ਸੁਖਸਾਲ, 11 ਜੂਨ (ਧਰਮ ਪਾਲ)- ਸ਼੍ਰੋਮਣੀ ਅਕਾਲੀ ਦਲ (ਬਾ) ਦੀ ਇੱਕ ਅਹਿਮ ਵਰਕਰ ਮੀਟਿੰਗ 13 ਜੂਨ ਨੂੰ ਸੁਖਸਾਲ ਵਿਖੇ ਸ਼ਾਮ 4 ਵਜੇ ਹੋਵੇਗੀ | ਸਰਕਲ ਨੰਗਲ ਦੇ ਦਿਹਾਤੀ ਪ੍ਰਧਾਨ ਮਾ. ਕਮਲ ਸਿੰਘ ਮਜਾਰੀ ਨੇ ਦੱਸਿਆ ਕਿ ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਚਾਵਲਾ ਦੀ ਅਗਵਾਈ ਹੇਠ ਹੋਵੇਗੀ | ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ ਤੇ ਆਉਣ ਵਾਲੇ ਸਮੇਂ ਲਈ ਵਰਕਰਾਂ ਨੂੰ ਸੰਗਠਿਤ ਕਰਨ ਸੰਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ | ਮਾ. ਕਮਲ ਸਿੰਘ ਮਜਾਰੀ ਨੇ ਸਮੂਹ ਅਕਾਲੀ ਵਰਕਰਾਂ ਤੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਮੀਟਿੰਗ 'ਚ ਪਹੁੰਚ ਕੇ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਆਪਣੇ ਸੁਝਾਅ ਅਤੇ ਯੋਗਦਾਨ ਦੇਣ |