18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਬਣ ਰਹੀ ਹਰੋਲੀ ਕਾਲਜ ਦੀ ਇਮਾਰਤ ਦਾ ਉੱਪ ਮੁੱਖ ਮੰਤਰੀ ਨੇ ਕੀਤਾ ਨਰੀਖਣ <br/>

Ad Position 21
No active advertisement
ਅਜੀਤ ਡੈਸਕ 10-06-2026
ਸੰਤੋਖਗੜ੍ਹ, 9 ਜੂਨ (ਧਰਮ ਪਾਲ)-ਹਰੋਲੀ ਵਿਚ 12.70 ਕਰੋੜ ਦੀ ਲਾਗਤ ਨਾਲ ਬਣ ਰਹੀ ਹਰੋਲੀ ਕਾਲਜ ਦੀ ਇਮਾਰਤ ਦਾ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਵਲੋਂ ਅਧੀਕਾਰੀਆਂ ਨਾਲ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨਾਂ ਕਿਹਾ ਕਿ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਇੱਕ ਆਧੁਨਿਕ ਸਟੇਜ, ਓਪਨ ਜਿੰਮ, ਵਾਲੀਬਾਲ ਅਤੇ ਬੈਡਮਿੰਟਨ ਕੋਰਟ ਅਤੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇੱਕ ਕੈਂਪਸ ਕੈਫੇਟੇਰੀਆ ਵਰਗੀਆਂ ਸਹੂਲਤਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕਾਲਜ ਬੀ.ਏ., ਬੀ.ਕਾਮ, ਬੀ.ਸੀ.ਏ., ਬੀ.ਬੀ.ਏ., ਅਤੇ ਬੀ.ਐਸ.ਸੀ. (ਮੈਡੀਕਲ/ਨਾਨ-ਮੈਡੀਕਲ) ਦੇ ਨਾਲ-ਨਾਲ ਐਮ.ਕਾਮ ਅਤੇ ਐਮ.ਏ. (ਰਾਜਨੀਤੀ ਵਿਗਿਆਨ, ਅੰਗਰੇਜ਼ੀ, ਇਤਿਹਾਸ ਅਤੇ ਹਿੰਦੀ) ਸਮੇਤ ਕੋਰਸ ਦੀ ਪੜ੍ਹਾਈ ਕਰਵਾਈ ਜਾ ਰਹੀ ਹੈ | ਇਸ ਤੋਂ ਇਲਾਵਾ ਪੀ.ਜੀ.ਡੀ.ਸੀ.ਏ. ਅਤੇ ਬੀ.ਐਸ.ਸੀ. ਕੰਪਿਊਟਰ ਸਾਇੰਸ ਦੀਆਂ ਕਲਾਸਾਂ ਵੀ ਇਸ ਅਕਾਦਮਿਕ ਸੈਸ਼ਨ ਤੋਂ ਸ਼ੁਰੂ ਹੋਣਗੀਆਂ | ਉਨ੍ਹਾਂ ਦੱਸਿਆ ਕਿ ਹਰੌਲੀ ਵਿਧਾਨ ਸਭਾ ਹਲਕੇ ਵਿਚ ਅਨੇਕਾਂ ਹੀ ਕਰੋੜਾਂ ਦੀ ਲਾਗਤ ਨਾਲ ਬਣਨ ਵਾਲੇ ਅਜਿਹੇ ਲੋਕ ਪੱਖੀ ਪ੍ਰੋਜੈਕਟਾਂ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ | ਇਸ ਮੌਕੇ ਉਨ੍ਹਾਂ ਨਾਲ ਸੰਬਧਿਤ ਅਧਿਕਾਰੀ, ਪਿੰਡਾਂ ਦੇ ਮੋਹਤਵਰ ਪਤਵੰਤੇ ਅਤੇ ਪਾਰਟੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ਭੱਲੜੀ ਦੇ ਵਿਦਿਆਰਥੀਆਂ ਨੇ ਲਗਾਇਆ ਹੈਕਿੰਗ ਟਰੈਕਿੰਗ ਕੈਂਪ <br/> ਅਗਲੀ ਖ਼ਬਰ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਿਤਵ ਅਭਿਆਨ ਤਹਿਤ ਵਿਸ਼ੇਸ਼ ਜਾਂਚ ਕੈਂਪ ਆਯੋਜ...
Ad Position 24