03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਮਕੜੌਨਾ ਖ਼ੁਰਦ ਵਿਖੇ ਸ਼ਹੀਦੀ ਸਮਾਗਮ ਤੇ ਸਨਮਾਨ ਸਮਾਰੋਹ ਕਰਵਾਇਆ

Ad Position 21
No active advertisement
ਅਜੀਤ ਡੈਸਕ 20-06-2026
ਸ਼੍ਰੀ ਚਮਕੌਰ ਸਾਹਿਬ, 19 ਜੂਨ (ਜਗਮੋਹਣ ਸਿੰਘ ਨਾਰੰਗ)- ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਿੰਡ ਮਕੜੌਨਾ ਖ਼ੁਰਦ ਦੇ ਗੁਰਦੁਆਰਾ ਸ਼੍ਰੀ ਚੜ੍ਹਦੀਕਲਾ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ, ਉਪਰੰਤ ਰਾਗੀ ਸਿੰਘਾਂ ਵਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਵਲੋਂ ਪਿੰਡ ਦੇ ਨੌਜਵਾਨ ਹਰਮੀਤ ਸਿੰਘ ਪੁੱਤਰ ਰਾਜਿੰਦਰ ਸਿੰਘ ਤੇ ਪਵਨਜੋਤ ਕੌਰ ਪੁੱਤਰੀ ਬਲਵਿੰਦਰ ਸਿੰਘ ਸਮੇਤ 11 ਛੋਟੀ ਬੱਚੀਆਂ ਦਾ ਸਨਮਾਨ ਕੀਤਾ ਗਿਆ। ਜਾਣਕਾਰੀ ਦਿੰਦਿਆਂ ਜਥੇਦਾਰ ਗੁਰਮੀਤ ਸਿੰਘ ਮਕੜੌਨਾ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਚਮ ਪਾਤਸ਼ਾਹ ਦੀ ਜੀਵਨੀ ’ਤੇ ਚਾਨਣਾ ਪਾਇਆ ਗਿਆ। ਇਸ ਦੌਰਾਨ ਪਿੰਡ ਦੇ ਦੋਵੇਂ ਬੱਚਿਆਂ ਹਰਮੀਤ ਸਿੰਘ ਅਤੇ ਪਵਨਜੋਤ ਕੌਰ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀ ਮਿਲਣ ਤੇ ਹਰ ਰੋਜ਼ ਗੁਰੂ ਘਰ ਨਤਮਸਤਕ ਹੋਣ ਅਤੇ ਬਾਣੀ ਪੜ੍ਹਨ ਵਾਲੀਆਂ ਪਿੰਡ ਦੀਆਂ 11 ਬੱਚੀਆਂ ਨੂੰ ਪਿੰਡ ਦੇ ਸਰਪੰਚ ਬਲਵਿੰਦਰ ਸਿੰਘ ਸਮੇਤ ਪੰਚਾਇਤ ਮੈਂਬਰਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੇਵਾ ਸਿੰਘ ਦੀ ਅਗਵਾਈ ਹੇਠ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਬੰਸ ਸਿੰਘ ਕੰਧੋਲਾ ਨੇ ਪਿੰਡ ਵਾਸੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਸਰਪੰਚ ਬਲਵਿੰਦਰ ਸਿੰਘ ਮਕੜੌਨਾ, ਸਾਧੂ ਸਿੰਘ ਸਰਪੰਚ ਪਿੱਪਲ ਮਾਜਰਾ, ਗੁਰਮੇਲ ਸਿੰਘ ਸਰਪੰਚ ਢੇਸਪੁਰਾ, ਅਮਨਦੀਪ ਸਿੰਘ ਸਰਪੰਚ ਮਕੜੌਨਾ ਕਲਾਂ ਸਮੇਤ ਸਮੂਹ ਪੰਚਾਇਤ ਮੈਂਬਰ ਤੇ ਇਲਾਕੇ ਦੀ ਸੰਗਤ ਵੀ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਦਿਨੇਸ਼ ਚੱਢਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਗ੍ਰਾਮ ਪੰਚਾਇਤ ਰਾਮਪੁਰ ਮਾਜਰੀ ਆਮ ਆਦਮੀ ਪਾਰਟੀ ’ਚ ਸ਼ਾਮ... ਅਗਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਇੱਕ ਨੌਜਵਾਨ ਕਾਬੂ
Ad Position 24
No active advertisement