ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ

Ad Position 21
No active advertisement
ਅਜੀਤ ਡੈਸਕ 19-06-2026
ਨੰਗਲ, 18 ਜੂਨ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਇਲਾਕੇ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਚ ਸੰਗਤਾਂ ਵਲੋਂ ਮੁਕੰਮਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਬਰਾਰੀ ਵਿਖੇ ਅਤੇ ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਨੰਗਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਤੇ ਸਤਿਕਾਰ ਨਾਲ ਮੱਥਾ ਟੇਕਿਆ। ਇਸ ਮੌਕੇ ਭਾਈ ਜਸਕਰਨ ਸਿੰਘ ਨੰਗਲ ਡੈਮ, ਭਾਈ ਨਰਿੰਦਰ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਇਲਾਵਾ ਭਾਈ ਦਰਸ਼ਨ ਸਿੰਘ, ਇਸਤਰੀ ਸਤਸੰਗ ਸਭਾ ਸ੍ਰੀ ਗੁਰੂ ਤੇਗ ਬਹਾਦਰ ਸੰਗੀਤ ਅਕੈਡਮੀ ਦੇ ਬੱਚੇ ਅਤੇ ਭਾਈ ਜਸਵਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਅਤੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਬੰਧੀ ਵਿਸਥਾਰ ਸਹਿਤ ਸੰਗਤਾਂ ਨੂੰ ਜਾਣੂ ਕਰਵਾਇਆ। ਪ੍ਰਬੰਧਕਾਂ ਵਲੋਂ ਸਮਾਪਤੀ ਉਪਰੰਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਇੰਦਰਪਾਲ ਸਿੰਘ ਮਦਾਨ ਪ੍ਰਧਾਨ, ਹਰਵਿੰਦਰ ਸਿੰਘ ਧਵਨ, ਹਰਪਾਲ ਸਿੰਘ ਭਸੀਨ ਸਾਬਕਾ ਕੌਂਸਲਰ, ਓਂਕਾਰ ਸਿੰਘ, ਅਵਤਾਰ ਸਿੰਘ ਤਾਰੀ, ਹਰਿੰਦਰ ਸਿੰਘ, ਬਲਦੇਵ ਸਿੰਘ, ਸਤਨਾਮ ਸਿੰਘ, ਹਰਜੀਤ ਸਿੰਘ, ਸੇਵਾ ਸਿੰਘ, ਉੱਤਮਪਾਲ ਸਿੰਘ, ਗੁੱਡੂ ਜੀ, ਹਰਪਾਲ ਸਿੰਘ ਲਵਲੀ ਆਦਿ ਹਾਜ਼ਰ ਸਨ।
ਰੂਪਨਗਰ, (ਸਤਨਾਮ ਸਿੰਘ ਸੱਤੀ, ਯਸ਼ਵੰਤ ਬੱਸੀ)- ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਭਾਈ ਪਰਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਿੰਘ ਸਭਾ, ਭਾਈ ਕੁਲਜੀਤ ਸਿੰਘ ਹਜ਼ੂਰੀ ਕਥਾਵਾਚਕ, ਭਾਈ ਰੁਪਿੰਦਰ ਸਿੰਘ ਰੂਪ ਪੁਰਖਾਲੀ ਵਾਲੇ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਜਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਅਤੇ ਉਪਦੇਸ਼ਾਂ ਨਾਲ ਜੋੜਿਆ। ਉਪਰੰਤ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ। ਸਮਾਗਮ ਨੂੰ ਸਫਲ ਬਣਾਉਣ ਲਈ ਇਸਤਰੀ ਸਤਿਸੰਗ ਸਭਾ, ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ, ਭਾਈ ਮੰਝ ਸੇਵਾ ਦਲ, ਮਾਤਾ ਸਾਹਿਬ ਕੌਰ ਜੀ ਸੇਵਾ ਸੋਸਾਇਟੀ, ਗੁਰਦੁਆਰਾ ਟਿੱਬੀ ਸਾਹਿਬ ਕਲਗ਼ੀਧਰ ਕੰਨਿਆ ਪਾਠਸ਼ਾਲਾ, ਗੁਰਦੁਆਰਾ ਮੁਹੱਲਾ ਗੁਰੂ ਨਾਨਕ ਪੁਰਾ, ਗੁਰਦੁਆਰਾ ਭਗਤ ਰਵਿਦਾਸ ਮੁਹੱਲਾ ਚੰਦਰਗੜ੍ਹ, ਸੁਖਮਨੀ ਸੇਵਕ ਜਥਾ ਤੇ ਗੁਰੂ ਤੇਗ ਬਹਾਦਰ ਸੇਵਾ ਸੁਸਾਇਟੀ ਸਮੇਤ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਚਰਨ ਸਿੰਘ ਸਿੰਘ ਭਾਟੀਆ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ, ਸਕੱਤਰ ਹਰਜੀਤ ਸਿੰਘ ਸੇਠੀ, ਕੈਸ਼ੀਅਰ ਅੰਮ੍ਰਿਤਪਾਲ ਸਿੰਘ ਦੁੱਗਲ, ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਢੀਂਗਰਾ, ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਚੇਅਰਮੈਨ ਜੋਗਿੰਦਰ ਸਿੰਘ, ਰਜਿੰਦਰ ਸਿੰਘ ਨੰਨੂਆ, ਮਨਮੋਹਨ ਸਿੰਘ ਪੱਪੂ, ਸੁਰਿੰਦਰ ਸਿੰਘ ਆਦਰਸ਼ ਨਗਰ ਤੇ ਪ੍ਰਿੰਸੀਪਲ ਰਣਜੀਤ ਸਿੰਘ ਸੰਧੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਦੌਰਾਨ ਇਸਤਰੀ ਸਤਿਸੰਗ ਸਭਾ ਵਲੋਂ ਸੰਗਤਾਂ ਲਈ ਮਿੱਠੇ ਪਾਣੀ ਦੀ ਛਬੀਲ ਤੇ ਮਿੱਠੇ ਚਾਵਲਾਂ ਦਾ ਲੰਗਰ ਵੀ ਲਗਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਹਿਤਾਂ ਨਾਲ ਜੁੜੇ ਮੁੱਦਿਆਂ ’ਤੇ ਸਰਕਾਰ ਗੰਭੀਰਤਾ ਨਾਲ ਫ਼ੈਸਲੇ ਲਵੇ-ਅਜੇਪਾਲ ਸਿੰਘ ਬਰਾੜ ਅਗਲੀ ਖ਼ਬਰ ਪ੍ਰਾਈਵੇਟ ਸਕੂਲਾਂ ਦੀ ਫ਼ੀਸ ਵਾਧਾ ਦਰ 8 ਤੋਂ 5 ਫ਼ੀਸਦੀ ਕਰਨ ਦਾ ਫ਼ੈਸਲਾ ਨਾ ਮਾਪਿਆਂ ਤੇ ਨਾ ਸੰਸਥਾਵਾਂ ਦੇ ਹਿਤ ’ਚ- ਸੁਖਜਿੰ...
Ad Position 24
No active advertisement