09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਆਸ਼ੂਤੋਸ਼ ਸ਼ਰਮਾ ਚੁਣੇ ਜ਼ਿਲ੍ਹਾ ਟੈਕਸ ਬਾਰ ਐਸੋਸੀਏਸ਼ਨ ਰੂਪਨਗਰ ਦੇ ਪ੍ਰਧਾਨ

Ad Position 21
No active advertisement
ਅਜੀਤ ਡੈਸਕ 15-06-2026

ਰੂਪਨਗਰ, 14 ਜੂਨ (ਯਸ਼ਵੰਤ ਬੱਸੀ)-ਜ਼ਿਲ੍ਹਾ ਟੈਕਸ ਬਾਰ ਐਸੋਸੀਏਸ਼ਨ ਰੂਪਨਗਰ ਦੀ ਚੋਣ ਪ੍ਰਕਿਰਿਆ ਪ੍ਰੀਜ਼ਾਈਡਿੰਗ ਅਫ਼ਸਰ ਸੰਜੈ ਸ਼ਰਮਾ ਦੀ ਦੇਖ-ਰੇਖ ਹੇਠ ਸ਼ਾਂਤੀਪੂਰਵਕ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋਈ। ਚੋਣ ਪ੍ਰਕਿਰਿਆ ਦੌਰਾਨ ਨਾਮਜ਼ਦਗੀਆਂ ਅਤੇ ਨਾਮ ਵਾਪਸੀ ਪੂਰੀ ਹੋਣ ਉਪਰੰਤ ਪ੍ਰੀਜ਼ਾਈਡਿੰਗ ਅਫ਼ਸਰ ਸੰਜੈ ਸ਼ਰਮਾ ਵਲੋਂ ਆਸ਼ੂਤੋਸ਼ ਸ਼ਰਮਾ ਨੂੰ ਸੈਸ਼ਨ 2026-27 ਲਈ ਜ਼ਿਲ੍ਹਾ ਟੈਕਸ ਬਾਰ ਐਸੋਸੀਏਸ਼ਨ, ਰੂਪਨਗਰ ਦਾ ਸਰਬਸੰਮਤੀ ਨਾਲ ਪ੍ਰਧਾਨ ਐਲਾਨਿਆ ਗਿਆ। ਇਸ ਤੋਂ ਇਲਾਵਾ ਪ੍ਰਧਾਨ ਆਸ਼ੂਤੋਸ਼ ਸ਼ਰਮਾ ਨੇ ਆਪਣੀ ਗਵਰਨਿੰਗ ਬਾਡੀ ਦਾ ਐਲਾਨ ਕੀਤਾ, ਜਿਸ ਵਿਚ ਮੁਨੀਸ਼ ਪੁਰੀ ਨੂੰ ਉਪ ਪ੍ਰਧਾਨ, ਅਸ਼ਵਨੀ ਜੋਸ਼ੀ ਨੂੰ ਜਨਰਲ ਸਕੱਤਰ, ਗੁਰਜੀਤ ਸਿੰਘ ਨੂੰ ਜੁਆਇੰਟ ਸਕੱਤਰ ਅਤੇ ਨਿਰਮਲ ਸਿੰਘ ਨੂੰ ਕੈਸ਼ੀਅਰ ਨਿਯੁਕਤ ਕੀਤਾ ਗਿਆ । ਸੰਜੇ ਸ਼ਰਮਾ ਨੇ ਨਵ -ਨਿਯੁਕਤ ਟੀਮ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਨਵੀਂ ਗਵਰਨਿੰਗ ਬਾਡੀ ਐਸੋਸੀਏਸ਼ਨ ਅਤੇ ਇਸ ਦੇ ਮੈਂਬਰਾਂ ਦੇ ਹਿਤਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ।

Ad Position 22
No active advertisement
ਪਿਛਲੀ ਖ਼ਬਰ ਸਟੇਟ ਬਲੱਡ ਟਰਾਂਸ ਫਿਊਜ਼ਨ ਕੌਂਸਲ ਵਲੋਂ ਐਨ.ਐਫ.ਐਲ. ਹਸਪਤਾਲ ਨਵਾਂ ਨੰਗਲ ਵਿਖੇ ਖ਼ੂਨਦਾਨ ਕੈਂਪ ਅਗਲੀ ਖ਼ਬਰ ਹਿਮਾਚਲ ਪ੍ਰਦੇਸ਼ ਦੇ ਸਰਹੱਦੀ ਇਲਾਕੇ ਦੇ ਲੋਕਾਂ ਵਿਚ ਡਰ ਦਾ ਮਾਹੌਲ-ਠਾਕੁਰ ਰਾਮ ਲਾਲ
Ad Position 24