ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਮੋਦੀ ਸਰਕਾਰ ਦੇ 12 ਸਾਲ ਹਰ ਵਰਗ ਦੀ ਤਰੱਕੀ ਲਈ ਸਮਰਪਿਤ ਰਹੇ -ਸਮ੍ਰਿਤੀ ਇਰਾਨੀ

Ad Position 21
No active advertisement
ਅਜੀਤ ਡੈਸਕ 19-06-2026
ਜ਼ੀਰਕਪੁਰ, 18 ਜੂਨ (ਹੈਪੀ ਪੰਡਵਾਲਾ)- ‘ਵਿਕਸਿਤ ਭਾਰਤ ਸੰਕਲਪ ਸੰਮੇਲਨ’ ‘ਚ ਹਿੱਸਾ ਲੈਣ ਲਈ ਅੱਜ ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਜ਼ੀਰਕਪੁਰ ਪਹੁੰਚੇ। ਇਸ ਮੌਕੇ ਵਪਾਰੀਆਂ, ਸਨਅਤਕਾਰਾਂ ਤੇ ਬੁੱਧੀਜੀਵੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਮੋਦੀ ਸਰਕਾਰ ਦੇ 12 ਸਾਲਾਂ ਦੇ ਸਫ਼ਰ ਬਾਬਤ ਵਿਸਥਾਰ ਸਹਿਤ ਚਾਨਣਾ ਪਾਇਆ। ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇਸ਼ ਦੇ ਹਰ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਕੰਮ ਕਰ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਕਈ ਅਹਿਮ ਤੇ ਲਾਹੇਵੰਦ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਸਿੱਧਾ ਲਾਭ ਦੇਸ਼ ਦੀਆਂ ਕਰੋੜਾਂ ਔਰਤਾਂ ਨੂੰ ਮਿਲ ਰਿਹਾ ਹੈ। ਦੇਸ਼ ‘ਚ ਨਵੇਂ ਉਦਯੋਗ ਸਥਾਪਿਤ ਕੀਤੇ ਜਾ ਰਹੇ ਹਨ ਤਾਂ ਜੋ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ ਤੇ ਵਪਾਰੀਆਂ ਨੂੰ ਕੰਮਕਾਰ ਲਈ ਇਕ ਬਿਹਤਰ ਮਾਹੌਲ ਮਿਲ ਸਕੇ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰ ਵਲੋਂ ਵਿੱਤੀ ਸਹਾਇਤਾ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ‘ਚ ਟਰਾਂਸਫਰ ਕੀਤੀ ਜਾ ਰਹੀ ਹੈ। ਕੋਵਿਡ-19 ਦੇ ਸਮੇਂ ਦਾ ਹਵਾਲਾ ਦਿੰਦਿਆਂ ਸਮ੍ਰਿਤੀ ਇਰਾਨੀ ਨੇ ਕਿਹਾ ਕਿ ਲੋਕਾਂ ਨੂੰ ਮੁਫ਼ਤ ਰਾਸ਼ਨ ਤੇ ਡਾਕਟਰੀ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਸਨ ਅਤੇ ਵਿਦੇਸ਼ਾਂ ਨੂੰ ਵੀ ਦਵਾਈਆਂ ਭੇਜੀਆਂ ਗਈਆਂ ਸਨ। ਨੀਟ ਪੇਪਰ ਲੀਕ ਮਾਮਲੇ ਬਾਬਤ ਉਨ੍ਹਾਂ ਕਿਹਾ ਕਿ ਇਸ ਸੰਬੰਧੀ ਜਾਂਚ ਜਾਰੀ ਹੈ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ ‘ਚ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਮੁੱਖ ਤੌਰ ‘ਤੇ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ ਕਿਉਂਕਿ ਕੇਂਦਰ ਸਰਕਾਰ ਕੋਲ ਅਜਿਹੇ ਮਾਮਲਿਆਂ ‘ਚ ਸੀਮਿਤ ਅਧਿਕਾਰ ਹੁੰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇਕਰ 2027 ‘ਚ ਭਾਰਤੀ ਜਨਤਾ ਪਾਰਟੀ ਪੰਜਾਬ ‘ਚ ਸਰਕਾਰ ਬਣਾਉਂਦੀ ਹੈ ਤਾਂ ਸਥਿਤੀ ਨੂੰ ਕਾਬੂ ‘ਚ ਲਿਆਂਦਾ ਜਾਵੇਗਾ ਅਤੇ ਸੂਬੇ ਭਰ ‘ਚ ਵਿਕਾਸ ਕਾਰਜਾਂ ਦੀ ਹਨ੍ਹੇਰੀ ਲਿਆਂਦੀ ਜਾਵੇਗੀ। ਇਸ ਮੌਕੇ ਪ੍ਰੋਗਰਾਮ ਦੇ ਪ੍ਰਬੰਧਕ ਤੇ ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ, ਸੰਜੀਵ ਵਸਿਸ਼ਟ ਤੇ ਹਰਦੀਪ ਸਿੰਘ ਸੈਣੀ ਨੇ ਮੁੱਖ ਮਹਿਮਾਨ ਸਮ੍ਰਿਤੀ ਇਰਾਨੀ ਅਤੇ ਹੋਰਨਾਂ ਸ਼ਖ਼ਸੀਅਤਾਂ ਦਾ ਉਚੇਚੇ ਤੌਰ ‘ਤੇ ਸਵਾਗਤ ਕੀਤਾ। ਉਨ੍ਹਾਂ ਹਲਕੇ ਦੇ ਵਪਾਰੀਆਂ ਤੇ ਬੁੱਧੀਜੀਵੀਆਂ ਵਲੋਂ ਭਾਰਤੀ ਜਨਤਾ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ‘ਤੇ ਭਰੋਸਾ ਜਤਾਉਣ ਲਈ ਸਭਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਓ. ਬੀ. ਸੀ. ਮੋਰਚਾ ਹਰਪ੍ਰੀਤ ਸਿੰਘ ਸੈਣੀ, ਪੁਸ਼ਪਿੰਦਰ ਮਹਿਤਾ ਤੇ ਸਨੰਤ ਭਾਰਦਵਾਜ਼ ਸਮੇਤ ਵੱਡੀ ਗਿਣਤੀ ‘ਚ ਸਥਾਨਕ ਆਗੂ ਤੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟਰੇਡਸ ਕਮਿਸ਼ਨ ਦੇ ਬੈਨਰ ਹੇਠ ਪੁਰਖਾਲੀ ਵਿਖੇ ਅਧਿਕਾਰੀਆਂ ਨੇ ਵਪਾਰੀਆਂ ਦੀਆਂ ਸੁਣੀਆਂ ਸਮੱਸਿਆਵਾਂ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਅਕਾਲ ਬੂੰਗਾ ਸਾਹਿਬ ਵਿਖੇ ਸਮਾਗਮ
Ad Position 24
No active advertisement