02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਨੂਰਪੁਰ ਬੇਦੀ ਵਿਖੇ ਮਨਰੇਗਾ ਕਰਮਚਾਰੀਆਂ ਦੇ ਧਰਨੇ 'ਚ ਸ਼ਾਮਿਲ ਹੋ ਕੇ ਦਿੱਤਾ ਸਮਰਥਨ

Ad Position 21
No active advertisement
ਅਜੀਤ ਡੈਸਕ 12-06-2026
ਨੂਰਪੁਰ ਬੇਦੀ, 11 ਜੂਨ (ਵਿੰਦਰਪਾਲ ਝਾਂਡੀਆਂ)- ਆਪ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਜਿੱਥੇ ਪੰਜਾਬ ਦਾ ਹਰ ਵਰਗ ਜੂਝ ਰਿਹਾ ਹੈ ਉੱਥੇ ਹੀ ਮਨਰੇਗਾ ਕਰਮਚਾਰੀ ਵੀ ਆਪਣੇ ਹੱਕਾਂ ਅਤੇ ਮੰਗਾਂ ਨੂੰ ਲੈ ਕੇ ਪ੍ਰੇਸ਼ਾਨ ਹਨ ਤੇ ਹੜਤਾਲ 'ਤੇ ਬੈਠੇ ਹੋਏ ਹਨ | ਅੱਜ ਅਸ਼ਵਨੀ ਸ਼ਰਮਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਰੂਪਨਗਰ ਨੇ ਸਾਥੀਆਂ ਸਮੇਤ ਬੀ.ਡੀ.ਪੀ.ਓ. ਦਫ਼ਤਰ ਨੂਰਪੁਰ ਬੇਦੀ ਵਿਖੇ ਪਹੁੰਚ ਕੇ ਮਨਰੇਗਾ ਕਰਮਚਾਰੀਆਂ ਦਾ ਸਮਰਥਨ ਕੀਤਾ | ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਉਨ੍ਹਾਂ ਦੀ ਆਵਾਜ਼ ਨੂੰ ਵਿਧਾਨ ਸਭਾ ਤੇ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਉਣਗੇ | ਇਸ ਮੌਕੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਕੁਲਦੀਪ ਸਿੰਘ ਚਨੌਲੀ, ਬਲਾਕ ਪ੍ਰਧਾਨ ਜਿੰਦਰਪਾਲ, ਪ੍ਰੈੱਸ ਸਕੱਤਰ ਸਤਨਾਮ ਸਿੰਘ ਗਿੱਲ ਅਬਿਆਣਾ, ਏ.ਪੀ.ਓ. ਰਮਨ ਕੁਮਾਰ, ਮਨਦੀਪ ਸਿੰਘ, ਜਸਪਾਲ ਸਿੰਘ ਗਰੇਵਾਲ, ਰਕੇਸ਼ ਕੁਮਾਰ, ਕਪਿਲ ਚੌਹਾਨ, ਰਵੀ, ਰਾਜ ਕੁਮਾਰ ਸੈਣੀ, ਜਗਜੀਤ ਸਿੰਘ ਜੇ.ਈ., ਸੀ.ਏ. ਮਨਪ੍ਰੀਤ ਕੌਰ ਨਰੇਗਾ ਮੁਲਾਜ਼ਮ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ -ਮਾਮਲਾ ਪਟਿਆਲਾ ਵਿਖੇ ਲਾਈਨਮੈਨਾਂ 'ਤੇ ਕੀਤੇ ਤਸ਼ੱਦਦ ਦਾ- ਕੁੱਲ ਹਿੰਦ ਕਿਸਾਨ ਸਭਾ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮਾਲਵੇ-ਦੁਆਬੇ ਨੂੰ ਜੋੜਦੇ 140 ਸਾਲ ਪੁਰਾਣੇ ਰੂਪਨਗਰ ਹੈੱਡਵਰਕਸ ਪੁਲ ਦੇ ਖੱਡਿਆਂ ਦੀ ਮੁਰੰਮਤ ਦੀ ਮੰਗ
Ad Position 24
No active advertisement