20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਗਰ ਕੌਂਸਲ ਨੇ ਸ਼ਹਿਰ ਅੰਦਰ ਸੀਵਰੇਜ ਸਿਸਟਮ ਨੂੰ ਸੁਚਾਰੂ ਬਣਾਉਣ ਲਈ ਆਰੰਭੀ ਵਿਸ਼ੇਸ਼ ਸਫ਼ਾਈ ਮੁਹਿੰਮ-ਯੁੱਧਵੀਰ ਸਿੰਘ <br/>

Ad Position 21
No active advertisement
ਅਜੀਤ ਡੈਸਕ 11-06-2026
ਨੰਗਲ, 10 ਜੂਨ (ਪ੍ਰੀਤਮ ਸਿੰਘ ਬਰਾਰੀ)- ਨਗਰ ਕੌਂਸਲ ਨੰਗਲ ਵਲੋਂ ਸ਼ਹਿਰ ਅੰਦਰ ਸੀਵਰੇਜ ਸਿਸਟਮ ਨੂੰ ਸੁਚਾਰੂ ਬਣਾਉਣ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਦੀਆਂ ਵਿਸ਼ੇਸ਼ ਸਫ਼ਾਈ ਮੁਹਿੰਮ ਆਰੰਭੀ ਕਰ ਦਿੱਤੀ ਹੈ | ਸੁਪਰਡੈਂਟ ਇੰਜੀਨੀਅਰ ਲੁਧਿਆਣਾ ਅਤੇ ਪਟਿਆਲਾ ਰੀਜਨ ਯੁੱਧਵੀਰ ਸਿੰਘ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿੱਥੇ ਸਵੇਰੇ 7 ਤੋਂ 8 ਵਜੇ ਸਫ਼ਾਈ ਅਭਿਆਨ ਚਲਾਇਆ ਜਾਂਦਾ ਹੈ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੀ ਹੋ ਰਹੀ ਸਫ਼ਾਈ ਦੀ ਸੁਪਰਵਿਜ਼ਨ ਕੀਤੀ ਜਾਂਦੀ ਹੈ | ਉਨ੍ਹਾਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਅੰਦਰ ਸੀਵਰੇਜ ਹੋਲ਼ ਸਾਫ਼ ਨਾ ਹੋਣ ਕਾਰਨ ਸੀਵਰੇਜ ਸਿਸਟਮ ਜਾਮ ਹੋਇਆ ਪਿਆ ਸੀ ਜਿਸ ਨੂੰ ਵਿਸ਼ੇਸ਼ ਮਸ਼ੀਨਾਂ ਲਗਾ ਕੇ ਸਾਫ਼ ਕਰਵਾਇਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਇਕੱਤਰਤਾ <br/> ਅਗਲੀ ਖ਼ਬਰ ਨੂਰਪੁਰ ਬੇਦੀ ਵਿਖੇ ਮਨਰੇਗਾ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ <br/>
Ad Position 24