03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਪਿੰਡ ਮੁੰਨੇ ਵਿਖੇ ਪਿੰਡ ਵਾਸੀਆਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

Ad Position 21
No active advertisement
ਅਜੀਤ ਡੈਸਕ 22-06-2026


ਨੂਰਪੁਰ ਬੇਦੀ, 21 ਜੂਨ (ਵਿੰਦਰਪਾਲ ਝਾਂਡੀਆਂ)‘ਨੂਰਪੁਰ ਬੇਦੀ ਰੂਪਨਗਰ ਮੁੱਖ ਮਾਰਗ ‘ਤੇ ਪੈਂਦੇ ਪਿੰਡ ਮੁੰਨੇ ਵਿਖੇ ਪਿੰਡ ਵਾਸੀਆਂ ਵਲੋਂ ਅੱਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਦੇ ਲਾਗੇ ਬੱਸ ਸਟੈਂਡ ਦੇ ਮੂਹਰੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ‘ਤੇ ਨੌਜਵਾਨਾਂ ਅਤੇ ਹੋਰ ਸੇਵਾਦਾਰਾਂ ਨੇ ਇਸ ਮੁੱਖ ਮਾਰਗ ‘ਤੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਠੰਢਾ ਮਿੱਠਾ ਜਲ ਪਿਲਾ ਕੇ ਗਰਮੀ ਤੋਂ ਰਾਹਤ ਦਿਵਾਈ ਗਈ। ਇਸ ਮੌਕੇ ‘ਤੇ ਬਾਬਾ ਜਗਤ ਸਿੰਘ, ਜੇ ਈ ਚਰਨਜੀਤ ਸਿੰਘ, ਅਵਤਾਰ ਸਿੰਘ ਕੰਗ, ਤਜਿੰਦਰ ਸਿੰਘ, ਮਨਿੰਦਰ ਸਿੰਘ, ਵੰਸ਼, ਪੰਮਾ, ਨੇਕ ਸਿੰਘ, ਗੁਰਜੀਤ ਸਿੰਘ, ਕਾਕੂ ਆਦਿ ਨੇ ਜਲ ਵਰਤਾਉਣ ਦੀ ਸੇਵਾ ਨਿਭਾਈ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ 10 ਰੋਜ਼ਾ ਗੁਰਬਾਣੀ ਨਿੱਤਨੇਮ ਸੰਥਿਆ ਸਮਾਗਮ ਆਰੰਭ
Ad Position 24
No active advertisement