18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਚਨੌਲੀ ਦੀ ਪੰਚਾਇਤ ਨੇ ਮੁੱਖ ਮੰਤਰੀ ਮਾਨ ਦਾ ਕੀਤਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 10-06-2026
ਨੂਰਪੁਰ ਬੇਦੀ, 9 ਜੂਨ (ਹਰਦੀਪ ਸਿੰਘ ਢੀਂਡਸਾ)-ਬਲਾਕ ਨੂਰਪੁਰ ਬੇਦੀ ਦੇ ਨਜ਼ਦੀਕੀ ਪਿੰਡ ਚਨੌਲੀ ਦੀ ਪੰਚਾਇਤ ਨੇ ਬੀਤੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਉਸ ਸਮੇਂ ਭਰਮਾ ਸਵਾਗਤ ਕੀਤਾ ਜਦੋਂ ਉਨ੍ਹਾਂ ਦਾ ਹੈਲੀਕਾਪਟਰ ਪਿੰਡ ਚਨੌਲੀ ਦੇ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਾਡ 'ਚ ਉਤਰਿਆ | ਇਸ ਦੌਰਾਨ ਪਿੰਡ ਦੀ ਪੰਚਾਇਤ ਨੇ ਸਰਪੰਚ ਕੁਲਵਿੰਦਰ ਸਿੰਘ ਤੇ ਪਿ੍ੰਸੀਪਲ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਸਮੂਹ ਪੰਚਾਇਤ ਵਲੋਂ ਮੁੱਖ ਮੰਤਰੀ ਨੂੰ ਦੁਸ਼ਾਲਾ ਤੇ ਸਰੋਪ ਪਾਓ ਦੇਖ ਕੇ ਸਨਮਾਨਿਤ ਕੀਤਾ | ਜ਼ਿਕਰ ਯੋਗ ਹੈ ਕਿ ਭਗਵੰਤ ਸਿੰਘ ਮਾਨ ਬਲਾਕ ਦੇ ਪਿੰਡ ਬੜਬਾ ਵਿਖੇ ਇੱਕ ਸਾਂਝੀ ਸੱਥ ਪ੍ਰੋਗਰਾਮ ਲੋਕ ਮਿਲਣੀ ਕਰਨ ਇੱਥੇ ਪਹੁੰਚੇ ਸਨ | ਕੁਲਵਿੰਦਰ ਸਿੰਘ ਸਰਪੰਚ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਇੱਕ ਰੰਗਲਾ ਪੰਜਾਬ ਬਣ ਕੇ ਉਭਰਿਆ ਹੈ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੁਬਾਰਾ ਬਣੇਗੀ ਇਸ ਮੌਕੇ ਸਕੂਲ ਦਾ ਸਟਾਫ਼ ਅਤੇ ਪਿੰਡ ਵਾਸੀ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਨੇ ਬੀ.ਐੱਡ ਲਈ ਅਰਜ਼ੀਆਂ ਦੀ ਕੀਤੀ ਮੰਗ ਅਗਲੀ ਖ਼ਬਰ ਏਅਰ ਫੋਰਸ ਅਕੈਡਮੀ 'ਚ ਦੇਸ਼ ਭਰ 'ਚੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਮਹਿਕਪ੍ਰੀਤ ਕੌਰ ਦਾ ਮੁੱਖ ਮੰਤਰੀ ਵਲੋਂ ਮਾਈ ਭਾਗੋ...
Ad Position 24