ਨੂਰਪੁਰ ਬੇਦੀ, 19 ਜੂਨ (ਵਿੰਦਰਪਾਲ ਝਾਂਡੀਆਂ)- ਨੂਰਪੁਰ ਬੇਦੀ ਅੱਡਾ ਮਾਰਕੀਟ ਦੇ ਨਵੇਂ ਚੁਣੇ ਗਏ ਪ੍ਰਧਾਨ ਗੌਰਵ ਰਾਣਾ ਦੀ ਅਗਵਾਈ ਹੇਠ ਸਮੂਹ ਅਹੁਦੇਦਾਰਾਂ, ਕਾਰਜਕਾਰੀ ਮੈਂਬਰਾਂ ਤੇ ਦੁਕਾਨਦਾਰਾਂ ਨੇ ਇਲਾਕੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਪੀਰ ਬਾਬਾ ਜਿੰਦਾ ਸ਼ਹੀਦ ਅਸਥਾਨ ਵਿਖੇ ਨਤਮਸਤਕ ਹੋ ਕੇ ਇਲਾਕੇ ਦੀ ਖ਼ੁਸ਼ਹਾਲੀ, ਆਪਸੀ ਭਾਈਚਾਰੇ ਅਤੇ ਸਮੂਹ ਵਪਾਰੀ ਵਰਗ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ। ਇਸ ਮੌਕੇ ਟੈਕਸੀ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ, ਸੀਨੀਅਰ ਵਾਈਸ ਪ੍ਰਧਾਨ ਗਿਰਧਾਰੀ ਲਾਲ ਵਰਮਾ, ਅਸ਼ਵਨੀ ਰਾਣਾ, ਮਨੋਜ ਕੁਮਾਰ ਜੋਸ਼ੀ, ਸੁਖਦੇਵ ਸਿੰਘ, ਹਰਦੀਪ ਸਿੰਘ, ਦੀਪਾ ਅਤੇ ਮਨਦੀਪ ਕੁਮਾਰ ਬਾਲੀ ਨੇ ਕਿਹਾ ਕਿ ਅੱਡਾ ਮਾਰਕੀਟ ਦੇ ਸਮੂਹ ਦੁਕਾਨਦਾਰਾਂ ਦੇ ਹਿਤਾਂ ਦੀ ਰਾਖੀ ਤੇ ਇਲਾਕੇ ਵਿਚ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਕਮੇਟੀ ਪੂਰੀ ਤਨਦੇਹੀ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਬੱਸ ਅੱਡਾ ਮਾਰਕੀਟ ਤੇ ਆਲੇ-ਦੁਆਲੇ ਦੇ ਖੇਤਰਾਂ ਵਿਚ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਦੇ ਹੱਲ ਲਈ ਜਲਦ ਹੀ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾਣਗੇ। ਇਸ ਦੌਰਾਨ ਮੱਖਣ ਸਿੰਘ, ਲੱਕੀ ਕੁਮਾਰ, ਗਗਨ ਕੁਮਾਰ, ਸਾਂਦਲ, ਪੰਕਜ ਕੁਮਾਰ, ਸੌਰਵ ਕੁਮਾਰ, ਦਿਲਦਾਰ ਸਿੰਘ, ਰਾਣਾ ਵਿਜੇ ਕੁਮਾਰ, ਰਿੰਕੂ ਵਰਮਾ, ਰਾਮ ਚੰਦ, ਮੀਰਾ ਕੁਮਾਰੀ, ਨਰੇਸ਼ ਕੁਮਾਰ ਕਾਲੂ ਸੁਨੀਤਾ ਦੇਵੀ ਸਮੇਤ ਦੁਕਾਨਦਾਰ ਹਾਜ਼ਰ ਸਨ। ਸਮੂਹ ਵਪਾਰੀਆਂ ਨੇ ਨਵੀਂ ਚੁਣੀ ਗਈ ਕਮੇਟੀ ਵਲੋਂ ਦੁਕਾਨਦਾਰਾਂ ਦੇ ਹੱਕਾਂ ਦੀ ਰਾਖੀ ਅਤੇ ਆਪਸੀ ਏਕਤਾ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਪ੍ਰਧਾਨ ਗੌਰਵ ਰਾਣਾ ਅਤੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪੀਰ ਬਾਬਾ ਜਿੰਦਾ ਸ਼ਹੀਦ ਅਸਥਾਨ ‘ਤੇ ਨਵੇਂ ਚੁਣੇ ਗਏ ਪ੍ਰਧਾਨ ਰਾਣਾ ਨੂੰ ਸਿਰੋਪਾਓ ਬਖ਼ਸ਼ੀਸ਼ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।