02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਮੋਰਿੰਡਾ ਵਿਖੇ ਦਿਨ ਦਿਹਾੜੇ ਘਰ 'ਚ ਚੋਰੀ

Ad Position 21
No active advertisement
ਅਜੀਤ ਡੈਸਕ 12-06-2026
ਮੋਰਿੰਡਾ, 11 ਜੂਨ (ਪਿ੍ਤਪਾਲ ਸਿੰਘ)- ਸਥਾਨਕ ਵਾਰਡ ਨੰਬਰ 12 ਰਾਮ ਬਾਗ ਰੋਡ 'ਤੇ ਦਿਨ ਦਿਹਾੜੇ ਇੱਕ ਘਰ ਵਿਚ ਵੜ ਕੇ ਚੋਰ ਪਿੱਤਲ ਤੇ ਤਾਂਬੇ ਦਾ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ | ਜੈ ਪ੍ਰਕਾਸ਼ ਨੇ ਦੱਸਿਆ ਕਿ ਉਹ ਕਬਾੜ ਦਾ ਕੰਮ ਕਰਦਾ ਹੈ | ਦੁਪਹਿਰ ਦੇ ਸਮੇਂ ਉਹ ਕਿਸੀ ਕੰਮ ਲਈ ਬਾਹਰ ਗਿਆ ਹੋਇਆ ਸੀ ਤੇ ਜਦੋਂ ਉਹ ਵਾਪਸ ਆਇਆ ਤਾਂ ਉਸ ਨੇ ਦੇਖਿਆ ਕਿ ਉਸ ਦੇ ਘਰ ਦੇ ਦਰਵਾਜ਼ੇ ਦਾ ਕੁੰਡਾ ਟੁੱਟਿਆ ਹੋਇਆ ਸੀ ਤੇ ਘਰ ਦਾ ਸਾਰਾ ਸਾਮਾਨ ਖਿਲਰਿਆ ਪਿਆ ਸੀ | ਚੋਰਾਂ ਨੇ ਉਸ ਦੇ ਘਰ 'ਚ ਰੱਖਿਆ ਤਾਂਬੇ ਤੇ ਪਿੱਤਲ ਦਾ ਸਾਮਾਨ ਚੋਰੀ ਕਰ ਲਿਆ ਹੈ ਜਿਸ ਦੀ ਕੀਮਤ 35 ਤੋਂ 40 ਹਜ਼ਾਰ ਰੁਪਏ ਦੇ ਕਰੀਬ ਵਿੱਚ ਹੈ | ਇਸ ਮੌਕੇ ਵਾਰਡ ਦੇ ਕੌਂਸਲਰ ਤੇ ਅਕਾਲੀ ਆਗੂ ਜਗਪਾਲ ਸਿੰਘ ਜੌਲੀ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਸ਼ਹਿਰ ਵਿਚ ਹੋ ਰਹੀਆਂ ਚੋਰੀਆਂ ਤੇ ਸਨੈਚੀਗ ਦੀਆਂ ਘਟਨਾਵਾਂ ਵੱਲ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੋਰਿੰਡਾ ਸਿਟੀ 'ਚ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵਧਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਰੂਪਨਗਰ ਨੇ ਆਈ.ਟੀ.ਆਈ. 'ਚ ਵਾਟਰ ਕੂਲਰ ਲਗਾਇਆ ਅਗਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੀ ਹੋਈ ਮੀਟਿੰਗ
Ad Position 24
No active advertisement