ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਪੰਚਾਇਤ ਵਿਭਾਗ ਦੀ ਅਫ਼ਸਰਸ਼ਾਹੀ ਅਤੇ ਸਰਕਾਰ ਨੇ ਨਰੇਗਾ ਮੁਲਾਜ਼ਮਾਂ ਨਾਲ ਕੀਤੀ ਵਾਅਦਾ ਖ਼ਿਲਾਫ਼ੀ- ਜਿੰਦਰਪਾਲ

Ad Position 21
No active advertisement
ਅਜੀਤ ਡੈਸਕ 19-06-2026
ਨੂਰਪੁਰ ਬੇਦੀ, 18 ਜੂਨ (ਵਿੰਦਰਪਾਲ ਝਾਂਡੀਆਂ)-18 ਦਿਨਾਂ ਤੋਂ ਲਗਾਤਾਰ ਬਲਾਕ ਨੂਰਪੁਰ ਬੇਦੀ ਵਿਖੇ ਲੱਗੇ ਧਰਨੇ ’ਤੇ ਬੈਠੇ ਸਮੂਹ ਨਰੇਗਾ ਮੁਲਾਜ਼ਮਾਂ ਨੂੰ ਹਾਲੇ ਤੱਕ ਵੀ ਸਰਕਾਰ ਸਿਰਫ਼ ਝੂਠੇ ਲਾਰੇ ਹੀ ਲਗਾ ਰਹੀ ਹੈ। ਬਲਾਕ ਪ੍ਰਧਾਨ ਜਿੰਦਰਪਾਲ ਦੱਸਿਆ ਕਿ 1 ਜੂਨ ਨੂੰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਪ੍ਰਧਾਨਗੀ ਹੇਠ ਹੋਈ ਪੈਨਲ ਮੀਟਿੰਗ ਅਤੇ 10 ਜੂਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਵਿਚ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਪ੍ਰਵਾਨ ਕਰ ਲਈ ਗਈ ਸੀ। ਉਸੇ ਦਿਨ ਅਗਲੀ ਮੀਟਿੰਗ ਪ੍ਰੋਸੋਨਲ ਵਿਭਾਗ, ਵਿੱਤ ਵਿਭਾਗ, ਪੰਚਾਇਤ ਵਿਭਾਗ, ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿਚ ਕਰਨ ਦਾ ਫ਼ੈਸਲਾ ਲਿਆ ਗਿਆ ਸੀ। ਮੁਲਾਜ਼ਮਾਂ ਵਲੋਂ ਬਲਾਕ ਪੱਧਰ ’ਤੇ ਹੀ ਸ਼ਾਂਤਮਈ ਧਰਨਾ ਜਾਰੀ ਰੱਖਿਆ ਗਿਆ। 17 ਜੂਨ ਨੂੰ ਮੀਟਿੰਗ ਲਈ ਸੱਦਾ ਆਇਆ ਤਾਂ ਉਹ ਮੀਟਿੰਗ ਸਿਰਫ਼ ਸੰਯੁਕਤ ਵਿਕਾਸ ਕਮਿਸ਼ਨਰ ਨਾਲ ਹੀ ਹੋਈ। ਮੀਟਿੰਗ ਵਿੱਚ ਉਨ੍ਹਾਂ ਵਲੋਂ ਯੂਨੀਅਨ ਆਗੂਆਂ ਨੂੰ ਧਮਕਾਇਆ ਗਿਆ ਕਿ ਹੜਤਾਲ ਵਾਪਸ ਲਵੋ ਤੇ ਕੰਮ ’ਤੇ ਆਓ ਨਹੀਂ ਤਾਂ ਉਹ ਨੌਕਰੀ ਤੋਂ ਕੱਢ ਦੇਣਗੇ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਸਾਡੀਆਂ ਸੇਵਾਵਾਂ ਨਿਯਮਤ ਕਰਨ ਦਾ ਕੋਈ ਕੇਸ ਤਿਆਰ ਕੀਤਾ ਜਾਂ ਨਹੀਂ ਤਾਂ ਉਨ੍ਹਾਂ ਕਿਹਾ ਕਿ ਪਹਿਲਾਂ ਹੜਤਾਲ ਵਾਪਸ ਲਵੋ। ਇਸ ’ਤੇ ਯੂਨੀਅਨ ਆਗੂਆਂ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਪਿਛਲੇ 18 ਸਾਲਾਂ ਵਿਚ ਅਜਿਹਾ ਧੋਖਾ 2011, 2015, 2016, 2019, 2021 ਵਿਚ ਵੀ ਸਮੇਂ ਦੀਆਂ ਕਾਂਗਰਸ ਅਤੇ ਅਕਾਲੀ ਦਲ ਭਾਜਪਾ ਗਠਜੋੜ ਸਰਕਾਰ ਨੇ ਵੀ ਕਈ ਵਾਰ ਕੀਤਾ ਹੈ, ਜਦੋਂ ਅਫ਼ਸਰਸ਼ਾਹੀ ਦੇ ਭਰੋਸੇ ’ਤੇ ਹੜਤਾਲ ਵਾਪਸ ਲਈ ਹੋਵੇ। ਆਗੂਆਂ ਨੇ ਕਿਹਾ ਕਿ ਵਿਭਾਗ ਦੇ ਵਿੱਤ ਸਕੱਤਰ ਅਜੀਤ ਬਾਲਾਜੀ ਜੋਸ਼ੀ ਨੇ ਵੀ 13 ਮਾਰਚ 2025 ਨੂੰ ਭਰੋਸਾ ਦਿੱਤਾ ਸੀ ਜਦੋਂ ਉਨ੍ਹਾਂ ਤਿੰਨ ਮਹੀਨੇ ਵਿਭਾਗ ਦੇ ਕੰਮ ਕਰਨ ਲਈ ਕਿਹਾ ਸੀ ਕਿ ਉਸਤੋਂ ਬਾਅਦ ਮੈਂ ਤੁਹਾਡਾ ਵਕੀਲ ਬਣਕੇ ਪੱਕੇ ਕਰਵਾਵਾਂਗਾ। ਇਸ ਲਈ ਵਾਰ-ਵਾਰ ਅਜਿਹੇ ਲਾਰਿਆਂ ’ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸੇਵਾਵਾਂ ਪੱਕੀਆਂ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ ਇਸ ਵਾਰ ਕਿਸੇ ਵੀ ਕੀਮਤ ’ਤੇ ਹੜਤਾਲ ਵਾਪਸ ਲੈਣ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 23 ਜੂਨ ਨੂੰ ਦਿੜ੍ਹਬਾ ਮੰਡੀ ਵਿਖੇ ਪੰਜਾਬ ਪੱਧਰ ਦਾ ਇਕੱਠ ਕਰਕੇ ਵਿੱਤ ਮੰਤਰੀ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਧਰਨੇ ਵਿਚ ਵੱਡੀ ਸ਼ਮੂਲੀਅਤ ਲਈ ਪਿੰਡ-ਪਿੰਡ ਜਾ ਕੇ ਮੀਟਿੰਗਾਂ ਕਰਕੇ ਲਾਮਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਅਜੇ ਵੀ ਨਰੇਗਾ ਮੁਲਾਜ਼ਮਾਂ ਨੂੰ ਪੰਚਾਇਤ ਵਿਭਾਗ ਵਿਚ ਮਰਜ਼ ਕਰਕੇ ਪੱਕੇ ਕਰਨ ਦੀ ਮੰਗ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿਚ ਸਰਕਾਰ ਦੀਆਂ ਲੋਕ ਮਿਲਣੀਆਂ ਦੌਰਾਨ ਇੰਨ੍ਹਾਂ ਦੇ ਵਿਧਾਇਕਾਂ, ਹਲਕਾ ਇੰਚਾਰਜਾਂ ਤੇ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ। ਇਸ ਵਾਰ ਭਾਵੇਂ ਪਰਚੇ ਪੈਣ, ਭਾਵੇਂ ਲਾਠੀਚਾਰਜ ਹੋਣ, ਭਾਵੇਂ ਜੇਲ੍ਹਾਂ ਵਿਚ ਸੁੱਟਣ, ਭਾਵੇਂ ਮਾਰ ਵੀ ਦੇਣ ਪਰ ਸਾਡਾ ਹੱਕ ਨੌਕਰੀ ਪੱਕੀ ਕਰਵਾਉਣ ਦਾ ਉਹ ਲੈ ਕੇ ਰਹਾਂਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਚਨੌਲੀ, ਸਤਨਾਮ ਸਿੰਘ ਅਬਿਆਣਾ, ਜਸਪਾਲ ਸਿੰਘ ਅਬਿਆਣਾ, ਜਿੰਦਰਪਾਲ, ਕਪਿਲ ਚੌਹਾਨ, ਰਮਨ ਕੁਮਾਰ, ਰਵੀ ਕੁਮਾਰ, ਰੋਹਿਤ ਕੁਮਾਰ, ਮਨਦੀਪ ਸਿੰਘ, ਜਗਜੀਤ ਸਿੰਘ, ਰਾਜ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ.ਆਈ.ਆਰ. ਸੰਬੰਧੀ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਨੂੰ ਸਿਖਲਾਈ ਕਰਵਾਈ ਅਗਲੀ ਖ਼ਬਰ ਪਚਰੰਡਾ ਵਿਖੇ ਕੈਪੀਟਲ ਸਮਾਲ ਫਾਈਨੈਂਸ ਬੈਂਕ ਦਾ ਏ.ਟੀ.ਐਮ. ਸ਼ੁਰੂ, 25 ਪਿੰਡਾਂ ਦੇ ਲੋਕਾਂ ਨੂੰ ਮਿਲੀ ਵੱਡੀ ਰਾਹਤ
Ad Position 24
No active advertisement