05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਪੰਜੋਲੀ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

Ad Position 21
No active advertisement
ਅਜੀਤ ਡੈਸਕ 22-06-2026


ਪੁਰਖਾਲੀ, 21 ਜੂਨ (ਅੰਮ੍ਰਿਤਪਾਲ ਸਿੰਘ ਬੰਟੀ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਿੰਡ ਪੰਜੋਲੀ ਤੋਂ ਸ਼ਰਧਾਲੂਆਂ ਦੀ ਇੱਕ ਬੱਸ ਨੂੰ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਵਿਧਾਇਕ ਦਿਨੇਸ਼ ਚੱਢਾ ਨੇ ਸ਼ਰਧਾਲੂਆਂ ਨੂੰ ਯਾਤਰਾ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੀਨੀਅਰ ਸਿਟੀਜ਼ਨਾਂ ਅਤੇ ਹੋਰ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਯੋਜਨਾ ਚਲਾਈ ਗਈ ਹੈ, ਜਿਸ ਦਾ ਵੱਡੀ ਗਿਣਤੀ ਵਿਚ ਲੋਕ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਲੋਕਾਂ ਨੂੰ ਆਸਾਨ ਅਤੇ ਸੁਵਿਧਾਜਨਕ ਢੰਗ ਨਾਲ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਸ੍ਰੀ ਦੁਰਗਿਆਣਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਜਲਿਆਂਵਾਲਾ ਬਾਗ਼ ਅਤੇ ਵਾਹਗਾ ਸਰਹੱਦ ਸਮੇਤ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨਗੇ। ਯਾਤਰਾ ਦੌਰਾਨ ਸ਼ਰਧਾਲੂਆਂ ਲਈ ਰਹਿਣ, ਖਾਣ-ਪੀਣ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਵੀ ਸਰਕਾਰ ਵਲੋਂ ਕੀਤਾ ਗਿਆ ਹੈ। ਇਸ ਮੌਕੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਸੁਖਦੇਵ ਸਿੰਘ ਚੇਅਰਮੈਨ, ਜਸਪਾਲ ਸਿੰਘ ਮੀਆਂਪੁਰ, ਸਰਪੰਚ ਪਰਵਿੰਦਰ ਸਿੰਘ ਪੰਜੋਲੀ, ਤਰਸੇਮ ਲਾਲ ਮੀਆਂਪੁਰ, ਭੁਪਿੰਦਰ ਸਿੰਘ ਮੀਆਂਪੁਰ, ਬਿੱਲਾ ਬਬਾਨੀ ਤੋਂ ਇਲਾਵਾ ਹੋਰ ਪਾਰਟੀ ਆਗੂ, ਪੰਚਾਇਤ ਨੁਮਾਇੰਦੇ ਅਤੇ ਇਲਾਕੇ ਦੇ ਮੁਹਤਬਰ ਵਿਅਕਤੀ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ 10 ਰੋਜ਼ਾ ਗੁਰਬਾਣੀ ਨਿੱਤਨੇਮ ਸੰਥਿਆ ਸਮਾਗਮ ਆਰੰਭ ਅਗਲੀ ਖ਼ਬਰ ਬਾਹਮਣ ਮਾਜਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਕਰਵਾਇਆ ਗਿਆ ਤਿੰਨ ਦਿਨਾਂ ਗੁਰਮਤਿ ਸਮਾ...
Ad Position 24
No active advertisement