ਪੈਨਸ਼ਨਰ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੀ ਹੋਈ ਮੀਟਿੰਗ
ਸ੍ਰੀ ਅਨੰਦਪੁਰ ਸਾਹਿਬ ਵਿਖੇ ਪੈਨਸ਼ਨਰ ਐਸੋਸੀਏਸ਼ਨ ਦੀ ਹੋਈ ਮੀਟਿੰਗ ਤੋਂ ਬਾਅਦ ਦੀ ਤਸਵੀਰ |
<br/>
12-06-2026
ਸ੍ਰੀ ਅਨੰਦਪੁਰ ਸਾਹਿਬ, 11 ਜੂਨ (ਜੇ. ਐਸ. ਨਿੱਕੂਵਾਲ)-ਪੈਨਸ਼ਨਰਜ਼ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਸਾਥੀ ਭਾਗ ਸਿੰਘ ਭਾਉਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਾਰਿਆਂ ਤੋਂ ਪਹਿਲਾਂ ਵਿੱਛੜੇ ਸਾਥੀ ਗੁਰਦਰਸ਼ਨ ਸਿੰਘ ਗੰਗੂਵਾਲ ਨੂੰ ਸ਼ਰਧਾਂਜਲੀ ਦਿੱਤੀ ਗਈ | ਉਪਰੰਤ ਪਟਿਆਲਾ ਵਿਖੇ ਸਿੱਖਿਆਰਥੀ ਲਾਈਨਮੈਨਾਂ 'ਤੇ ਹੋਏ ਲਾਠੀ ਚਾਰਜ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਬੁਲਾਰਿਆਂ ਵਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕਰਮਚਾਰੀਆਂ ਤੇ ਪੈਨਸ਼ਨਰਾਂ ਦਾ ਬਕਾਇਆਂ ਮਹਿੰਗਾਈ ਭੱਤਾ ਕੇਂਦਰ ਸਰਕਾਰ ਦੀ ਤਰਜ਼ 'ਤੇ ਲਾਗੂ ਕੀਤਾ ਜਾਵੇ ਨਹੀਂ ਤਾਂ ਮੁਲਾਜ਼ਮ ਵਰਗ ਤੇ ਪੈਨਸ਼ਨਰਾਂ ਵਲੋਂ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇਗਾ ਜਿਸ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਤੋਂ ਇਲਾਵਾ ਬਿਜਲੀ ਬੋਰਡ ਪ੍ਰਬੰਧਕ ਤੋਂ ਵੀ ਮੰਗ ਕਿ ਮੀਟਿੰਗ 'ਚ ਕਰਮਚਾਰੀਆਂ ਦੀਆਂ ਮੰਗਾਂ ਜਲਦ ਤੋਂ ਜਲਦ ਹੱਲ ਕੀਤਾ ਜਾਵੇ | ਇਸ ਮੌਕੇ ਪ੍ਰੀਤਮ ਸਿੰਘ, ਦਲਜੀਤ ਸਿੰਘ ਰਾਏਪੁਰ, ਹਰਦੇਵ ਸਿੰਘ, ਧਰਮ ਸਿੰਘ, ਰਾਮਪਾਲ ਸਿੰਘ, ਜਗੀਰ ਸਿੰਘ ਰੌਲੀ, ਪ੍ਰੇਮ ਕੁਮਾਰ ਸ਼ਰਮਾ, ਜੋਗਰਾਜ, ਸਤਿਨਾਮ ਸਿੰਘ, ਬਿਸ਼ਨ ਸਿੰਘ, ਬਲਵੰਤ ਸਿੰਘ, ਸਕੱਤਰ ਰਾਕੇਸ਼ ਬਾਲੀ ਆਦਿ ਹਾਜ਼ਰ ਸਨ |