18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 16-06-2026
ਮੋਰਿੰਡਾ, 15 ਜੂਨ (ਪ੍ਰਿਤਪਾਲ ਸਿੰਘ)-ਡੇਰਾ ਕਾਰ ਸੇਵਾ ਵਲੋਂ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਹਾੜ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਭਾਈ ਅਮਰਜੀਤ ਸਿੰਘ ਚੰਡੀਗੜ੍ਹ ਵਾਲਿਆਂ ਦਾ ਰਾਗੀ ਜਥਾ, ਹਜ਼ੂਰੀ ਰਾਗੀ ਭਾਈ ਸੇਵਕ ਸਿੰਘ ਕੰਵਲ ਦਾ ਰਾਗੀ ਜਥਾ ਅਤੇ ਹੈਂਡ ਗ੍ਰੰਥੀ ਤੇ ਕਥਾ ਵਾਚਕ ਗਿਆਨੀ ਹਰਵਿੰਦਰ ਸਿੰਘ ਮਨੈਲੀ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਨਿਹਾਲ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵੱਲੋਂ ਦਰਸਾਏ ਮਾਰਗ ਤੇ ਚੱਲਣ ਅਤੇ ਅਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਿੰਡ ਗੜਾਗਾਂ ਦੇ ਸੇਵਕ ਜਥੇ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਸਮਾਗਮ ਦੇ ਅੰਤ ਵਿਚ ਡੇਰਾ ਕਾਰ ਸੇਵਾ ਮੁੱਖੀ ਬਾਬਾ ਸੁਰਿੰਦਰ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਸਮੇਤ ਪ੍ਰਬੰਧਕਾਂ ਵਲੋਂ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਲਗਵਾਉਣ ਵਾਲੇ ਜਥਿਆਂ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਉਣ ਵਾਲੇ ਜਥੇ ਨੂੰ ਸਿਰੋਪਾ� ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਜਿੰਦਰ ਸਿੰਘ ਸਾਬਕਾ ਸਰਪੰਚ ਰੌਣੀ, ਕਰਨੈਲ ਸਿੰਘ ਜੀਤ ਵਾਇਸ ਚੇਅਰਮੈਨ ਪੀ.ਏ.ਡੀ ਬੈਂਕ, ਹਰਮਿੰਦਰ ਸਿੰਘ ਲੱਕੀ, ਸ਼ੇਰ ਸਿੰਘ ਡੂਮਛੇੜੀ, ਕਿਸਾਨ ਆਗੂ ਪ੍ਰਗਟ ਸਿੰਘ ਰੌਲੂ ਮਾਜਰਾ, ਸੁਖਵਿੰਦਰ ਸਿੰਘ ਮੁੰਡੀਆਂ, ਗੁਰਮੁੱਖ ਸਿੰਘ ਸੰਤ ਨਗਰ, ਜੋਗਿੰਦਰ ਸਿੰਘ ਬੰਗੀਆਂ, ਹਰਬੰਸ ਸਿੰਘ ਸਮਾਣਾ, ਨਵਤੇਜ ਸਿੰਘ ਤੇਜੀ, ਮਾਂ ਹਾਕਮ ਸਿੰਘ, ਮਾ. ਗੁਰਦੇਵ ਸਿੰਘ ਐਡਵੋਕੇਟ ਪਰਮਿੰਦਰ ਸਿੰਘ ਤੂਰ, ਭੁਪਿੰਦਰ ਸਿੰਘ ਰੀਹਲ, ਕੁਲਵੀਰ ਸਿੰਘ ਸੋਨੂੰ, ਹਰਜੀਤ ਸਿੰਘ ਸੱਲ, ਪਰਮਿੰਦਰ ਸਿੰਘ ਸੋਨੂੰ, ਗੁਰਮੀਤ ਸਿੰਘ ਕਾਂਝਲਾ ਸਿਮਰਨਜੀਤ ਸਿੰਘ ਢੋਲਣ ਮਾਜਰਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਗਵਾਈ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਖੂਨਦਾਨ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ 2 ਰੋਜ਼ਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਸਮਾਪਤ
Ad Position 24