05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਸ਼੍ਰੀ ਅਨੰਦਪੁਰ ਸਾਹਿਬ ਨੂੰ ਸਾਫ਼-ਸੁਥਰਾ ਬਣਾਉਣ ਲਈ ਲੋਕਾਂ ਦੇ ਸਹਿਯੋਗ ਦੀ ਲੋੜ- ਬੈਂਸ

Ad Position 21
No active advertisement
ਅਜੀਤ ਡੈਸਕ 25-06-2026
ਸ੍ਰੀ ਅਨੰਦਪੁਰ ਸਾਹਿਬ, 24 ਜੂਨ (ਜੇ ਐਸ ਨਿੱਕੂਵਾਲ)- ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਜਿਵੇਂ ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਵਿਚ ਸਫ਼ਾਈ ਦੇ ਮਾਡਲ ਨੂੰ ਦੇਖਦੇ ਹੋਏ ਇਹ ਜ਼ਰੂਰੀ ਹੈ ਕਿ ਲੋਕ ਖ਼ੁਦ ਵੀ ਇਸ ਮੁਹਿੰਮ ਵਿਚ ਹਿੱਸਾ ਪਾਉਣ। ਉਨ੍ਹਾਂ ਕਿਹਾ ਕਿ ਜਦੋਂ ਤੱਕ ਆਮ ਲੋਕ ਜਾਗਰੂਕ ਨਹੀਂ ਹੋਣਗੇ, ਉਦੋਂ ਤੱਕ ਪੂਰਾ ਨਤੀਜਾ ਨਹੀਂ ਮਿਲ ਸਕਦਾ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਲੋਕ ਸਰਕਾਰ ਨਾਲ ਸਹਿਯੋਗ ਦੇਣ ਤਾਂ ਸ਼੍ਰੀ ਅਨੰਦਪੁਰ ਸਾਹਿਬ ਨੂੰ ਇੱਕ ਬਹੁਤ ਹੀ ਸਾਫ਼-ਸੁਥਰਾ ਅਤੇ ਮਿਸਾਲੀ ਸ਼ਹਿਰ ਬਣਾਇਆ ਜਾ ਸਕਦਾ ਹੈ। ਆਵਾਰਾ ਪਸ਼ੂਆਂ ਦੇ ਮੁੱਦੇ ‘ਤੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ 350 ਸਾਲਾ ਸਮਾਗਮਾਂ ਦੌਰਾਨ ਖ਼ੁਦ ਰਾਤਾਂ ਜਾਗ ਕੇ ਸ਼ਹਿਰ ਵਿਚੋਂ ਪਸ਼ੂ ਹਟਾਏ ਗਏ ਸਨ। ਉਨ੍ਹਾਂ ਨੇ ਆਸ-ਪਾਸ ਦੇ ਪਿੰਡਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਵਿਚ ਪਸ਼ੂ ਛੱਡਣ ਤੋਂ ਗੁਰੇਜ਼ ਕਰਨ।ਬੈਂਸ ਨੇ ਦੱਸਿਆ ਕਿ ਰੋਜ਼ਾਨਾ ਹਜ਼ਾਰਾਂ ਸੰਗਤ ਸ਼੍ਰੀ ਅਨੰਦਪੁਰ ਸਾਹਿਬ ਪਹੁੰਚ ਰਹੀ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਟੈਂਟ ਸਿਟੀ ਦਾ ਨਿਰਮਾਣ ਕੀਤਾ ਗਿਆ ਹੈ। ਇਹ ਟੈਂਟ ਸਿਟੀ ਸੰਸਾਰ ਪੱਧਰੀ ਸਹੂਲਤਾਂ ਨਾਲ ਲੈਸ ਹੈ ਜਿਸ ਨਾਲ ਸੰਗਤ ਨੂੰ ਰਹਿਣ ਲਈ ਵਧੀਆ ਪ੍ਰਬੰਧ ਮਿਲ ਰਹੇ ਹਨ। ਇਸ ਦੇ ਨਾਲ ਹੀ ਵੱਡੇ ਹੋਟਲ ਪ੍ਰੋਜੈਕਟਾਂ ਦੀ ਯੋਜਨਾ ਵੀ ਬਣ ਰਹੀ ਹੈ ਜਿਸ ਨਾਲ ਸੈਰ ਸਪਾਟਾ ਨੂੰ ਵੱਡਾ ਵਾਧਾ ਮਿਲੇਗਾ। ਇਸ ਨਾਲ ਸਥਾਨਕ ਵਪਾਰੀਆਂ ਤੇ ਦੁਕਾਨਦਾਰਾਂ ਨੂੰ ਵੀ ਲਾਭ ਹੋਵੇਗਾ ਤੇ ਰੁਜ਼ਗਾਰ ਦੇ ਮੌਕੇ ਵਧਣਗੇ। ਉਨ੍ਹਾਂ ਅੱਗੇ ਦੱਸਿਆ ਕਿ ਵਿਰਾਸਤੀ ਮਾਰਗ ਪ੍ਰੋਜੈਕਟ ਲਈ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪ੍ਰਸਤਾਵ ਭੇਜਿਆ ਗਿਆ ਹੈ।ਇਹ ਪ੍ਰੋਜੈਕਟ ਗੁਰਦੁਆਰਾ ਭੋਰਾ ਸਾਹਿਬ ਤੋਂ ਲੈ ਕੇ ਗੁਰਦੁਆਰਾ ਸੀਸਗੰਜ ਸਾਹਿਬ, ਤਖ਼ਤ ਕੇਸਗੜ੍ਹ ਸਾਹਿਬ ਤੇ ਕਿਲ੍ਹਾ ਅਨੰਦਗੜ੍ਹ ਸਾਹਿਬ ਤੱਕ ਵਿਕਸਿਤ ਕੀਤਾ ਜਾਵੇਗਾ।ਇਸ ਨਾਲ ਸੰਗਤ ਨੂੰ ਸਾਰੇ ਧਾਰਮਿਕ ਅਸਥਾਨਾਂ ‘ਤੇ ਆਸਾਨੀ ਨਾਲ ਪਹੁੰਚਣ ਦਾ ਮੌਕਾ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਮਾਂ ਭਗਵਤੀ ਜਾਗਰਣ ਕਲੱਬ ਚਨੌਲੀ ਵਲੋਂ 5ਵਾਂ ਜਾਗਰਣ ਸ਼ਰਧਾ ਪੂਰਵਕ ਸਮਾਪਤ ਅਗਲੀ ਖ਼ਬਰ ਪੰਜਾਬ ਵਿਚ ਬੇਸਹਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਭੇਜਿਆ ਜਾਵੇਗਾ: ਕੀਮਤੀ ਭਗਤ
Ad Position 24
No active advertisement