02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਮਿਸਤਰੀਆਂ ਤੇ ਮਜ਼ਦੂਰਾਂ ਦੀ ਜਥੇਬੰਦੀ ਨੇ ਮੰਗ ਪੱਤਰ ਸੌਂਪਿਆ

Ad Position 21
No active advertisement
ਅਜੀਤ ਡੈਸਕ 12-06-2026
ਸ੍ਰੀ ਚਮਕੌਰ ਸਾਹਿਬ, 11 ਜੂਨ (ਜਗਮੋਹਣ ਸਿੰਘ ਨਾਰੰਗ)- ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਇਫਟੂ ਦੀ ਜ਼ਿਲ੍ਹਾ ਕਮੇਟੀ ਦੇ ਸੱਦੇ 'ਤੇ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਵਲੋਂ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲਾਗੂ ਕਰਨ ਲਈ ਸਥਾਨਕ ਐਸ.ਡੀ.ਐਮ. ਦਫ਼ਤਰ 'ਚ ਮੰਗ ਪੱਤਰ ਦਿੱਤਾ ਗਿਆ | ਯੂਨੀਅਨ ਦੇ ਜਨਰਲ ਸਕੱਤਰ ਮਿਸਤਰੀ ਮਨਮੋਹਣ ਸਿੰਘ ਕਾਲਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੁੱਖ ਮੰਤਰੀ ਦੇ ਆਦੇਸ਼ਾਂ ਦੇ ਬਾਵਜੂਦ ਕਿਰਤ ਵਿਭਾਗ ਤੇ ਹੋਰ ਅਧਿਕਾਰੀਆਂ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਕੋਈ ਕਾਰਵਾਈ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਸੁਰਿੰਦਰ ਸਿੰਘ, ਸਤਵਿੰਦਰ ਸਿੰਘ ਨੀਟਾ, ਹਰਮੇਸ਼ ਕੁਮਾਰ ਕਾਕਾ, ਜਸਵੀਰ ਸਿੰਘ ਜੱਸੀ, ਪਰਮਜੀਤ ਸਿੰਘ, ਜੀਵਨ ਸਿੰਘ ਮਲਾਗਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਦਫ਼ਤਰ ਵਿਖੇ ਸਿਹਤ ਬੀਮਾ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਅਗਲੀ ਖ਼ਬਰ ਨਵੀਂ ਦਿੱਲੀ ਵਿਖੇ ਫ਼ਿਲਮ
Ad Position 24
No active advertisement