ਸ੍ਰੀ ਚਮਕੌਰ ਸਾਹਿਬ, 22 ਜੂਨ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਬੀਤੀ ਸ਼ਾਮ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਦੀਵਾਨ ਹਾਲ ਵਿਚ ਗਤਕਾ ਦਿਵਸ ਮਨਾਇਆ, ਜਿਸ ਦੀ ਆਰੰਭਤਾ ਅਰਦਾਸ ਕਰਨ ਉਪਰੰਤ ਕੀਤੀ ਗਈ। ਇਸ ਮੌਕੇ ਪੰਜਾਬ ਦੇ ਨਾਮੀ ਅਖਾੜਿਆਂ ਦੀ ਗਤਕਾ ਟੀਮਾਂ ਨੇ ਗਤਕਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਤੋਖਗੜ੍ਹ ਨੇ ਸਮੁੱਚੀਆਂ ਸੰਗਤਾਂ ਨੂੰ ਕੌਮ ਦੀ ਵਿਰਾਸਤੀ ਖੇਡ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਡੇ ਗੁਰੂ ਸਾਹਿਬਾਨ ਵਲੋਂ ਬਖਸੀ ਇਹ ਵਿਰਾਸਤ ਖੇਡ ਹੀ ਨਹੀਂ ਬਲਕਿ ਇਸ ਨਾਲ ਜੁਲਮ ਦਾ ਮੁਕਾਬਲਾ ਕਰਨ ਦੀ ਤਾਕਤ ਵੀ ਬਖਸ਼ੀ ਹੈ। ਇਸ ਮੌਕੇ ਉਨ੍ਹਾਂ ਆਪਣੀ ਸਮੁੱਚੀ ਟੀਮ ਨਾਲ ਟੀਮਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਤੋਖਗੜ੍ਹ, ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਤੇਜ ਕੌਰ ਗਧਰਾਮ, ਯੂਥ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਪ੍ਰੀਮਤ ਕੌਰ ਜਟਾਣਾ, ਚਰਨ ਸਿੰਘ ਮੋਰਿੰਡਾ, ਹਰਜੀਤ ਸਿੰਘ ਢੋਲਣਮਾਜਰਾ ਸੀ. ਮੀ. ਪ੍ਰਧਾਨ ਜ਼ਿਲ੍ਹਾ ਰੂਪਨਗਰ, ਬਾਬਾ ਮੇਜਰ ਸਿੰਘ ਕਲਾਰਾਂ, ਜਥੇਦਾਰ ਹਰਦੀਪ ਸਿੰਘ ਕਾਈਨੌਰ, ਮਨਪ੍ਰੀਤ ਸਿੰਘ ਮੋਰਿੰਡਾ, ਤਨਵਰਵੀਰ ਸਿੰਘ ਸਰਹਾਣਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ ਤੇ ਇਲਾਕੇ ਦੀਆਂ ਸੰਗਤਾਂ ਮੌਜੂਦ ਸਨ।