ਨੂਰਪੁਰ ਬੇਦੀ, 13 ਜੂਨ (ਵਿੰਦਰਪਾਲ ਝਾਂਡੀਆਂ)-ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਅਹਿਮ ਮੀਟਿੰਗ ਅਮਰੀਕ ਸਿੰਘ ਸਮੀਰੋਵਾਲ ਦੀ ਪ੍ਰਧਾਨਗੀ ਹੇਠ ਨੂਰਪੁਰ ਬੇਦੀ ਸਥਿਤ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ। ਸਭ ਤੋਂ ਪਹਿਲਾਂ ਸੀਨੀਅਰ ਪੱਤਰਕਾਰ ਸਵਰਨ ਸਿੰਘ ਭੰਗੂ, ਮਨਸਾ ਸਿੰਘ ਪਿੰਡ ਰੌਲ਼ੀ ਦੀ ਧਰਮ-ਪਤਨੀ ਪ੍ਰਕਾਸ਼ ਕੌਰ ਦੀ ਹੋਈ ਬੇਵਕਤੀ ਮੌਤ ‘ਤੇ ਦੁੱਖ ਦਾ ਇਜ਼ਹਾਰ ਕਰਦਿਆਂ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਵਿਚ ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਮੈਂਬਰਾਂ ਨੇ ਭਾਗ ਲਿਆ। ਇਸ ਮੌਕੇ ਤੇ ਐਸੋਸੀਏਸ਼ਨ ਦੇ ਆਗੂਆਂ ਵਲੋਂ ਵੱਖ-ਵੱਖ ਮਸਲਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ਜਨਰਲ ਸਕੱਤਰ ਸਤਪਾਲ ਸਸਕੌਰ, ਬਲਵੀਰ ਸਿੰਘ ਧਾਂਦਲੀ, ਬਲਵੀਰ ਚੰਦ ਝਿੰਜੜੀ ਅਤੇ ਮਾਸਟਰ ਗੁਰਨੈਬ ਸਿੰਘ ਨੇ ਸਾਂਝੇ ਤੌਰ ‘ਤੇ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਦਾ ਪੇ ਕਮਿਸ਼ਨ ਦਾ ਸਾਢੇ ਪੰਜ ਸਾਲ ਦਾ ਏਰੀਅਲ, ਡੀਏ 18% ਲੀਵ ਇਨ ਕੈਸ਼ਮੈਂਟ, 2026 ਤੋਂ ਸੱਤਵਾਂ ਪੇ ਕਮਿਸ਼ਨ ਬਠਾਇਆ ਜਾਵੇ। ਇਸ ਤੋ ਬਾਅਦ ਕਰਮ ਸਿੰਘ ਜੇਤੇਵਾਲ, ਪ੍ਰਿੰਸੀਪਲ ਬਲਵੀਰ ਚੰਦ, ਮਾਸਟਰ ਸਗਲੀ ਰਾਮ ਨੇ ਬੀਤੇ ਦਿਨੀ ਲਾਈਨਮੈਨਾਂ ‘ਤੇ ਕੀਤੇ ਗਏ ਤਸ਼ੱਦਦ ਦੀ ਸਖ਼ਤ ਸ਼ਬਦਾਂ ‘ਚ ਜ਼ੋਰਦਾਰ ਨਿਖੇਧੀ ਕੀਤੀ। ਉਨ੍ਹਾਂ ਨੇ ਕਿਹਾ ਬੇਰੁਜ਼ਗਾਰ ਲਾਈਨਮੈਨਾਂ ਨੂੰ ਪੱਕੇ ਹੋਣ ਲਈ ਟਾਵਰਾਂ ‘ਤੇ ਚੜ੍ਹਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਜਲਦ ਲਾਈਨਮੈਨਾਂ ਨੂੰ ਰੈਗੂਲਰ ਕਰੇ ਅਤੇ ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਜੇਕਰ ਸਰਕਾਰ ਨੇ ਪੱਕੇ ਨਾ ਕੀਤੇ ਤਾਂ ਸਰਕਾਰ ਖ਼ਿਲਾਫ਼ ਫੈਡਰੇਸ਼ਨਾਂ ਨਾਲ ਮਿਲ ਕੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ। ਇਸ ਮੌਕੇ ‘ਤੇ ਮਾਸਟਰ ਬਖ਼ਸ਼ੀਸ਼ ਸਿੰਘ, ਰਾਮ ਸਰੂਪ ਟੱਪਰੀਆਂ, ਮਾਸਟਰ ਨੰਦ ਸਿੰਘ, ਮਾਸਟਰ ਦਰਸ਼ਨ ਸਿੰਘ, ਸੁਰਿੰਦਰ ਸਿੰਘ, ਰਾਮ ਕ੍ਰਿਸ਼ਨ ਖੇੜੀ, ਦਿਲਜੀਤ ਸਿੰਘ, ਵੇਦ ਸਿੰਘ ਬੜਵਾ, ਰਾਜਕੁਮਾਰ, ਹਰਬੰਸ ਸਿੰਘ, ਇਕਬਾਲ ਸਿੰਘ, ਭਜਨ ਸਿੰਘ ਵਾਟਰ ਸਪਲਾਈ ਆਦਿ ਹਾਜ਼ਰ ਸਨ।
ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਨੂਰਪੁਰ ਬੇਦੀ ਦੀ ਅਹਿਮ ਮੀਟਿੰਗ
ਅਜੀਤ ਡੈਸਕ
14-06-2026