09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਛੋਟੀ ਹਵੇਲੀ ਦੇ ਪੁਰਾਣੇ ਟੋਭੇ ਦੀ ਸਫ਼ਾਈ ਵਿਧਾਇਕ ਦਿਨੇਸ਼ ਚੱਢਾ ਨੇ ਖ਼ੁਦ ਪਹੁੰਚ ਕਰਵਾਈ ਆਰੰਭ

Ad Position 21
No active advertisement
ਅਜੀਤ ਡੈਸਕ 15-06-2026

ਰੂਪਨਗਰ, 14 ਜੂਨ (ਯਸ਼ਵੰਤ ਬੱਸੀ)-ਰੂਪਨਗਰ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਅੱਜ ਰੂਪਨਗਰ ਦੀ ਛੋਟੀ ਹਵੇਲੀ ਵਿਖੇ ਸਥਿਤ ਸਭ ਤੋਂ ਪੁਰਾਣੇ ਟੋਭੇ ਦੀ ਸਫ਼ਾਈ ਦਾ ਕੰਮ ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਅਤੇ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਵਿਧਾਇਕ ਚੱਢਾ ਨੇ ਦੱਸਿਆ ਕਿ ਇਹ ਟੋਭਾ ਕਈ ਸਾਲਾਂ ਤੋਂ ਸਾਫ਼ ਨਹੀਂ ਕੀਤਾ ਗਿਆ, ਜਿਸ ਕਾਰਨ ਇੱਥੇ ਗਾਦ ਅਤੇ ਕੂੜਾ ਇਕੱਠਾ ਹੋ ਗਿਆ ਹੈ। ਬਰਸਾਤ ਦੇ ਮੌਸਮ ਦੌਰਾਨ ਇਸ ਕਾਰਨ ਗੰਦੇ ਪਾਣੀ ਅਤੇ ਸੀਵਰੇਜ ਦੀ ਨਿਕਾਸੀ ਵਿਚ ਵੀ ਵੱਡੀਆਂ ਦਿੱਕਤਾਂ ਪੈਦਾ ਹੁੰਦੀਆਂ ਸਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੋਕਲੇਨ ਮਸ਼ੀਨ ਰਾਹੀਂ ਇਸ ਟੋਭੇ ਦੀ ਵਿਸ਼ੇਸ਼ ਸਫ਼ਾਈ ਕਰਵਾਈ ਜਾ ਰਹੀ ਹੈ ਅਤੇ ਜਲਦ ਹੀ ਇਹ ਕੰਮ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵਲੋਂ ਸ਼ਹਿਰ ਨੂੰ ਵੱਖ-ਵੱਖ ਖੇਤਰਾਂ ਵਿਚ ਵੰਡ ਕੇ ਸਫ਼ਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਇਸ ਤਹਿਤ ਪੈਟਰੋਲਿੰਗ ਸਫ਼ਾਈ ਪ੍ਰਣਾਲੀ ਲਾਗੂ ਕੀਤੀ ਗਈ ਹੈ, ਜਿਸ ਰਾਹੀਂ ਕਰਮਚਾਰੀਆਂ ਦੀਆਂ ਟੀਮਾਂ ਲਗਾਤਾਰ ਵੱਖ-ਵੱਖ ਇਲਾਕਿਆਂ ਵਿਚ ਸਫ਼ਾਈ ਯਕੀਨੀ ਬਣਾ ਰਹੀਆਂ ਹਨ। ਵਿਧਾਇਕ ਚੱਢਾ ਨੇ ਸ਼ਹਿਰ ਵਾਸੀਆਂ ਨੂੰ ਵੀ ਸਫ਼ਾਈ ਮੁਹਿੰਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਇਲਾਕੇ ਵਿਚ ਗੰਦਗੀ ਜਾਂ ਕੂੜੇ ਦੇ ਢੇਰਾਂ ਦੀ ਸਮੱਸਿਆ ਨਜ਼ਰ ਆਉਂਦੀ ਹੈ ਤਾਂ ਨਗਰ ਕੌਂਸਲ ਵਲੋਂ ਜਾਰੀ ਕੀਤੇ ਗਏ ਹੈਲਪ ਲਾਈਨ ਨੰਬਰ ‘ਤੇ ਸੂਚਨਾ ਦਿੱਤੀ ਜਾਵੇ, ਤਾਂ ਜੋ ਪੈਟਰੋਲਿੰਗ ਸਫ਼ਾਈ ਵੈਨ ਤੁਰੰਤ ਮੌਕੇ ‘ਤੇ ਪਹੁੰਚ ਕੇ ਸਫ਼ਾਈ ਕਰ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਕੂੜਾ ਚੁੱਕਣ ਦੀ ਵਿਵਸਥਾ ਵਿਚ ਕੋਈ ਕਮੀ ਨਜ਼ਰ ਆਉਂਦੀ ਹੈ, ਉਸ ਸਬੰਧੀ ਸਥਾਨਕ ਕੌਂਸਲਰ ਜਾਂ ਉਨ੍ਹਾਂ ਦੇ ਦਫ਼ਤਰ ਨੂੰ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਤੁਰੰਤ ਹੱਲ ਕੀਤਾ ਜਾ ਸਕੇ। ਵਿਧਾਇਕ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜਨਤਕ ਥਾਵਾਂ ‘ਤੇ ਗੰਦਗੀ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਨੂੰ ਵੱਡਾ ਝਟਕਾ, ਵਾਰਡ ਨੰਬਰ 9 ਤੋਂ ਐਮ.ਸੀ. ਉਮੀਦਵਾਰ ਰਾਜ ਕੁਮਾਰ ਲਾਲਪੁਰਾ ਦੀ ਅਗਵਾਈ ’ਚ ਭਾਜਪਾ ਵਿਚ ਸ਼ਾਮਿ... ਅਗਲੀ ਖ਼ਬਰ ਹਰਿਆਣਾ ਸਰਕਾਰ ਵਲੋਂ 8ਵੀਂ ਜਮਾਤ ਦੇ ਪਾਠਕ੍ਰਮ ਵਿਚ ਸਿੱਖ ਇਤਿਹਾਸ ਨੂੰ ਸ਼ਾਮਿਲ ਕਰਨ ਦਾ ਫੈਸਲਾ ਸ਼ਲਾਘਾਯੋਗ-ਰਣਜੀਤ ਸਿੰਘ...
Ad Position 24