ਮੋਰਿੰਡਾ, 19 ਜੂਨ (ਤਰਲੋਚਨ ਸਿੰਘ ਕੰਗ)-ਪੁਲਿਸ ਵਲੋਂ ਇੱਕ ਨੌਜਵਾਨ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕਰ ਲਿਆ। ਮੋਰਿੰਡਾ ਥਾਣੇ ਅਧੀਨ ਪੈਂਦੀ ਚੌਂਕੀ ਲੁਠੇੜੀ ਦੇ ਇੰਚਾਰਜ ਪਵਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਚੈਕਿੰਗ ਦੌਰਾਨ ਇੱਕ ਨੌਜਵਾਨ ਹਰਜੀਤ ਸਿੰਘ ਦੀਨਾ ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਲੁਠੇੜੀ ਨੂੰ ਬਿਨਾਂ ਨੰਬਰ ਪਲੇਟ ਤੋਂ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ। ਪੁਲਿਸ ਵਲੋਂ ਹਰਜੀਤ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।