18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਆਈ.ਟੀ.ਆਈ. ਮੋਰਿੰਡਾ ਵਿਖੇ ਵੱਖ-ਵੱਖ ਕੋਰਸਾਂ ਲਈ ਦਾਖ਼ਲੇ ਸ਼ੁਰੂ

Ad Position 21
No active advertisement
ਅਜੀਤ ਡੈਸਕ 10-06-2026
ਮੋਰਿੰਡਾ, 9 ਜੂਨ (ਤਰਲੋਚਨ ਸਿੰਘ ਕੰਗ)-ਆਈ.ਟੀ.ਆਈ. ਮੋਰਿੰਡਾ (ਇਸਤਰੀਆਂ) ਵਿਖੇ ਵੱਖ-ਵੱਖ ਕੋਰਸਾਂ ਲਈ ਦਾਖਲੇ ਸ਼ੁਰੂ ਹੋ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਦੀਸ਼ ਕੌਰ ਧਨੋਆ ਨੇ ਦੱਸਿਆ ਕਿ ਆਈ.ਟੀ.ਆਈ. ਮੋਰਿੰਡਾ ਵਿਚ ਚਾਰ ਟਰੇਡਾਂ ਲਈ ਦਾਖਲਾ ਹੋਵੇਗਾ | ਉਨ੍ਹਾਂ ਦੱਸਿਆ ਕਿ ਕੋਪਾ (ਕੰਪਿਊਟਰ ਆਪਰੇਟਰ ਅਤੇ ਪ੍ਰੋਗਰਾਮਿੰਗ ਅਸਿਸਟੈਂਟ), ਕਾਸਮੈਟੋਲੌਜੀ (ਪਾਰਲਰ), ਸਿਲਾਈ ਅਤੇ ਕਢਾਈ ਦੇ ਕੋਰਸਾਂ ਲਈ ਦਾਖਲਾ ਹੋਵੇਗਾ | ਉਨ੍ਹਾਂ ਦੱਸਿਆ ਕਿ ਸਾਲਾਨਾ ਢਾਈ ਲੱਖ ਤੋਂ ਘੱਟ ਆਮਦਨ ਤੇ ਅਨੁਸੂਚਿਤ ਜਾਤੀ ਦੀਆਂ ਲੜਕੀਆਂ ਦੀ ਪੂਰੀ ਫੀਸ ਮੁਆਫ ਹੈ ਤੇ ਉਨ੍ਹਾਂ ਨੂੰ ਵਜ਼ੀਫਾ ਵੀ ਦਿੱਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਕੋਰਸ ਕਰਨ ਉਪਰੰਤ ਸਿੱਖਿਆਰਥਣਾਂ ਲਈ ਸੰਸਥਾ ਵਲੋਂ ਨਾਮੀ ਕੰਪਨੀਆਂ ਨੂੰ ਬੁਲਾ ਕੇ ਪਲੇਸਮੈਂਟ ਕੈਂਪ ਲਗਾ ਕੇ ਰੁਜ਼ਗਾਰ ਦੇ ਮੌਕੇ ਉਪਲੱਬਧ ਕਰਵਾਏ ਜਾਂਦੇ ਹਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ 'ਚ ਗਰਭਵਤੀ ਅÏਰਤਾਂ ਲਈ ਵਿਸ਼ੇਸ਼ ਸਿਹਤ ਜਾਂਚ ਕੈਂਪ <br/> ਅਗਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਦੇ ਸੱਦੇ 'ਤੇ ਲਾਡੋਵਾਲ ਟੋਲ ਪਲਾਜ਼ਾ ਬੰਦ ਕਰਨ ਦੇ ਸੱਦੇ 'ਤੇ ਸ੍ਰੀ ਚਮਕੌਰ ਸਾਹਿਬ ਤੋਂ ਜਥਾ ਰਵਾਨਾ...
Ad Position 24