ਸ੍ਰੀ ਚਮਕੌਰ ਸਾਹਿਬ, 25 ਜੂਨ (ਜਗਮੋਹਣ ਸਿੰਘ ਨਾਰੰਗ)-ਸੀਨੀਅਰ ਸਿਟੀਜ਼ਨ ਕੌਂਸਲ ਖੇੜੀ ਸਲਾਬਤਪੁਰ ਦੀ ਮੀਟਿੰਗ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿਚ ਪ੍ਰਧਾਨ ਚਰਨਜੀਤ ਸਿੰਘ ਖੇੜੀ ਰਿਟਾ: ਬੀ ਡੀ ਪੀ ਓ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਕੌਂਸਲ ਵਲੋਂ ਪਿੰਡ ਵਿਚ ਕੀਤੇ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਪਿਛਲੀ ਮੀਟਿੰਗ ਦੌਰਾਨ ਪਿੰਡ ਵਿਚ ਵੱਖ-ਵੱਖ ਥਾਵਾਂ ’ਤੇ ਬੋਰਡ ਲਗਾਉਣ ਦੇ ਲਏ ਫ਼ੈਸਲੇ ਅਨੁਸਾਰ ਪਿੰਡ ਵਿਚ ਬੋਰਡ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਮੀਟਿੰਗ ਦੌਰਾਨ ਪਿੰਡ ਵਿਚ ਪੁਰਾਣੇ ਖੂਹ ਦੀ ਸੰਭਾਲ ਕਰਨ ਅਤੇ ਆਲਾ ਦੁਆਲਾ ਸੁੰਦਰ ਬਣਾਉਣ ਦਾ ਫ਼ੈਸਲਾ ਵੀ ਲਿਆ ਗਿਆ। ਇਸ ਤੋਂ ਇਲਾਵਾ ਪਿੰਡ ਵਿਚ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਫ਼ੈਸਲਾ ਵੀ ਸਰਬਸੰਮਤੀ ਨਾਲ ਕੀਤਾ ਗਿਆ। ਇਸ ਮੌਕੇ ਜ/ਸ ਮਾ: ਹਰਪਾਲ ਸਿੰਘ ਪਾਲੀ, ਖਜਾਨਚੀ ਲਖਵੀਰ ਸਿੰਘ, ਸਾਬਕਾ ਸਰਪੰਚ ਅਮਰ ਸੰਗਰਾਮ ਸਿੰਘ, ਅਮ੍ਰਿਤ ਸਿੰਘ, ਦਿਲਬਾਗ ਸਿੰਘ, ਹਰਦੇਵ ਸਿੰਘ, ਮਨਦੀਪ ਸਿੰਘ, ਅਮਰਜੀਤ ਸਿੰਘ ਸਮੇਤ ਕਈ ਮੈਂਬਰ ਹਾਜ਼ਰ ਸਨ।