ਰੂਪਨਗਰ, 24 ਜੂਨ (ਯਸ਼ਵੰਤ ਬੱਸੀ)-ਪੰਜਾਬ ਮੁਲਾਜ਼ਮ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਪੰਜਾਬ ਮੁਲਾਜ਼ਮ ਸਾਂਝਾ ਮੰਚ ਦੀ ਸਾਂਝੀ ਕੋਆਰਡੀਨੇਸ਼ਨ ਕਮੇਟੀ ਵਲੋਂ ਮਹਾਰਾਜਾ ਰਣਜੀਤ ਸਿੰਘ ਬਾਗ ਰੂਪਨਗਰ ਵਿਖੇ ਮੁਲਾਜ਼ਮਾ/ਪੈਨਸ਼ਨਰਾਂ ਦੀਆਂ ਪੈਡਿੰਗ ਮੰਗਾ ਸਬੰਧੀ ਵਿਸ਼ਾਲ ਰੈਲੀ ਕੀਤੀ ਗਈ। ਜਿਸ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਮੈਂਬਰਾਂ ਨੇ ਸ਼ਿਰਕਤ ਕੀਤੀ। ਇਹ ਰੋਸ ਰੈਲੀ ਮਹਾਰਾਜਾ ਰਣਜੀਤ ਸਿੰਘ ਬਾਗ ਤੋ ਸ਼ੁਰੂ ਹੋ ਕੇ ਦਫ਼ਤਰ ਡਿਪਟੀ ਕਮਿਸ਼ਨਰ ਰੂਪਨਗਰ ਵਿਖੇ ਸਮਾਪਤ ਹੋਈ। ਰੈਲੀ ਨੂੰ ਸੰਬੋਧਨ ਕਰਦੇ ਹੋਏ ਰਾਧੇ ਸ਼ਾਮ ਪ੍ਰਧਾਨ ਪਾਵਰਕੋਮ ਪੈਨਸ਼ਨਰ ਯੂਨੀਅਨ, ਗੁਰਵਿੰਦਰ ਸਿੰਘ ਸਸਕੌਰ ਪ੍ਰਧਾਨ ਗੌਰਮਿਟ ਟੀਚਰ ਯੂਨੀਅਨ ਪੰਜਾਬ, ਅਮਰਜੀਤ ਸਿੰਘ ਗਰੇਵਾਲ ਪ੍ਰਧਾਨ ਪੀ.ਐਸ.ਐਮ.ਐਸ.ਯੂ ਰੂਪਨਗਰ ਅਤੇ ਸੁਖਦੇਵ ਸਿੰਘ ਸੁਰਤਾਪੁਰੀ, ਨਰਿੰਦਰ ਸਿੰਘ ਸੈਣੀ, ਗੁਰਵਿੰਦਰ ਸਿੰਘ ਹਜਾਰਾ, ਮਦਨ ਗੌਪਾਲ, ਜਗਮੌਹਣ ਸਿੰਘ ਚੌਤਾ ਗੌਰਮਿੰਟ ਸਕੂਲ ਟੀਚਰ ਯੂਨੀਅਨ, ਨਸੀਬ ਸਿੰਘ ਪ੍ਰਧਾਨ ਪੈਨਸ਼ਨਰ ਯੂਨੀਅਨ ਪੰਜਾਬ ਰੋਡਵੇਜ, ਸੁਰਿੰਦਰ ਸਿੰਘ ਪ੍ਰਧਾਨ ਪਟਵਾਰ ਯੂਨੀਅਨ ਰੂਪਨਗਰ ਆਦਿ ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ, ਪੈਡਿੰਗ 18 ਫ਼ੀਸਦੀ ਡੀ.ਏ., ਕੱਚੇ ਆਉਟ ਸੋਰਸ ਤੇ ਮਾਣ ਭੱਤਾ ਆਦਿ ਮੰਗਾ ਨਾ ਮੰਨਣ ਸਬੰਧੀ ਸਖਤ ਰੋਸ ਮੁਜ਼ਾਹਰਾ ਕੀਤਾ ਗਿਆ। ਸਾਂਝੀ ਕੋਆਰਡੀਨੇਸ਼ਨ ਕਮੇਟੀ ਦੇ ਜ਼ਿਲ੍ਹਾ ਆਗੂਆ ਵਲੋਂ ਮੌਕੇ ’ਤੇ ਐਲਾਨ ਕੀਤਾ ਗਿਆ ਕਿ ਸਰਕਾਰ ਨੇ ਮੁਲਾਜ਼ਮਾਂ/ਪੈਨਸ਼ਰਾਂ ਦੀਆਂ ਮੰਗਾਂ ਨਾ ਮੰਨੀਆ ਤਾਂ ਮਿਤੀ 8 ਜੁਲਾਈ ਦਿਨ ਬੁੱਧਵਾਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਿਹਾਇਸ਼ ਦਾ ਘਰਾਓ ਕੀਤਾ ਜਾਵੇਗਾ। ਇਸ ਮੌਕੇ ਸਾਂਝੀ ਕੋਆਰਡੀਨੇਸ਼ਨ ਕਮੇਟੀ ਵਲੋਂ 17 ਜੁਲਾਈ ਨੂੰ ਮੋਹਾਲੀ ਵਿਖੇ ਸਰਕਾਰ ਦੇ ਵਿਰੁੱਧ ਸੂਬਾ ਪੱਧਰੀ ਵਿਸ਼ਾਲ ਰੈਲੀ ਕੀਤੀ ਜਾਵੇਗੀ ਜਿਸ ਵਿਚ ਰੂਪਨਗਰ ਜ਼ਿਲ੍ਹੇ ਦੇ ਸਮੂਹ ਪੈਨਸ਼ਨਰ ਤੇ ਸਾਰੇ ਵਿਭਾਗਾਂ ਦੇ ਮੁਲਾਜਮ ਸਮੂਹਿਕ ਤੌਰ ’ਤੇ ਸ਼ਮੂਲੀਅਤ ਕਰਨਗੇ। ਅੱਜ ਦੀ ਰੈਲੀ ਵਿਚ ਜਗਤਾਰ ਸਿੰਘ ਗਿੱਲ, ਵਿਨੇ ਧਵਨ, ਮਲਕੀਤ ਸਿੰਘ, ਅਮਨਦੀਪ ਸਿੰਘ, ਰਾਮ ਦਾਸ ਸਸਕੌਰ, ਸੰਦੀਪ ਭੱਟ, ਸੰਦੀਪ ਸਿੰਘ, ਨਰਿੰਦਰ ਸਿੰਘ, ਪ੍ਰਭਜੋਤ ਸਿੰਘ, ਪਰਮਿੰਦਰ ਸਿੰਘ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਹਰਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਤੋਂ ਵੱਡੀ ਗਿਣਤੀ ’ਚ ਕਰਮਚਾਰੀ ਸ਼ਾਮਿਲ ਸਨ।