02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸੀਨੀਅਰ ਸਿਟੀਜ਼ਨ ਕੌਂਸਲ ਦਫ਼ਤਰ ਵਿਖੇ ਸਿਹਤ ਬੀਮਾ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ

Ad Position 21
No active advertisement
ਅਜੀਤ ਡੈਸਕ 12-06-2026
ਰੂਪਨਗਰ, 11 ਜੂਨ (ਮਨਜੀਤ ਸਿੰਘ ਸੈਣੀ)- ਸੀਨੀਅਰ ਸਿਟੀਜ਼ਨਜ ਕੌਂਸਲ ਰੂਪਨਗਰ ਦੇ ਦਫ਼ਤਰ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਕਾਰਡ ਬਣਾਉਣ ਵਾਸਤੇ ਵਿਸ਼ੇਸ਼ ਕੈਂਪ ਲਗਾਇਆ ਗਿਆ | ਕੈਂਪ ਵਿਚ ਕੌਂਸਲ ਮੈਂਬਰਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਹਿੱਸਾ ਲੈਂਦਿਆਂ ਆਪਣੀ ਰਜਿਸਟਰੇਸ਼ਨ ਕਰਵਾਈ ਜਿਨ੍ਹਾਂ ਮੈਂਬਰਾਂ ਨੇ ਪਹਿਲਾਂ ਰਜਿਸਟਰੇਸ਼ਨ ਕਰਵਾਈ ਹੋਈ ਸੀ, ਉਨ੍ਹਾਂ ਨੇ ਵੀ ਆਪਣੀਆਂ ਅਰਜ਼ੀਆਂ ਦੀ ਤਾਜ਼ਾ ਸਥਿਤੀ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ | ਪ੍ਰੋਗਰਾਮ ਦੀ ਸਫਲਤਾ ਲਈ ਹਲਕਾ ਵਿਧਾਇਕ ਦੇ ਦਫ਼ਤਰ ਵਲੋਂ ਅੰਕਿਤ ਕੁਮਾਰ ਤੇ ਭੁਪਿੰਦਰ ਸਿੰਘ ਨੇ ਬਹੁਤ ਹੀ ਸੰਜੀਦਗੀ ਤੇ ਸੁਚੱਜੇ ਢੰਗ ਨਾਲ ਕੌਂਸਲ ਮੈਂਬਰਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਰਜਿਸਟਰੇਸ਼ਨ ਦਾ ਕੰਮ ਕੀਤਾ | ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਤੋਗੜ ਨੇ ਇਸ ਉਪਰਾਲੇ ਲਈ ਹਲਕਾ ਵਿਧਾਇਕ ਦਿਨੇਸ਼ ਚੱਢਾ ਅਤੇ ਉਨ੍ਹਾਂ ਦੀ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਕੌਂਸਲ ਦੇ ਪੈਟਰਨ ਸੁਰਜਨ ਸਿੰਘ, ਸੀਨੀਅਰ ਮੀਤ ਪ੍ਰਧਾਨ ਪਰਮਿੰਦਰਬੀਰ ਸਿੰਘ ਚੀਮਾ, ਗੁਰਨਾਮ ਸਿੰਘ ਧਾਮੀ, ਇੰਜੀ: ਕੇਹਰ ਸਿੰਘ, ਸੁਖਦੇਵ ਸ਼ਰਮਾ, ਦਲਵੀਰ ਕੌਰ ਚੀਮਾ, ਸ੍ਰੀਮਤੀ ਕੌਸ਼ੱਲਿਆ, ਹਜੂਰਾ ਸਿੰਘ, ਸਲਾਹਕਾਰ ਜਗਨੰਦਨ ਸਿੰਘ ਰੀਹਲ, ਮੋਹਨ ਸਿੰਘ ਚਾਹਲ ਤੇ ਕੌਂਸਲ ਐਡੀਟਰ ਇੰਜੀ: ਦੀਦਾਰ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਰਾਜ ਪੁਰਸਕਾਰ ਟੈਸਟਿੰਗ ਕੈਂਪ 'ਚ ਕੀਤੀ ਭਾਗੀਦਾਰੀ ਅਗਲੀ ਖ਼ਬਰ ਮਿਸਤਰੀਆਂ ਤੇ ਮਜ਼ਦੂਰਾਂ ਦੀ ਜਥੇਬੰਦੀ ਨੇ ਮੰਗ ਪੱਤਰ ਸੌਂਪਿਆ
Ad Position 24
No active advertisement