18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਕੌਮੀ ਇਨਸਾਫ਼ ਮੋਰਚੇ ਦੇ ਸੱਦੇ 'ਤੇ ਲਾਡੋਵਾਲ ਟੋਲ ਪਲਾਜ਼ਾ ਬੰਦ ਕਰਨ ਦੇ ਸੱਦੇ 'ਤੇ ਸ੍ਰੀ ਚਮਕੌਰ ਸਾਹਿਬ ਤੋਂ ਜਥਾ ਰਵਾਨਾ <br/>

Ad Position 21
No active advertisement
ਅਜੀਤ ਡੈਸਕ 10-06-2026
ਸ੍ਰੀ ਚਮਕੌਰ ਸਾਹਿਬ, 9 ਜੂਨ (ਜਗਮੋਹਣ ਸਿੰਘ ਨਾਰੰਗ)-ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਮੁਹਾਲੀ ਦੇ ਸੱਦੇ ਤੇ ਅਤੇ ਮੋਰਚੇ ਦੇ ਆਗੂਆਂ ਦਰਸ਼ਨ ਸਿੰਘ ਸੰਧੂ (ਯੂ. ਐਸ. ਏ.) ਅਤੇ ਮੋਰਚੇ ਦੇ ਕੋ ਕੋਆਰਡੀਨੇਟਰ ਗੁਰਿੰਦਰ ਸਿੰਘ ਭੰਗੂ ਸੂਬਾ ਪ੍ਰਧਾਨ ਕਿਸਾਨ ਯੂਨੀਅਨ ਸ਼ੇਰ ਏ ਪੰਜਾਬ ਦੀ ਅਗਵਾਈ ਹੇਠ ਵਿਸ਼ਾਲ ਕਾਫ਼ਲਾ ਸਥਾਨਕ ਸਰਹਿੰਦ ਨਹਿਰ ਦੇ ਪੁਲ ਤੋਂ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜੇ ਲਈ ਰਵਾਨਾ ਹੋਇਆ | ਇਸ ਮੌਕੇ ਗੁਰਿੰਦਰ ਸਿੰਘ ਭੰਗੂ ਨੇ ਕਿਹਾ ਕਿ ਵੱਖ-ਵੱਖ ਜੇਲ੍ਹਾਂ ਵਿਚ ਬੰਦ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੁਹਾਲੀ ਵਿਖੇ ਪਿਛਲੇ ਕਈ ਸਾਲਾਂ ਤੋਂ ਸੰਘਰਸ਼ ਚੱਲ ਰਿਹਾ ਹੈ,ਪਰ ਸਰਕਾਰਾਂ ਵਲੋਂ ਬੰਦੀ ਸਿੰਘਾਂ ਨੂੰ ਇਨਸਾਫ਼ ਦੇਣ ਦੀ ਬਜਾਈ ਬੇਇਨਸਾਫ਼ੀ ਕੀਤੀ ਜਾ ਰਹੀ, ਜਿਸ ਕਾਰਨ ਸਿੱਖ ਕੌਮ ਵਿਚ ਰੋਸ ਦੀ ਲਹਿਰ ਹੈ, ਉਨ੍ਹਾਂ ਦੱਸਿਆ ਕਿ ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਸੱਦੇ 'ਤੇ ਅੱਜ ਉਕਤ ਟੋਲ ਪਲਾਜੇ ਨੂੰ ਤਿੰਨ ਘੰਟੇ ਲਈ ਟੋਲ ਮੁਕਤ ਕੀਤਾ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਬੰਦੀ ਸਿੰਘ ਨੂੰ ਤੁਰੰਤ ਰਿਹਾਅ ਕੀਤਾ ਜਾਵੇ | ਇਸ ਮੌਕੇ ਬਾਬਾ ਮੇਜਰ ਸਿੰਘ , ਸੁਖਵਿੰਦਰ ਸਿੰਘ ਗੱਗੋਂ, ਭੁਪਿੰਦਰ ਸਿੰਘ ਡੇਕਵਾਲਾ, ਗੁਰਮੀਤ ਸਿੰਘ ਮਾਣੇਮਾਜਰਾ, ਰਣਜੀਤ ਸਿੰਘ ਭਾਗੋਮਾਜਰਾ, ਜਰਨੈਲ ਸਿੰਘ ਗੋਗੀ ਬੁਰਜਵਾਲ, ਚਰਨਜੀਤ ਸਿੰਘ ਸੰਤਾ, ਜੇ ਈ ਗੁਰਦੇਵ ਸਿੰਘ ਰੁੜਕੀ ਹੀਰਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਕਾਫ਼ਲੇ ਵਿਚ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਆਈ.ਟੀ.ਆਈ. ਮੋਰਿੰਡਾ ਵਿਖੇ ਵੱਖ-ਵੱਖ ਕੋਰਸਾਂ ਲਈ ਦਾਖ਼ਲੇ ਸ਼ੁਰੂ ਅਗਲੀ ਖ਼ਬਰ ਖ਼ਾਲਸਾ ਸਕੂਲ ਭੱਲੜੀ ਦੇ ਵਿਦਿਆਰਥੀਆਂ ਨੇ ਲਗਾਇਆ ਹੈਕਿੰਗ ਟਰੈਕਿੰਗ ਕੈਂਪ <br/>
Ad Position 24