05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਸ੍ਰੀ ਅਨੰਦਪੁਰ ਸਾਹਿਬ ਦਾ 361ਵਾਂ ਸਥਾਪਨਾ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 20-06-2026
ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਕਰਨੈਲ ਸਿੰਘ)- ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਵਲੋਂ ਵਰੋਸਾਈ ਪਾਵਨ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦਾ 361ਵਾਂ ਸਥਾਪਨਾ ਦਿਵਸ ਅੱਜ ਇੱਥੋਂ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਕਾਰ ਸੇਵਾ ਗੁਰਦੁਆਰਾ ਟਿੱਬੀ ਸਾਹਿਬ ਵਾਲੇ ਸੰਤ ਬਾਬਾ ਅਵਤਾਰ ਸਿੰਘ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਸਤਿਕਾਰ ਦੇ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਇਸ ਨਗਰੀ ਦੇ ਸਭ ਤੋਂ ਪਹਿਲੇ ਘਰ ਅਤੇ ਅਜੋਕੇ ਸਮੇਂ ਸਥਿਤ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਵਾਏ ਗਏ। ਉਪਰੰਤ ਸਜਾਏ ਧਾਰਮਿਕ ਦੀਵਾਨ ’ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਕਿਹਾ ਕਿ ਅੱਜ ਦੇ ਦਿਨ 19 ਜੂਨ 1665 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਇਸ ਨਗਰ ਦੀ ਨੀਂਹ ਬਾਬਾ ਗੁਰਦਿੱਤਾ ਜੀ ਰੰਧਾਵਾ ਤੋਂ ਰੱਖਵਾਈ ਸੀ। ਗੁਰੂ ਸਾਹਿਬ ਨੇ ਇਹ ਨਗਰ ਬਿਲਾਸਪੁਰ ਰਿਆਇਤ ਦੇ ਰਾਜਾ ਦੀਪ ਚੰਦ ਦੀ ਰਾਣੀ ਚੰਪਾ ਰਾਣੀ ਤੋਂ ਪੰਜ ਪਿੰਡਾਂ ਦੀ ਭੋਅ ਮੁੱਲ ਖਰੀਦ ਕੇ ਵਸਾਇਆ ਸੀ ਅਤੇ ਜਿਸ ਦਾ ਪਹਿਲਾਂ ਨਾਂਅ ਗੁਰੂ ਸਾਹਿਬ ਨੇ ਆਪਣੀ ਮਾਤਾ ਜੀ ਦੇ ਨਾਂਅ ’ਤੇ ‘ਚੱਕ ਨਾਨਕੀ’ ਰੱਖਿਆ ਸੀ ਜੋ ਹੁਣ ਸਮੁੱਚੇ ਖ਼ਾਲਸੇ ਦਾ ਘਰ ਸ੍ਰੀ ਅਨੰਦਪੁਰ ਸਾਹਿਬ ਕਰਕੇ ਜਾਣਿਆ ਜਾਂਦਾ ਹੈ। ਇਸ ਤੋਂ ਪਹਿਲਾਂ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵਲੋਂ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ ’ਤੇ ਗੁਰੂ ਘਰਾਂ ਦੀ ਰੌਸ਼ਨੀਆਂ ਰਾਹੀਂ ਸਜਾਵਟ ਕੀਤੀ ਗਈ। ਇਸ ਮੌਕੇ ਉਕਤ ਤੋਂ ਇਲਾਵਾ ਤਖ਼ਤ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਸੁਖਵਿੰਦਰ ਸਿੰਘ, ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ, ਮੀਤ ਮੈਨੇਜਰ ਜਸਵੀਰ ਸਿੰਘ, ਜਥੇਦਾਰ ਸੰਤੋਖ ਸਿੰਘ, ਸੀਨੀਅਰ ਅਕਾਲੀ ਆਗੂ ਜਥੇਦਾਰ ਮੋਹਨ ਸਿੰਘ ਢਾਹੇ, ਮਨਜਿੰਦਰ ਸਿੰਘ ਬਰਾੜ, ਹਰਦੇਵ ਸਿੰਘ ਦੇਬੀ, ਪੰਜ ਪਿਆਰਾ ਭਾਈ ਸਰਬਜੀਤ ਸਿੰਘ, ਬਾਬਾ ਜਰਨੈਲ ਸਿੰਘ, ਭਾਈ ਕਰਮਬੀਰ ਸਿੰਘ, ਸੂਚਨਾ ਅਫ਼ਸਰ ਹਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਭਾਈ ਸਤਵਿੰਦਰ ਸਿੰਘ ਕਥਾਵਾਚਕ, ਭਾਈ ਜਸਬੀਰ ਸਿੰਘ, ਜਸਪਾਲ ਸਿੰਘ, ਭਾਈ ਸਰਬਜੀਤ ਸਿੰਘ, ਗਿਆਨੀ ਹਰੀ ਸਿੰਘ, ਦਵਿੰਦਰ ਸਿੰਘ ਰਾਣਾ, ਜਸਵਿੰਦਰ ਸਿੰਘ ਜੋਗਾ, ਤਜਿੰਦਰ ਸਿੰਘ ਵਾਲੀਆ, ਮਾਤਾ ਗੁਰਚਰਨ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ, ਬੀਬੀ ਸੁਰਿੰਦਰ ਕੌਰ, ਬੀਬੀ ਮਨਜੀਤ ਕੌਰ, ਬੀਬੀ ਤਜਿੰਦਰ ਕੌਰ, ਬੀਬੀ ਗੁਰਜੀਤ ਕੌਰ, ਬੀਬੀ ਦਲਜੀਤ ਕੌਰ, ਬੀਬੀ ਜਸਵਿੰਦਰ ਕੌਰ ਸੱਗੂ, ਬੀਬੀ ਮਨਜੀਤ ਕੌਰ, ਬੀਬੀ ਹਰਪ੍ਰੀਤ ਕੌਰ, ਬੀਬੀ ਹਰਵਿੰਦਰ ਕੌਰ, ਬੀਬੀ ਮਨਜੀਤ ਕੌਰ ਖ਼ਾਲਸਾ, ਬੀਬੀ ਜਸਵੀਰ ਕੌਰ, ਬੀਬੀ ਹਰਚਰਣ ਕੌਰ, ਬੀਬੀ ਮਨਿੰਦਰ ਕੌਰ, ਬੀਬੀ ਪਰਮਜੀਤ ਕੌਰ ਚਾਨਣ, ਬੀਬੀ ਸੁਰਿੰਦਰ ਕੌਰ ਟੌਹੜਾ, ਬੀਬੀ ਜਸਵਿੰਦਰ ਕੌਰ ਭਾਟੀਆ ਆਦਿ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਿਸ਼ਨ ‘ਕਲੀਨ ਪੰਜਾਬ’ ਤਹਿਤ ਨੰਗਲ ਦਾ ਕੋਨਾ-ਕੋਨਾ ਕੀਤਾ ਜਾ ਰਿਹਾ ਸਾਫ਼-ਹਰਜੋਤ ਸਿੰਘ ਬੈਂਸ ਅਗਲੀ ਖ਼ਬਰ ਦਵੇਸਰ ਮੋਦਗਿਲ ਬਰਾਦਰੀ ਦੇ ਜਠੇਰਿਆਂ ਦਾ ਮੇਲਾ ਕੱਲ੍ਹ
Ad Position 24
No active advertisement