19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

4161 ਰੀਕਾਸਟ ਮਾਸਟਰ ਕਾਡਰ ਦੇ ਧਰਨੇ ਦੀ ਡੀ.ਟੀ.ਐੱਫ. ਵਲੋਂ ਡਟਵੀਂ ਹਮਾਇਤ

Ad Position 21
No active advertisement
ਸ੍ਰੀ ਅਨੰਦਪੁਰ ਸਾਹਿਬ ਵਿਖੇ ਧਰਨੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਆਗੂ | <br/> 11-06-2026
ਸ੍ਰੀ ਅਨੰਦਪੁਰ ਸਾਹਿਬ, 10 ਜੂਨ (ਜੇ ਐਸ ਨਿੱਕੂਵਾਲ) -ਸਿੱਖਿਆ ਵਿਭਾਗ ਵਲੋਂ ਮੈਰਿਟ ਸੋਧ ਦੇ ਨਾਮ 'ਤੇ ਲਗਭਗ 300 ਅਧਿਆਪਕਾਂ ਨੂੰ ਨੌਕਰੀ ਤੋਂ ਬਾਹਰ ਕੱਢਣ ਦਾ ਨਾਦਰਸ਼ਾਹੀ ਫ਼ਰਮਾਨ ਜਾਰੀ ਕੀਤਾ ਹੈ ਜਿਸ ਦੇ ਵਿਰੋਧ ਵਿਚ 4161 ਰਿਕਾਸਟ ਅਧਿਆਪਕ ਯੂਨੀਅਨ ਪੰਜਾਬ ਵਲੋਂ 11 ਜੂਨ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਧਰਨਾ ਦਿੱਤਾ ਜਾਵੇਗਾ | ਬੀਤੇ ਵਰ੍ਹੇ ਜੂਨ ਮਹੀਨੇ ਵਿਚ ਜਥੇਬੰਦੀਆਂ ਦੇ ਸਾਂਝੇ ਸੱਦੇ 'ਤੇ ਹੋਈ ਸੂਬਾ ਪੱਧਰੀ ਰੈਲੀ ਦੇ ਮੱਦੇਨਜ਼ਰ ਸਿੱਖਿਆ ਸਕੱਤਰ ਅਨੰਦਿਤਾ ਮਿੱਤਰਾ ਵਲੋਂ ਮਿੰਨੀ ਸਕੱਤਰੇਤ ਚੰਡੀਗੜ੍ਹ ਵਿਖੇ ਅਧਿਆਪਕਾਂ ਦੇ ਵਿਭਾਗੀ ਮਾਮਲਿਆਂ 'ਤੇ ਜਥੇਬੰਦੀਆਂ ਦੇ ਵਫ਼ਦ ਨਾਲ ਵਿਸਤਰਿਤ ਮੀਟਿੰਗ ਮੌਕੇ ਰੀਕਾਸਟ ਸੂਚੀਆਂ ਵਿਚ ਬਾਹਰ ਹੋਏ ਅਧਿਆਪਕਾਂ ਦੇ ਭਵਿੱਖ ਸੁਰੱਖਿਅਤ ਕਰਨ ਲਈ ਸਾਰਥਿਕ ਹੱਲ ਲਈ ਯਤਨ ਕਰਨ ਦਾ ਭਰੋਸਾ ਦਿੱਤਾ ਸੀ ਪਰ ਸਬੰਧਿਤ ਅਧਿਆਪਕਾਂ ਨੂੰ ਸੇਵਾਵਾਂ ਸਮਾਪਤ ਕਰਨ ਦੇ ਨੋਟਿਸ ਜਾਰੀ ਕੀਤੇ ਜਾਣ ਨਾਲ ਇਨ੍ਹਾਂ ਅਧਿਆਪਕਾਂ ਵਿਚ ਸਹਿਮ ਦਾ ਮਾਹੌਲ ਬਣ ਗਿਆ ਹੈ | ਇਸ ਸਬੰਧੀ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜ਼ਿਲ੍ਹਾ ਪ੍ਰਧਾਨ ਗਿਆਨ ਚੰਦ, ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ, ਸਕੱਤਰ ਜਤਿੰਦਰ ਸਿੰਘ, ਵਿੱਤ ਸਕੱਤਰ ਰਮੇਸ਼ ਲਾਲ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ, ਅਮਰਦੀਪ ਸਿੰਘ, ਮੀਤ ਪ੍ਰਧਾਨ ਬਲਵਿੰਦਰ ਸਿੰਘ, ਗੁਰਜੰਟ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਨਾਦਰਸ਼ਾਹੀ ਫ਼ਰਮਾਨ ਬਿਲਕੁਲ ਵੀ ਸਵੀਕਾਰ ਯੋਗ ਨਹੀਂ ਹਨ ਜਿਸ ਦਾ ਅਧਿਆਪਕ ਜਥੇਬੰਦੀਆਂ ਡਟ ਕੇ ਵਿਰੋਧ ਕਰਨਗੀਆਂ |
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਭਾਖੜਾ ਨੰਗਲ ਸ਼ਾਖਾ ਵਲੋਂ ਬਾਲ ਸੰਸਕਾਰ ਪ੍ਰੋਜੈਕਟ ਤਹਿਤ ਸਮਰ ਕੈਂਪ <br/> ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਹਾਈਡਲ ਨਹਿਰ 'ਚ ਬ੍ਰਹਮਪੁਰ ਲਾਗੇ ਪਾਣੀ ਓਵਰਫ਼ਲੋ ਹੋ ਕੇ ਸਾਈਫਨ 'ਚ ਡਿੱਗਣ ਲੱਗਾ <br/>
Ad Position 24