19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਦਸ ਰੋਜ਼ਾ ਸਮਰ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 11-06-2026
ਮੋਰਿੰਡਾ, 10 ਜੂਨ (ਪਿ੍ਤਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਢੰਗਰਾਲੀ ਵਿਖੇ 10 ਰੋਜ਼ਾ ਸਮਰ ਕੈਂਪ ਲਗਾਇਆ ਗਿਆ | ਪਿ੍ੰਸੀਪਲ ਸੁਰਿੰਦਰਪਾਲ ਕੌਰ ਹੀਰਾ ਨੇ ਦੱਸਿਆ ਕਿ ਇਹ ਕੈਂਪ ਅਮਨਦੀਪ ਸਿੰਘ ਡੀ.ਪੀ.ਈ. ਢੰਗਰਾਲੀ ਵੱਲੋਂ ਲਗਾਇਆ | ਕੈਂਪ ਦੌਰਾਨ ਲੜਕਿਆਂ ਨੂੰ ਖੇਡਾਂ ਦੇ ਪ੍ਰਤੀ ਜੋੜਨ ਲਈ ਤੇ ਸਰੀਰ ਨੂੰ ਮਜ਼ਬੂਤ ਬਣਾਉਣ ਵਾਲੀਆਂ ਕਸਰਤਾਂ, ਸਰੀਰ ਨੂੰ ਲਚਕਦਾਰ ਬਣਾਉਣ ਵਾਲੀਆਂ ਕਸਰਤਾਂ, ਦਮ ਵਧਾਉਣ ਲਈ ਕਸਰਤਾਂ, ਯੋਗ ਆਸਣ, ਗਤਕਾ, ਫੁੱਟਬਾਲ ਤੇ ਕਬੱਡੀ ਆਦਿ ਖੇਡਾਂ ਕਰਵਾਈਆਂ ਗਈਆਂ | ਕੈਂਪ ਦੇ ਮੁੱਖ ਉਦੇਸ਼ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਤੇ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ | ਕੈਂਪ ਰੋਜ਼ਾਨਾ ਸਵੇਰੇ 6 ਵਜੇ ਤੋਂ 8 ਵਜੇ ਤੱਕ ਲਗਾਇਆ ਗਿਆ ਤੇ ਉਸ ਤੋਂ ਬਾਅਦ ਬੱਚਿਆਂ ਨੂੰ ਰੋਜ਼ਾਨਾ ਰਿਫਰੈਸ਼ਮੈਂਟ ਦਿੱਤੀ ਗਈ | ਸਰਪੰਚ ਰਣਦੀਪ ਸਿੰਘ ਢੰਗਰਾਲੀ ਨੇ ਕਿਹਾ ਕਿ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ | ਉਨ੍ਹਾਂ ਦੱਸਿਆ ਕਿ ਅਮਨਦੀਪ ਸਿੰਘ ਡੀ. ਪੀ. ਈ. ਬਹੁਤ ਹੀ ਮਿਹਨਤੀ ਤੇ ਬੱਚਿਆਂ ਦੀ ਮਦਦ ਲਈ ਹਮੇਸ਼ਾ ਅੱਗੇ ਰਹਿੰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਬੂਟੇ ਲਗਾਏ <br/> ਅਗਲੀ ਖ਼ਬਰ ਰੂਪਨਗਰ ਦੇ ਨੌਜਵਾਨਾਂ ਲਈ ਮੁਫ਼ਤ ਆਨਲਾਈਨ ਕੋਚਿੰਗ ਕਲਾਸਾਂ ਸ਼ੁਰੂ <br/>
Ad Position 24