02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਖ਼ੂਨਦਾਨ ਕੈਂਪ 'ਚ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤੀ ਸ਼ਮੂਲੀਅਤ

Ad Position 21
No active advertisement
ਖ਼ੂਨਦਾਨ ਕੈਂਪ ਦੌਰਾਨ ਅਸ਼ਵਨੀ ਸ਼ਰਮਾ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਤਸਵੀਰ : ਰਾਜੇਸ਼ ਚੌਧਰੀ <br/> 12-06-2026

ਨੂਰਪੁਰ ਬੇਦੀ, 11 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਪਿੰਡ ਥਾਣਾ ਵਿਖੇ ਸਵਰਗੀ ਹਨੀ ਸ਼ਰਮਾ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ 'ਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਦਿਆਂ ਖ਼ੂਨਦਾਨੀਆਂ ਦੀ ਹੌਸਲਾ ਅਫਜ਼ਾਈ ਕੀਤੀ | ਆਪਣੇ ਸੰਬੋਧਨ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਖ਼ੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ, ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ | ਉਨ੍ਹਾਂ ਕਿਹਾ ਕਿ ਸਵ. ਹਨੀ ਸ਼ਰਮਾ ਦੀ ਯਾਦ ਵਿਚ ਕਰਵਾਇਆ ਗਿਆ ਇਹ ਉਪਰਾਲਾ ਸਮਾਜ ਲਈ ਪ੍ਰੇਰਣਾਦਾਇਕ ਹੈ | ਉਨ੍ਹਾਂ ਨੇ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਕਮੇਟੀ ਮੈਂਬਰਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਕੈਂਪਾਂ ਦਾ ਮੁੱਖ ਉਦੇਸ਼ ਖ਼ੂਨ ਦੀ ਕਮੀ ਨਾਲ ਜੂਝ ਰਹੇ ਮਰੀਜ਼ਾਂ ਦੀ ਮਦਦ ਕਰਨਾ ਤੇ ਲੋਕਾਂ ਵਿਚ ਖ਼ੂਨਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ | ਪ੍ਰਬੰਧਕ ਕਮੇਟੀ ਵਲੋਂ ਅਸ਼ਵਨੀ ਸ਼ਰਮਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੀ ਹੋਈ ਮੀਟਿੰਗ ਅਗਲੀ ਖ਼ਬਰ -ਮਾਮਲਾ ਪਟਿਆਲਾ ਵਿਖੇ ਲਾਈਨਮੈਨਾਂ 'ਤੇ ਕੀਤੇ ਤਸ਼ੱਦਦ ਦਾ- ਕੁੱਲ ਹਿੰਦ ਕਿਸਾਨ ਸਭਾ ਵਲੋਂ ਰੋਸ ਪ੍ਰਦਰਸ਼ਨ
Ad Position 24
No active advertisement