18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਰੋਸ ਮੁਜ਼ਾਹਰਾ

Ad Position 21
No active advertisement
ਅਜੀਤ ਡੈਸਕ 16-06-2026
ਮੁਕੰਦਪੁਰ, 15 ਜੂਨ (ਅਮਰੀਕ ਸਿੰਘ ਢੀਂਡਸਾ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਵਲੋਂ ਕੀਤੇ ਫੈਸਲੇ ਮੁਤਾਬਕ, ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਵਿਖੇ ਬਲਿਹਾਰ ਸਿੰਘ ਬਾਰ੍ਹਾ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਵਲੋਂ ਰੋਸ ਮੁਜਾਹਰਾ ਕੀਤਾ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਬਲਿਹਾਰ ਸਿੰਘ ਬਾਰ੍ਹਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਡਾਕਟਰੀ ਦੀ ਪੜ੍ਹਾਈ ਲਈ ਕੌਮੀ ਪੱਧਰ ਦਾ ਟੈਸਟ ਲਿਆ ਜਾਂਦਾ ਹੈ, ਪਰ ਕੇਂਦਰ ਸਰਕਾਰ ਦੀਆਂ ਉੱਚ ਪੱਧਰ ਦੇ ਜ਼ਿਮੇਵਾਰ ਅਧਿਕਾਰੀਆਂ ਤੇ ਰਾਜਨੀਤਕ ਆਗੂਆਂ ਦੀ ਮਿਲੀਭੁਗਤ ਨਾਲ, ਹਰ ਸਾਲ ਹੀ ਅਜਿਹੇ ਉੱਚ ਮਿਆਰੀ ਟੈਸਟ ਰਿਸ਼ਵਤ ਦੇ ਲੈਣ ਦੇਣ ਰਾਹੀਂ, ਲੀਕ ਹੋ ਰਹੇ ਹਨ। ਅਫਸੋਸ ਕਿ ਕਿਸੇ ਵੀ ਉੱਚ ਪੱਧਰ ਦੇ ਅਧਿਕਾਰੀਆਂ ਤੇ ਰਾਜਨੀਤਕ ਆਗੂਆਂ ਨੂੰ ਕੋਈ ਵੀ ਸਜ਼ਾ ਨਹੀਂ ਦਿੱਤੀ ਗਈ। ਦੂਸਰੇ ਪਾਸੇ ਟੈਸਟ ਦੇ ਰਹੇ ਨੌਜਵਾਨ ਬੱਚੇ ਤੇ ਮਾਪੇ ਮਾਨਸਿਕ ਤੌਰ ‘ਤੇ ਪੀੜਤ ਹਨ। ਟੈਸਟ ਲੀਕ ਹੋਣ ਕਰਕੇ ਅਨੇਕਾਂ ਹੀ ਨੌਜਵਾਨ ਬੱਚੇ ਖੁਦਕਸ਼ੀਆਂ ਕਰ ਗਏ ਹਨ, ਜਿਸ ਦੀ ਭਰਪਾਈ ਉਨ੍ਹਾਂ ਦੇ ਪਰਿਵਾਰਾਂ ਨੂੰ ਨਹੀਂ ਹੋ ਸਕਦੀ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਅਤੇ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਵੱਡੇ-ਵੱਡੇ ਮਗਰਮੱਛਾਂ ਨੂੰ ਸਜ਼ਾਵਾਂ ਦਿੱਤੀਆਂ ਜਾਣ। ਇਸ ਮੌਕੇ ਪੰਜਾਬ ਦੀ ਮਾਨ ਸਰਕਾਰ ਵਲੋਂ ਪਟਿਆਲਾ ਵਿਖੇ ਕੱਚੇ ਤੇ ਸਿੱਖਿਅਤ ਬੇਰੁਜ਼ਗਾਰਾਂ ‘ਤੇ ਵਹਿਸ਼ੀ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ।ਇਕੱਤਰਤਾ ਨੂੰ ਸੰਬੋਧਨ ਕਰਦਿਆਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਜਗਤਪੁਰ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੂੰ ਲੋਕ ਵਿਰੋਧੀ ਦਸਦਿਆਂ ਕਿਹਾ ਕਿ ਅਜੋਕੇ ਦੌਰ ਵਿਚ ਹਰ ਕਿਰਤੀ, ਛੋਟਾ ਦੁਕਾਨਦਾਰ ਤੇ ਛੋਟਾ ਮੁਲਾਜ਼ਮ, ਇਹਨਾਂ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਨੇ ਸਮੂਹ ਨੌਜਵਾਨਾਂ ਨੂੰ ਆਪਣੀ ਜਥੇਬੰਦੀ ਨੂੰ ਮਜ਼ਬੂਤ ਕਰਦਿਆਂ, ਪਾਰਟੀ ਦੇ ਲੋਕ ਘੋਲਾਂ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਰੋਸ ਮੁਜ਼ਾਹਰੇ ਵਿਚ ਜੱਸੀ ਜਗਤਪੁਰ, ਰਮਨ ਸੰਧੂ, ਬੌਬੀ ਚੰਦਰ, ਬੱਲੀ ਸ਼ੇਰਗਿੱਲ, ਲਖਵੀਰ, ਜੱਗੀ ਬਘੌਰਾ, ਹਰਬਿੰਦਰ, ਰੋਹਿਤ, ਅਮਿਤ,ਹ ਰਮਨ, ਰਣਦੀਪ ਰਟੈਂਡਾ, ਹਰਜੀਤ, ਸਿਮੋਨ ਮੁਕੰਦਪੁਰ, ਗੋਬਿੰਦ, ਚਰਨ ਸਿੰਘ, ਕਲਵਿੰਦਰ ਬੀਕਾ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਜਸਪ੍ਰੀਤ ਸਿੰਘ ਰੋਬੀ ਕੰਗ ਬਣਾਏ ਨਵਾਂਸ਼ਹਿਰ ਦੇ ਹਲਕਾ ਇੰਚਾਰਜ ਅਗਲੀ ਖ਼ਬਰ ਜ਼ਿਲ੍ਹਾ ਰੂਪਨਗਰ ’ਚ ਸੁਰੱਖਿਆ ਜਵਾਨਾਂ ਦੀ ਭਰਤੀ ਸੰਬੰਧੀ ਕੈਂਪ ਜਾਰੀ
Ad Position 24