20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨੂਰਪੁਰ ਬੇਦੀ ਵਿਖੇ ਮਨਰੇਗਾ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 11-06-2026
ਨੂਰਪੁਰ ਬੇਦੀ, 10 ਜੂਨ (ਵਿੰਦਰਪਾਲ ਝਾਂਡੀਆਂ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵਿਚ ਨਰੇਗਾ ਤਹਿਤ ਆਰਜ਼ੀ ਆਸਾਮੀਆਂ ਤੇ ਠੇਕਾ ਆਧਾਰਿਤ ਨੌਕਰੀ ਕਰ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਸੇਵਾਵਾਂ ਵਿਭਾਗ ਵਿਚ ਮਰਜ਼ ਕਰਕੇ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ਾਂ ਦੀ ਲੜੀ ਤਹਿਤ ਸੂਬੇ ਭਰ ਵਿਚ ਅੱਜ ਬਲਾਕ ਪੱਧਰੀ ਧਰਨਾ 9ਵੇਂ ਦਿਨ ਵਿਚ ਦਾਖਲ ਹੋ ਗਿਆ | ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਕੁਲਦੀਪ ਸਿੰਘ ਚਨੌਲੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਫਤਰ ਸੰਯੁਕਤ ਵਿਕਾਸ ਕਮਿਸ਼ਨਰ-ਕਮ-ਕਮਿਸ਼ਨਰ ਮਗਨਰੇਗਾ, ਵਿਕਾਸ ਭਵਨ, ਸੈਕਟਰ 62, ਮੋਹਾਲੀ ਦੇ ਪੱਤਰ ਨੰਬਰ 3362-84 ਮਿਤੀ 09.06.2026 ਤਹਿਤ ਮਗਨਰੇਗਾ ਸਕੀਮ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਪੀ.ਐਸ.ਆਰ.ਐਲ.ਐਮ. ਸਕੀਮ ਦੇ ਕਰਮਚਾਰੀਆਂ ਨੂੰ ਮਗਨਰੇਗਾ ਮੁਲਾਜ਼ਮਾਂ ਦਾ ਕੰਮ ਦਿੱਤਾ ਗਿਆ ਹੈ ਜਿਹਨਾਂ ਨੂੰ ਇਸ ਕੰਮ ਸਬੰਧੀ ਕੋਈ ਜਾਣਕਾਰੀ ਨਹੀਂ ਹੈ | ਕਰਮਚਾਰੀ ਯੂਨੀਅਨ ਨੂਰਪੁਰ ਬੇਦੀ ਦੇ ਸਮੂਹ ਮੁਲਾਜ਼ਮਾਂ ਵਲੋਂ ਅੱਜ ਇਸ ਪੱਤਰ ਦੀਆਂ ਕਾਪੀਆਂ ਬੀ.ਡੀ.ਪੀ.ਓ. ਦਫ਼ਤਰ ਨੂਰਪੁਰ ਬੇਦੀ ਦਫ਼ਤਰ ਵਿਖੇ ਸਾੜ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ਉਹਨਾਂ ਕਿਹਾ ਕਿ ਉਹ 18 ਸਾਲ ਤੋਂ ਕੰਟਰੈਕਟਰ ਵੇਸ ਤੇ ਕੰਮ ਕਰ ਰਹੇ ਹਨ | ਹਰ ਸਮੇਂ ਨੌਕਰੀ ਤੋਂ ਕੱਢ ਦੇਣ, ਤਨਖ਼ਾਹ ਰੋਕ ਲੈਣ, ਦੂਰ-ਦੁਰਾਡੇ ਬਦਲੀ ਕਰਨ ਦਾ ਡਰ ਉਨ੍ਹਾਂ ਦੇ ਮਨਾਂ ਅੰਦਰ ਬਣਿਆ ਰਹਿੰਦਾ ਹੈ | ਅਫ਼ਸਰਸ਼ਾਹੀ ਵਲੋਂ ਨਰੇਗਾ ਤੋਂ ਇਲਾਵਾ ਹਰ ਤਰ੍ਹਾਂ ਦੇ ਪੇਂਡੂ ਵਿਕਾਸ ਨਾਲ ਸੰਬੰਧਿਤ ਕੰਮ ਨਰੇਗਾ ਮੁਲਾਜ਼ਮਾਂ ਤੋਂ ਲਏ ਜਾਂਦੇ ਹਨ | ਜੇਕਰ ਉਹ ਵਾਧੂ ਕੰਮਾਂ ਨੂੰ ਕਰਨ ਤੋਂ ਮਨ੍ਹਾਂ ਕਰਦੇ ਹਨ ਤਾਂ ਉਨ੍ਹਾਂ ਦਾ ਕੰਟਰੈਕਟ ਰੋਕ ਲੈਣ, ਬਦਲੀ ਕਰਨ ਵਰਗੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਮੂਹ ਨਰੇਗਾ ਮੁਲਾਜ਼ਮਾਂ ਦੀ ਭਰਤੀ ਪੂਰੇ ਪਾਰਦਰਸ਼ੀ ਢੰਗ ਨਾਲ ਰੈਗੂਲਰ ਭਰਤੀ ਲਈ ਅਪਣਾਏ ਜਾਂਦੇ ਤੈਅ ਮਾਪਦੰਡਾਂ ਅਨੁਸਾਰ ਬਿਲਕੁਲ ਨਿਗੂਣੀਆਂ ਤਨਖ਼ਾਹਾਂ 'ਤੇ ਕੀਤੀ ਗਈ ਸੀ | ਅੱਜ 18 ਸਾਲ ਬਾਅਦ ਵੀ ਪਿਛਲੇ ਪੰਜ ਮਹੀਨਿਆਂ ਤੋਂ ਤਨਖ਼ਾਹਾਂ ਬਕਾਇਆ ਹਨ | ਇਸ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬਲਾਕ ਰੂਪਨਗਰ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਚਨੌਲੀ ਤੇ ਬਲਾਕ ਪ੍ਰਧਾਨ ਜਿੰਦਰਪਾਲ, ਪ੍ਰੈੱਸ ਸਕੱਤਰ ਸਤਨਾਮ ਸਿੰਘ ਗਿੱਲ ਅਬਿਆਣਾ, ਏ.ਪੀ. ਓ. ਰਮਨ ਕੁਮਾਰ, ਮਨਦੀਪ ਸਿੰਘ, ਜਸਪਾਲ ਸਿੰਘ ਗਰੇਵਾਲ, ਰਕੇਸ਼ ਕੁਮਾਰ, ਕਪਿਲ ਚੌਹਾਨ, ਰਵੀ, ਰਾਜ ਕੁਮਾਰ ਸੈਣੀ, ਜਗਜੀਤ ਸਿੰਘ ਜੇ.ਈ., ਸੀ.ਏ. ਮਨਪ੍ਰੀਤ ਕੌਰ ਨਰੇਗਾ ਮੁਲਾਜ਼ਮ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਨੇ ਸ਼ਹਿਰ ਅੰਦਰ ਸੀਵਰੇਜ ਸਿਸਟਮ ਨੂੰ ਸੁਚਾਰੂ ਬਣਾਉਣ ਲਈ ਆਰੰਭੀ ਵਿਸ਼ੇਸ਼ ਸਫ਼ਾਈ ਮੁਹਿੰਮ-ਯੁੱਧਵੀਰ ਸਿੰਘ... ਅਗਲੀ ਖ਼ਬਰ ਨਵੇਂ ਬਣੇ ਜੁੜਵਾ ਪੁਲਾਂ ਤੋਂ ਰੂਪਨਗਰ ਸ਼ਹਿਰ ਨੂੰ ਰਸਤਾ ਖੋਲ੍ਹਣ ਲਈ ਮੰਗ ਪੱਤਰ ਡੀ.ਸੀ. ਨੂੰ ਸੌਂਪਿਆ <br/>
Ad Position 24