ਪੁਰਖਾਲੀ, 15 ਜੂਨ (ਅੰਮ੍ਰਿਤਪਾਲ ਸਿੰਘ ਬੰਟੀ)-ਵਿਸ਼ਵ ਖ਼ੂਨਦਾਨ ਦਿਵਸ ਨੂੰ ਸਮਰਪਿਤ ਪੁਰਖਾਲੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਡਾ. ਸੁਰਿੰਦਰ ਸਿੰਘ ਬਬਾਨੀ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ। ਜਿਸ ਦੌਰਾਨ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਵਲੋਂ 50 ਦੇ ਕਰੀਬ ਖ਼ੂਨਦਾਨੀਆਂ ਵਲੋਂ ਖ਼ੂਨਦਾਨ ਕੀਤਾ ਗਿਆ। ਇਸ ਕੈਂਪ ‘ਚ ਚੇਅਰਮੈਨ ਸੁਖਦੇਵ ਸਿੰਘ ਮੀਆਂਪੁਰ, ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਹਿਰਦਾਪੁਰ, ਨਿਰਮਲ ਸਿੰਘ ਸਰਪੰਚ ਪੁਰਖਾਲੀ, ਸੁਰਜੀਤ ਸਿੰਘ ਸਾ. ਸਰਪੰਚ ਪੁਰਖਾਲੀ, ਬਿੱਲਾ ਬਬਾਨੀ, ਕਾਲਾ ਪੁਰਖਾਲੀ ਅਤੇ ਕਈ ਹੋਰ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਲਗਵਾਈ। ਇਸ ਮੌਕੇ ਖ਼ੂਨਦਾਨੀਆਂ ਨੂੰ ਸਨਮਾਨ ਚਿੰਨ੍ਹ ਵੀ ਭੇਟ ਕੀਤੇ ਗਏ। ਪ੍ਰਬੰਧਕ ਡਾ. ਸੁਰਿੰਦਰ ਸਿੰਘ ਵਲੋਂ ਆਈਆਂ ਸ਼ਖ਼ਸੀਅਤਾਂ ਤੇ ਖ਼ੂਨਦਾਨੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਬੀ.ਟੀ.�. ਡਾ. ਹਰਲੀਨ ਕੌਰ, ਐਮ.ਐਲ.ਟੀ. ਜਸਪ੍ਰੀਤ ਕੌਰ, ਭੁਪਿੰਦਰ ਕੌਰ, �ਂਕਾਰਦੀਪ ਸਿੰਘ, ਗੌਰਵ ਰਾਣਾ, ਅਰਸ਼ ਧੀਮਾਨ, ਮਨਜੀਤ ਕੌਰ ਦਰਸ਼ਨ ਸਿੰਘ ਅਤੇ ਮਨਦੀਪ ਸਿੰਘ ਆਦਿ ਹਾਜ਼ਰ ਸਨ।