05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਆਯੁਸ਼ਮਾਨ ਆਰੋਗਿਆ ਕੇਂਦਰਾਂ ’ਚ ਮਮਤਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 25-06-2026
ਮੋਰਿੰਡਾ, 24 ਜੂਨ (ਤਰਲੋਚਨ ਸਿੰਘ ਕੰਗ)- ਮੋਰਿੰਡਾ ਇਲਾਕੇ ਦੇ ਵੱਖ-ਵੱਖ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿਚ ਮਮਤਾ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਵਿੰਦਰ ਸਿੰਘ ਬੀ.ਈ.ਈ. ਨੇ ਦੱਸਿਆ ਕਿ ਮਮਤਾ ਦਿਵਸ ਟੀਕਾਕਰਨ ਦਿਵਸ ਵਜੋਂ ਮਨਾਇਆ ਜਾਂਦਾ ਹੈ। ਮਮਤਾ ਦਿਵਸ ਦਾ ਉਦੇਸ਼ ਮਾਂਵਾਂ ਨੂੰ ਬੱਚਿਆਂ ਦੇ ਟੀਕਾਕਰਨ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸਰਕਾਰੀ ਸਿਹਤ ਸੇਵਾਵਾਂ ਦੀ ਜਾਣਕਾਰੀ ਦੇਣਾ ਹੈ। ਇਹ ਦਿਨ ਮਾਂ ਦੀ ਮਮਤਾ ਅਤੇ ਨਵਜਾਤ ਬੱਚਿਆਂ ਦੀ ਸਿਹਤ ਸੁਰੱਖਿਆ ਨੂੰ ਸਮਰਪਿਤ ਕੀਤਾ ਜਾਂਦਾ ਹੈ। ਮਮਤਾ ਦਿਵਸ ਦਾ ਉਦੇਸ਼ ਮਾਂਵਾ ਨੂੰ ਬੱਚਿਆਂ ਦੇ ਟੀਕਾਕਰਨ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸਰਕਾਰੀ ਸਿਹਤ ਸੇਵਾਵਾਂ ਦੀ ਜਾਣਕਾਰੀ ਦੇਣਾ ਹੈ। ਕੌਮੀ ਟੀਕਾਕਰਨ ਪ੍ਰੋਗਰਾਮ ਅਧੀਨ 0 ਤੋਂ 5 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ 100 ਫ਼ੀਸਦੀ ਕਰਨਾ ਜ਼ਰੂਰੀ ਹੈ ਤਾਂ ਜੋ ਬੱਚਿਆਂ ਨੂੰ ਮਾਰੂ ਰੋਗਾਂ ਅਤੇ ਗਰਭਵਤੀ ਮਹਿਲਾਂਵਾ ਨੂੰ ਟੈਟਨਸ ਤੋਂ ਬਚਾਇਆ ਜਾ ਸਕੇ। ਇਸ ਮੌਕੇ ਲਖਮਿੰਦਰ ਸਿੰਘ ਹੈਲਥ ਵਰਕਰ ਨੇ ਕਿਹਾ ਕਿ ਬੱਚੇ ਨੂੰ ਪਹਿਲੇ 6 ਮਹੀਨੇ ਕੇਵਲ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ ਤੇ ਬੋਤਲ ਰਾਂਹੀ ਦੁੱਧ ਨਾ ਪਿਲਾਇਆ ਜਾਵੇ। ਮਾਂ ਦਾ ਦੁੱਧ ਬੱਚਿਆਂ ਦੇ ਸਰੀਰਿਕ ਵਿਕਾਸ, ਮਾਨਸਿਕ ਵਿਕਾਸ ਤੇ ਰੋਗਾਂ ਨਾਲ ਲੜਨ ਦੀ ਸ਼ਕਤੀ ਵਿਚ ਸਹਾਈ ਹੁੰਦਾਂ ਹੈ। ਬੱਚਿਆਂ ਨੂੰ ਓਪਰਾ ਦੁੱਧ ਪਿਲਾਉਣ ਨਾਲ ਡਾਇਰੀਆ ਵਰਗੀਆਂ ਬਿਮਾਰੀਆਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਬੱਚੇ ਨੂੰ ਇੰਨਫੈਕਸ਼ਨ ਤੋਂ ਦੂਰ ਰੱਖਣ ਲਈ ਹੱਥਾਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਧੋ ਕੇ ਸਾਫ ਕਰਿਆ ਜਾਵੇ ਫਿਰ ਬੱਚੇ ਨੂੰ ਚੁੱਕਿਆ ਜਾਵੇ। ਇਸ ਮੌਕੇ ਜਾਣਕਾਰੀ ਦਿੰਦਿਆਂ ਬੇਅੰਤ ਸਿੰਘ ਨੇ ਕਿਹਾ ਕਿ 28 ਜੂਨ ਤੋਂ 30 ਜੂਨ ਤੱਕ ਕੌਮੀ ਪਲਸ ਪੋਲੀਓ ਮੁਹਿੰਮ ਚੱਲੇਗੀ ਜਿਸ ਤਹਿਤ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੌਕੇ ਸੁੰਦਰੀ ਦੇਵੀ ਐਲ.ਐਚ.ਵੀ, ਸਮੂਹ ਸੀ.ਐਚ.ਓਜ਼, ਸਮੂਹ ਏ.ਐਨ.ਐਮਜ਼ ਅਤੇ ਸਮੂਹ ਆਸ਼ਾ ਵਰਕਰਜ਼ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਣਕ ਦੀਆਂ ਵਿਸ਼ੇਸ਼ ਗੁਣਾਂ ਵਾਲੀਆਂ ਕਿਸਮਾਂ ਲੋਕਾਂ ਦੀ ਸਿਹਤ ਵਿਚ ਸੁਧਾਰ ਲਿਆਉਣ ਵਿਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ- ਸ... ਅਗਲੀ ਖ਼ਬਰ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦਾ ਫ਼ੈਸਲਾ ਸੰਵਿਧਾਨਕ ਹੱਦਾਂ ਤੋਂ ਪਰੇ-ਡਾ. ਲਾਲਪੁਰਾ
Ad Position 24
No active advertisement