19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਸ਼ੀਲੇ ਪਦਾਰਥ ਸਮੇਤ 1 ਨੌਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 11-06-2026
ਪੁਰਖਾਲੀ, 10 ਜੂਨ (ਅੰਮਿ੍ਤਪਾਲ ਸਿੰਘ ਬੰਟੀ)- ਪੁਰਖਾਲੀ ਪੁਲਿਸ ਵਲੋਂ ਇੱਕ ਨੌਜਵਾਨ ਨੂੰ 41 ਗ੍ਰਾਮ ਨਸ਼ੀਲੇ ਪਦਾਰਥ ਨਾਲ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਚੌਕੀ ਇੰਚਾਰਜ ਬੂਟਾ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਸ਼ੱਕੀ ਪੁਰਸ਼ਾਂ ਦੀ ਨਿਗਰਾਨੀ ਲਈ ਬਿੰਦਰਖ ਵਿਖੇ ਨਾਕਾ ਲਗਾਇਆ ਹੋਇਆ ਸੀ ਤਾਂ ਪੁਲਿਸ ਪਾਰਟੀ ਨੇ ਖ਼ਿਜ਼ਰਾਬਾਦ ਸਾਈਡ ਤੋਂ ਆਉਂਦੀ ਇੱਕ ਪ੍ਰਾਈਵੇਟ ਟੈਕਸੀ ਨੂੰ ਰੁਕਣ ਦਾ ਇਸ਼ਾਰਾ ਕੀਤਾ | ਇਸ ਗੱਡੀ ਨੂੰ ਇੱਕ ਮੋਨਾ ਵਿਅਕਤੀ ਚਲਾ ਰਿਹਾ ਸੀ | ਪੁਲਿਸ ਨੇ ਇਸ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਸ ਨੌਜਵਾਨ ਨੇ ਗੱਡੀ ਇੱਕੋ ਦਮ ਪਿੱਛੇ ਨੂੰ ਮੋੜਨ ਦੀ ਕੋਸ਼ਿਸ਼ ਕੀਤੀ ਪਰ ਟਰੈਫ਼ਿਕ ਜ਼ਿਆਦਾ ਹੋਣ ਕਰਕੇ ਗੱਡੀ ਵਾਪਸ ਨਹੀਂ ਮੁੜ ਸਕੀ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਦੇ ਸਹਿਯੋਗ ਨਾਲ ਗੱਡੀ ਰੋਕ ਲਈ ਤੇ ਉਸ ਨੌਜਵਾਨ ਨੂੰ ਉਸ ਦਾ ਨਾਮ ਤੇ ਪਤਾ ਪੁੱਛਿਆ | ਉਨ੍ਹਾਂ ਦੱਸਿਆ ਕਿ ਨੌਜਵਾਨ ਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਵਾਸੀ ਜੋੜੀਸਰ ਕਲੋਨੀ ਪਿੰਡ ਜੰਡਿਆਲਾ ਗੁਰੂ ਥਾਣਾ ਜੰਡਿਆਲਾ ਗੁਰੂ ਜ਼ਿਲ੍ਹਾ ਸ੍ਰੀ ਅੰਮਿ੍ਤਸਰ ਸਾਹਿਬ ਦੱਸਿਆ | ਉਨ੍ਹਾਂ ਦੱਸਿਆ ਕਿ ਕਾਰ ਦੀ ਚੈਕਿੰਗ ਦੌਰਾਨ ਕਾਰ ਦੇ ਡੈਸ਼ ਬੋਰਡ 'ਚੋਂ 41 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੋਂ ਮੋਟਰਸਾਈਕਲ ਚੋਰੀ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਸਿੰਘਜ਼ ਕਲੱਬ ਵਲੋਂ ਬੱਚਿਆਂ ਨੂੰ ਦਿੱਤੀ ਜਾ ਰਹੀ ਐਥਲੈਟਿਕਸ ਦੀ ਸਿਖਲਾਈ <br/>
Ad Position 24