19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਖ਼ਾਲਸਾ ਕਾਲਜ ਵਿਖੇ ਸਿੰਘਜ਼ ਕਲੱਬ ਵਲੋਂ ਬੱਚਿਆਂ ਨੂੰ ਦਿੱਤੀ ਜਾ ਰਹੀ ਐਥਲੈਟਿਕਸ ਦੀ ਸਿਖਲਾਈ <br/>

Ad Position 21
No active advertisement
ਅਜੀਤ ਡੈਸਕ 11-06-2026
ਸ੍ਰੀ ਅਨੰਦਪੁਰ ਸਾਹਿਬ, 10 ਜੂਨ (ਜੇ ਐਸ ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਖੇਡ ਮੈਦਾਨ ਵਿਚ ਸਿੰਘਜ ਕਲੱਬ ਵਲੋਂ ਬੱਚਿਆਂ ਨੂੰ ਦਿੱਤੀ ਜਾ ਰਹੀ ਅਥਲੈਟਿਕਸ ਦੀ ਸਿਖਲਾਈ ਜੂਨ ਮਹੀਨੇ ਦੀਆਂ ਛੁੱਟੀਆਂ ਦੌਰਾਨ ਕਲੱਬ ਦੇ ਪ੍ਰਧਾਨ ਪ੍ਰਦੀਪ ਸਿੰਘ ਮਾਨ ਤੇ ਕੋਚ ਅੰਮਿ੍ਤ ਕੌਰ ਦੀ ਅਗਵਾਈ ਹੇਠ ਵੱਖ-ਵੱਖ ਉਮਰ ਵਰਗਾਂ ਦੇ ਬੱਚੇ ਰੋਜ਼ਾਨਾ ਖੇਡਾਂ ਦੀ ਸਿਖਲਾਈ ਪ੍ਰਾਪਤ ਕਰ ਰਹੇ ਹਨ | ਇਸ ਸਬੰਧੀ ਕਲੱਬ ਦੇ ਪ੍ਰਧਾਨ ਪ੍ਰਦੀਪ ਸਿੰਘ ਮਾਨ ਨੇ ਦੱਸਿਆ ਕਿ ਬੱਚਿਆਂ ਨੂੰ ਸਰੀਰਕ ਤੌਰ 'ਤੇ ਤੰਦਰੁਸਤ ਬਣਾਉਣ ਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਹ ਸਿਖਲਾਈ ਕੈਂਪ ਲਗਾਤਾਰ ਚਲਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਛੋਟੇ ਬੱਚਿਆਂ ਤੋਂ ਲੈ ਕੇ ਨੌਜਵਾਨ ਖਿਡਾਰੀਆਂ ਤੱਕ ਸਾਰਿਆਂ ਨੂੰ ਅਥਲੈਟਿਕਸ ਦੀਆਂ ਵੱਖ-ਵੱਖ ਵਿਧਾਵਾਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ | ਕੋਚ ਅੰਮਿ੍ਤ ਕੌਰ ਨੇ ਦੱਸਿਆ ਕਿ ਬੱਚਿਆਂ ਨੂੰ ਦੌੜ, ਸਟੈਮਿਨਾ, ਤੰਦਰੁਸਤੀ ਅਤੇ ਹੋਰ ਖੇਡ ਮੁਕਾਬਲਿਆਂ ਲਈ ਵਿਸ਼ੇਸ਼ ਤਿਆਰੀ ਕਰਵਾਈ ਜਾ ਰਹੀ ਹੈ | ਇਸ ਤੋਂ ਇਲਾਵਾ ਫੌਜ, ਪੁਲਿਸ ਤੇ ਹੋਰ ਸਰਕਾਰੀ ਵਿਭਾਗਾਂ ਵਿਚ ਭਰਤੀ ਲਈ ਲੋੜੀਂਦੇ ਦੌੜ ਮੁਕਾਬਲਿਆਂ ਦੀ ਵੀ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ, ਜਿਸ ਨਾਲ ਨੌਜਵਾਨਾਂ ਨੂੰ ਆਪਣੇ ਭਵਿੱਖ ਨੂੰ ਸੰਵਾਰਨ ਵਿਚ ਮਦਦ ਮਿਲੇਗੀ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥ ਸਮੇਤ 1 ਨੌਜਵਾਨ ਕਾਬੂ <br/> ਅਗਲੀ ਖ਼ਬਰ ਪੀਜਨ ਗਰੁੱਪ ਘਨੌਲੀ ਨੇ ਕਬੂਤਰ ਮੁਕਾਬਲਾ ਕਰਵਾਇਆ <br/>
Ad Position 24