29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਨੂਰਪੁਰ ਬੇਦੀ ਵਿਖੇ ਐਚ.ਪੀ਼.ਵੀ. ਵੈਕਸੀਨੇਸ਼ਨ ਮੁਹਿੰਮ ਤੇਜ਼

Ad Position 21
No active advertisement
ਅਜੀਤ ਡੈਸਕ 14-06-2026

ਨੂਰਪੁਰ ਬੇਦੀ, 13 ਜੂਨ (ਵਿੰਦਰਪਾਲ ਝਾਂਡੀਆਂ)-ਸਿਵਲ ਸਰਜਨ ਡਾ. ਰਮਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਐਚ.ਸੀ. ਨੂਰਪੁਰ ਬੇਦੀ ਵਿਖੇ ਡਾ.ਹਰਪ੍ਰੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਐਚ.ਪੀ.ਵੀ. ਵੈਕਸੀਨੇਸ਼ਨ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਿਆ ਜਾ ਰਿਹਾ ਹੈ। ਇਸ ਮੁਹਿੰਮ ਦਾ ਉਦੇਸ਼ 14 ਤੋਂ 15 ਸਾਲ ਦੀਆਂ ਲੜਕੀਆਂ ਨੂੰ ਮਨੁੱਖੀ ਪੈਪੀਲੋਮਾ ਵਾਇਰਸ ਤੋਂ ਬਚਾ ਕੇ ਭਵਿੱਖ ਵਿਚ ਸਰਵਾਈਕਲ ਕੈਂਸਰ ਦੇ ਖ਼ਤਰੇ ਨੂੰ ਘਟਾਉਣਾ ਹੈ। ਸਿਹਤ ਵਿਭਾਗ ਵਲੋਂ ਇਸ ਮੁਹਿੰਮ ਨੂੰ ਵੱਡੇ ਪੱਧਰ ‘ਤੇ ਲਾਗੂ ਕੀਤਾ ਜਾ ਰਿਹਾ ਹੈ। ਇਸ ਤਹਿਤ ਹਰ ਰੋਜ਼ ਸਕੂਲਾਂ ਅਤੇ ਪਿੰਡਾਂ ਵਿਚ ਜਾ ਕੇ ਲੜਕੀਆਂ ਨੂੰ ਐਚ.ਪੀ.ਵੀ. ਵੈਕਸੀਨ ਲਗਾਈ ਜਾ ਰਹੀ ਹੈ। ਅੱਜ ਦੇ ਦਿਨ ਵੀ 19 ਲੜਕੀਆਂ ਨੂੰ ਟੀਕੇ ਲਗਾਏ ਗਏ। ਸਿਹਤ ਟੀਮਾਂ ਵਲੋਂ ਲੜਕੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੈਕਸੀਨ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਬਿਨਾਂ ਕਿਸੇ ਡਰ ਤੋਂ ਵੈਕਸੀਨ ਲਗਵਾ ਸਕਣ। ਇਸ ਮੁਹਿੰਮ ਦੀ ਸਫਲਤਾ ਵਿਚ ਬਲਾਕ ਦੇ ਸਮੂਹ ਫ਼ੀਲਡ ਮੁਲਾਜ਼ਮਾਂ ਦਾ ਮਹੱਤਵਪੂਰਨ ਯੋਗਦਾਨ ਹੈ। ਖ਼ਾਸ ਤੌਰ ‘ਤੇ ਅਬਿਆਣਾ ਡਿਸਪੈਂਸਰੀ ਦੇ ਮੈਡੀਕਲ ਅਫ਼ਸਰਾਂ, ਆਸ਼ਾ ਵਰਕਰਾਂ, ਏ.ਐਨ.ਐਮ. ਅਤੇ ਪੈਰਾਮੈਡੀਕਲ ਸਟਾਫ਼ ਵਲੋਂ ਵੱਖ-ਵੱਖ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਟੀਮਾਂ ਘਰ-ਘਰ ਤੱਕ ਪਹੁੰਚ ਕਰਕੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ। ਸਿਹਤ ਵਿਭਾਗ ਦੇ ਉਪਰਾਲਿਆਂ ਦਾ ਨਤੀਜਾ ਇਹ ਨਿਕਲਿਆ ਹੈ ਕਿ ਬਲਾਕ ਨੂਰਪੁਰ ਬੇਦੀ ਜ਼ਿਲ੍ਹੇ ਵਿਚ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ। ਹੁਣ ਤੱਕ ਕੁੱਲ 128 ਲੜਕੀਆਂ ਨੂੰ ਐਚ.ਪੀ.ਵੀ. ਵੈਕਸੀਨ ਲਗਾ ਕੇ ਉਨ੍ਹਾਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਸੁਰੱਖਿਅਤ ਕੀਤਾ ਜਾ ਚੁੱਕਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਹਿੰਮ ਆਗਾਮੀ ਸਮੇਂ ਵਿਚ ਵੀ ਜਾਰੀ ਰਹੇਗੀ ਤਾਂ ਜੋ ਵੱਧ ਤੋਂ ਵੱਧ ਲਾਭਪਾਤਰੀਆਂ ਤੱਕ ਇਸ ਦਾ ਲਾਭ ਪਹੁੰਚ ਸਕੇ।

Ad Position 22
No active advertisement
ਪਿਛਲੀ ਖ਼ਬਰ ਬੇਲਾ ਕਾਲਜ ਦੇ ਬਾਇਓਟੈਕਨਾਲੋਜੀ ਵਿਦਿਆਰਥੀਆਂ ਦੀ ਨਾਮਵਰ ਕੰਪਨੀਆਂ ਵਿਚ ਪਲੇਸਮੈਂਟ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਨੂਰਪੁਰ ਬੇਦੀ ਦੀ ਮੀਟਿੰਗ
Ad Position 24