09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਸਾਂਸਦ ਕੰਗ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ 10 ਲੱਖ ਦੀ ਲਾਗਤ ਨਾਲ ਬਣਾਏ ਬਾਸਕਟਬਾਲ ਸਟੇਡੀਅਮ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 15-06-2026

ਸ੍ਰੀ ਚਮਕੌਰ ਸਾਹਿਬ, 12 ਜੂਨ (ਜਗਮੋਹਣ ਸਿੰਘ ਨਾਰੰਗ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਮਲਵਿੰਦਰ ਸਿੰਘ ਕੰਗ ਵਲੋਂ ਅੱਜ ਸ੍ਰੀ ਚਮਕੌਰ ਸਾਹਿਬ ਦੇ ਸਿਟੀ ਸੈਂਟਰ ਵਿਚ 10 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਬਾਸਕਟਬਾਲ ਗਰਾਊਂਡ ਦਾ ਉਦਘਾਟਨ ਕੀਤਾ ਤੇ ਕਿਹਾ ਕਿ ਅਜਿਹੇ ਖੇਡ ਮੈਦਾਨ ਨੌਜਵਾਨਾਂ ਨੂੰ ਖੇਡਾਂ ਅਤੇ ਤੰਦਰੁਸਤ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨ ਵਿਚ ਸਹਾਇਕ ਸਾਬਤ ਹੋਣਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੰਗਾਂ ਅਤੇ ਸਥਾਨਕ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਇਸ ਮੌਕੇ ਹਲਕਾ ਵਿਧਾਇਕ, ਕੌਂਸਲਰ ਵਿਸ਼ਾਲ ਕਸੱਯਪ ਤੇ ਚਾਹਿਲ ਸਿੰਘ ਭੰਗੂ, ਸਾਬਕਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਭੂਰਾ, ਸੰਮਤੀ ਮੈਂਬਰ ਡਾ; ਮੰਡਰ, ਪੰਚਾਇਤ ਯੂਨੀਅਨ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਹਰਿੰਦਰ ਸਿੰਘ ਕਾਕਾ ਜਟਾਣਾ, ਸਮਸ਼ੇਰ ਸਿੰਘ ਮੰਗੀ, ਗੁਰੀ ਕੰਧੋਲਾ ਸਮੇਤ ਕਈ ਆਗੂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਵਿਖੇ ਕਰਵਾਏ ਜਾ ਰਹੇ 34ਵੇਂ ਵਿਸ਼ਾਲ ਭਗਵਤੀ ਜਾਗਰਣ ਦੀਆਂ ਤਿਆਰੀਆਂ ਸੰਬੰਧੀ ਹੋਈ ਮੀਟਿੰਗ ਅਗਲੀ ਖ਼ਬਰ ਸ੍ਰੀ ਸਤਿਗੁਰੂ ਲਾਲ ਦਾਸ ਮਹਾਰਾਜ ਭੂਰੀਵਾਲੇ ਵਾਲੇ ਇਕ ਦਿਵਯ ਮਹਾਂਪੁਰਸ਼ ਸਨ ‘ਸ੍ਰੀ ਮਹੰਤ ਦਿਯਾ ਸਾਗਰ ਛੂਡਾਣੀ ਧਾਮ ਵਾਲੇ’
Ad Position 24