17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਕੀਤੀ ਇਕੱਤਰਤਾ

Ad Position 21
No active advertisement
ਅਜੀਤ ਡੈਸਕ 21-06-2026
ਮੋਰਿੰਡਾ, 20 ਜੂਨ (ਤਰਲੋਚਨ ਸਿੰਘ ਕੰਗ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਯੂਰੀਆ ਖਾਦ ਨਾ ਮਿਲਣ ਸਬੰਧੀ ਇਕੱਤਰਤਾ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੀਨੀਅਰ ਆਗੂ ਮੇਹਰ ਸਿੰਘ ਥੇੜ੍ਹੀ, ਹਕੀਕਤ ਸਿੰਘ ਘੜੂੰਆਂ ਅਤੇ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਖੇੜੀ ਨੇ ਦੱਸਿਆ ਕਿ ਬਿਨਾਂ ਖਾਦ ਤੋਂ ਝੋਨੇ ਦੀ ਫ਼ਸਲ ਸੁੱਕ ਰਹੀ ਹੈ ਅਤੇ ਯੂਰੀਆ ਨਾ ਮਿਲਣ ਕਾਰਨ ਫ਼ਸਲਾਂ ਪ੍ਰਭਾਵਿਤ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਾਰਕਫੈੱਡ ਅਤੇ ਇਫਕੋ ਵਰਗੇ ਵੱਡੇ ਸਰਕਾਰੀ ਅਦਾਰੇ ਸਹਿਕਾਰੀ ਸਭਾਵਾਂ ਨੂੰ ਯੂਰੀਆ ਦੀ ਸਪਲਾਈ ਨਹੀਂ ਭੇਜ ਰਹੇ ਜਿਸ ਕਾਰਨ ਛੋਟੇ ਕਿਸਾਨ, ਜੋ ਪੂਰੀ ਤਰ੍ਹਾਂ ਸਹਿਕਾਰੀ ਸਭਾਵਾਂ ‘ਤੇ ਨਿਰਭਰ ਹਨ, ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਪ੍ਰਾਈਵੇਟ ਡੀਲਰਾਂ ਕੋਲ ਯੂਰੀਏ ਦੀ ਕੋਈ ਕਮੀ ਨਹੀਂ ਹੈ। ਜਥੇਬੰਦੀ ਵਲੋਂ ਮੰਗ ਕੀਤੀ ਗਈ ਕਿ ਸਹਿਕਾਰੀ ਸਭਾਵਾਂ ’ਚ ਯੂਰੀਏ ਦੀ ਸਪਲਾਈ ਯਕੀਨੀ ਬਣਾਈ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਘੜੂੰਆਂ, ਸਿਕੰਦਰ ਸਿੰਘ ਜ਼ਿਲ੍ਹਾ ਕੈਸ਼ੀਅਰ, ਭੁਪਿੰਦਰ ਸਿੰਘ ਪ੍ਰਧਾਨ ਸਹਿਕਾਰੀ ਸਭਾ ਘੜੂੰਆਂ, ਗੁਰਿੰਦਰਜੀਤ ਸਿੰਘ ਘੜੂੰਆਂ, ਗੁਰਵਿੰਦਰ ਸਿੰਘ, ਨਿਰਮਲ ਸਿੰਘ ਬਦਨਪੁਰ, ਲਾਲੀ ਘੜੂੰਆਂ, ਮਨਜਿੰਦਰ ਸਿੰਘ ਘੜੂੰਆਂ, ਕੁਲਦੀਪ ਸਿੰਘ ਬਦਨਪੁਰ, ਕੁਲਜੀਤ ਸਿੰਘ ਘੜੂੰਆਂ, ਮੇਜਰ ਸਿੰਘ, ਜਿੰਦਰ ਸਿੰਘ, ਘੋਲਾ ਸਿੰਘ ਖੇੜੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਨੇ ਇਤਿਹਾਸਿਕ ਟੂਰ ਲਗਾਇਆ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਭਾਖੜਾ ਨੰਗਲ ਵਲੋਂ ਬਾਲ ਸੰਸਕਾਰ ਪ੍ਰੋਜੈਕਟ ਤਹਿਤ ਬੱਚਿਆਂ ਦਾ ਸਨਮਾਨ
Ad Position 24