03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਰਨਦੀਪ ਕੌਰ ਨੂੰ ਇਸਤਰੀ ਅਕਾਲੀ ਦਲ ਹਲਕਾ ਸ੍ਰੀ ਚਮਕੌਰ ਦੇ ਪ੍ਰਧਾਨ ਨਿਯੁਕਤ ਕਰਨ ’ਤੇ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 13-06-2026
ਮੋਰਿੰਡਾ, 12 ਜੂਨ (ਪ੍ਰਿਤਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਰਨਦੀਪ ਕੌਰ ਬਹਿਰਾਮਪੁਰ ਜੀਮੀਦਾਰਾਂ ਨੂੰ ਇਸਤਰੀ ਅਕਾਲੀ ਦਲ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਨਿਯੁਕਤ ਕਰਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਹਰਮੋਹਣ ਸਿੰਘ ਸੰਧੂ, ਐਸ.ਜੀ.ਪੀ.ਸੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ, ਕੌਂਸਲਰ ਜਗਪਾਲ ਸਿੰਘ ਜੌਲੀ, ਕੌਂਸਲਰ ਰਾਜਿੰਦਰ ਕੌਰ, ਸਰਪੰਚ ਦਵਿੰਦਰ ਸਿੰਘ ਮਝੈਲ, ਸਾਬਕਾ ਸਰਪੰਚ ਸੁਰਜੀਤ ਸਿੰਘ ਤਾਜਪੁਰ, ਸਾਬਕਾ ਚੇਅਰਮੈਨ ਹਰਮਿੰਦਰ ਸਿੰਘ ਡਿੰਪੀ, ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸੀ ਕਾਈਨੌਰ, ਸਾਬਕਾ ਚੇਅਰਮੈਨ ਅਰਵਿੰਦਰ ਸਿੰਘ ਰੰਗੀ, ਨੰਬਰਦਾਰ ਜਗਵਿੰਦਰ ਸਿੰਘ ਪੰਮੀ, ਜੁਗਰਾਜ ਸਿੰਘ ਮਾਨਖੇੜੀ, ਹਰਚੰਦ ਸਿੰਘ ਡੂਮਛੇੜੀ, ਹਰਪ੍ਰੀਤ ਸਿੰਘ ਸੰਗਤਪੁਰਾ, ਮਨਦੀਪ ਸਿੰਘ ਰੌਣੀ, ਛਤਰਜੀਤ ਸਿੰਘ ਵੜੈਚ, ਬਲਦੇਵ ਸਿੰਘ ਚੱਕਲ ਅਤੇ ਬਲਜੀਤ ਸਿੰਘ ਅਰਨੌਲੀ ਆਦਿ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਇਸਤਰੀ ਅਕਾਲੀ ਦਲ ਪੰਜਾਬ ਦੇ ਪ੍ਰਧਾਨ ਹਰਗੋਬਿੰਦ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਨਦੀਪ ਕੌਰ ਦੀ ਅਗਵਾਈ ਹੇਠ ਹਲਕਾ ਸ੍ਰੀ ਚਮਕੌਰ ਸਾਹਿਬ ਵਿਚ ਇਸਤਰੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਮਿਸ਼ਨਰੀ ਕਾਲਜ ਚੌਤਾਂ ਵਿਖੇ ਤਿੰਨ ਸਾਲਾ ਗੁਰਮਤਿ ਡਿਪਲੋਮਾ ਕੋਰਸ ਦਾ ਦਾਖ਼ਲਾ ਸ਼ੁਰੂ ਅਗਲੀ ਖ਼ਬਰ ਬਜ਼ੁਰਗ ਜੋੜੇ ਨੇ ਆਪਣੇ ਪੁੱਤਰ ਨੂੰ ਮਰਨ ਲਈ ਮਜਬੂਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ
Ad Position 24
No active advertisement