03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਫੋਰਮੈਨ ਗੁਰਨਾਮ ਸਿੰਘ ਮਟੌਰ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਸੈੱਲ ਦੇ ਹਲਕਾ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 13-06-2026
ਸ੍ਰੀ ਅਨੰਦਪੁਰ ਸਾਹਿਬ, 12 ਜੂਨ (ਕਰਨੈਲ ਸਿੰਘ)- ਇੱਥੋਂ ਦੇ ਮਟੌਰ ਨਾਲ ਸਬੰਧਿਤ ਅਤੇ ਮੁਲਾਜਮ ਜਥੇਬੰਦੀਆਂ ਨਾਲ ਜੁੜੇ ਹੋਏ ਫੋਰਮੈਨ ਗੁਰਨਾਮ ਸਿੰਘ ਮਟੌਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਛੜੀਆਂ ਸ਼੍ਰੇਣੀਆਂ ਸੈੱਲ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਮਟੌਰ ਨੇ ਆਪਣੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਹ ਮੁਲਾਜ਼ਮ ਅਤੇ ਬੀ.ਸੀ. ਵਰਗ ਨੂੰ ਨਾਲ ਲੈ ਕੇ ਪਾਰਟੀ ਦੀ ਮਜ਼ਬੂਤੀ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਮੋਹਨ ਸਿੰਘ ਢਾਹੇ, ਸਰਕਲ ਪ੍ਰਧਾਨ ਸੁਰਿੰਦਰ ਸਿੰਘ ਮਟੌਰ, ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਹਰੀਵਾਲ, ਰਾਮ ਆਸਰਾ ਸਿੰਘ, ਬਲਦੇਵ ਸਿੰਘ, ਮੇਹਰ ਸਿੰਘ, ਪਿਆਰਾ ਸਿੰਘ ਬਲੋਲੀ, ਹਰਪਾਲ ਸਿੰਘ ਗੱਜਪੁਰ, ਜ਼ੋਗਾ ਸਿੰਘ ਚੰਦਪੁਰ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਚਰਨਜੀਤ ਕੌਰ ਮਲਿਕਪੁਰ, ਰਾਣੀ ਕੌਰ ਆਦਿ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਸਪਲਾਈ ਠੀਕ ਕਰਦਿਆਂ ਖੰਭੇ ਤੋਂ ਅਚਾਨਕ ਡਿਗ ਕੇ ਲਾਈਨਮੈਨ ਦੀ ਮੌਤ ਅਗਲੀ ਖ਼ਬਰ ਐਨ.ਜੀ.ਉਂ.ਨੇ ਮੋਰਿੰਡਾ ਵਿਖੇ 18 ਲਾਵਾਰਸ ਕੁੱਤਿਆਂ ਨੂੰ ਕੀਤਾ ਕਾਬੂ
Ad Position 24
No active advertisement