03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਵਿਧਾਇਕ ਦਿਨੇਸ਼ ਚੱਢਾ ਵਲੋਂ ਲਾਲਪੁਰ ਪੰਚਾਇਤ ਨੂੰ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ

Ad Position 21
No active advertisement
ਅਜੀਤ ਡੈਸਕ 25-06-2026
ਨੂਰਪੁਰ ਬੇਦੀ, 24 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚੜ੍ਹਾਉਣ ਲਈ ਲਗਾਤਾਰ ਗਰਾਂਟਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਿੰਡ ਲਾਲਪੁਰ ਦੀ ਪੰਚਾਇਤ ਨੂੰ 5 ਲੱਖ ਰੁਪਏ ਦੀ ਗਰਾਂਟ ਰਾਸ਼ੀ ਪ੍ਰਦਾਨ ਕੀਤੀ ਗਈ। ਗਰਾਂਟ ਮਨਜ਼ੂਰੀ ਦਾ ਪੱਤਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇਸਰਾਜ ਸੈਣੀ ਅਤੇ ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ ਵਲੋਂ ਪੰਚਾਇਤ ਨੂੰ ਭੇਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਹੇਠ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਕਾਸ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਇਹ ਗਰਾਂਟ ਪਿੰਡ ਦੀਆਂ ਗਲੀਆਂ-ਨਾਲੀਆਂ, ਸਫਾਈ ਪ੍ਰਬੰਧ, ਜਨਤਕ ਸਹੂਲਤਾਂ ਅਤੇ ਹੋਰ ਵਿਕਾਸ ਕਾਰਜਾਂ ’ਤੇ ਖਰਚ ਕੀਤੀ ਜਾਵੇਗੀ। ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਇਸ ਗਰਾਂਟ ਲਈ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਰਾਸ਼ੀ ਨਾਲ ਪਿੰਡ ਦੇ ਲੰਬੇ ਸਮੇਂ ਤੋਂ ਲਟਕਦੇ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਵਿਚ ਮਦਦ ਮਿਲੇਗੀ। ਇਸ ਮੌਕੇ ਸਰਪੰਚ ਧੰਨਰਾਜ, ਰਾਜਪਾਲ, ਪਰਵਿੰਦਰ ਸਿੰਘ, ਸੁੱਚਾ ਸਿੰਘ, ਚੇਅਰਮੈਨ ਹਰੀ ਰਾਣਾ, ਰਮੇਸ਼ ਚੰਦ ਫੌਜੀ, ਬਿੰਦਰੀ ਪੰਚ, ਮਹਿੰਦਰ ਸਿੰਘ ਮੈਹਰ, ਰਾਮਪਾਲ ਫੌਜੀ, ਦੇਬੀ ਮੈਹਰ, ਸੁਭਾਸ਼ ਸਿੰਘ ਧਾਮੀ, ਸ਼ਿੰਦਾ, ਧਰਮਪਾਲ, ਬੱਬੂ, ਪੰਚ ਭੱਜਾ, ਮਹਿੰਦਰ ਰਾਣਾ, ਲਾਡੀ ਪੰਚ, ਕੁਲਵੰਤ ਪੰਚ, ਸ਼ਾਮ ਲਾਲ ਪੰਚ, ਰਿੰਕੂ ਪੰਚ, ਨੰਦ ਲਾਲ ਪ੍ਰਧਾਨ ਛਿੰਝ ਕਮੇਟੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦਿਨੇਸ਼ ਚੱਢਾ ਵਲੋਂ ਗੁੱਜਰ ਵੈੱਲਫੇਅਰ ਬੋਰਡ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਅਗਲੀ ਖ਼ਬਰ ਸਿੱਧ ਚਾਨੋ ਬਲੀ ਪਾਤਸ਼ਾਹ ਦਰਬਾਰ ਵਿਖੇ ਖ਼ੂਨਦਾਨ ਕੈਂਪ ਸ਼ਰਧਾ ਭਾਵਨਾ ਨਾਲ ਸਮਾਪਤ
Ad Position 24
No active advertisement