05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਹੱਕੀ ਮੰਗਾਂ ਲਈ ਕਮਿਊਨਿਟੀ ਹੈਲਥ ਅਫ਼ਸਰਾਂ ਦਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 26-06-2026
ਰੂਪਨਗਰ, 25 ਜੂਨ (ਸਤਨਾਮ ਸਿੰਘ ਸੱਤੀ)-ਕਮਿਊਨਟੀ ਹੈਲਥ ਅਫ਼ਸਰਾਂ (ਸੀ.ਐਚ.ਓ.) ਅਤੇ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਦੀ ਪੂਰਤੀ ਲਈ 22 ਜੂਨ ਤੋਂ ਸ਼ੁਰੂ ਕੀਤੀ ਹੜਤਾਲ ਵੀਰਵਾਰ ਨੂੰ ਵੀ ਜਾਰੀ ਰਹੀ। ਇਸ ਦੌਰਾਨ ਮੁਲਾਜ਼ਮਾਂ ਨੇ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਕੇ ਵਧੀਕ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਸੌਂਪਿਆ। ਜ਼ਿਲ੍ਹਾ ਪ੍ਰਧਾਨ ਡਾ. ਦਿਲਜੀਤ ਕੁਮਾਰ ਨੇ ਕਿਹਾ ਕਿ ਸਰਕਾਰ ਵਲੋਂ ਲੰਬੇ ਸਮੇਂ ਤੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ, ਜਿਵੇਂ ਬਰਾਬਰ ਕੰਮ-ਬਰਾਬਰ ਤਨਖਾਹ, ਲੋਇਲਟੀ ਬੋਨਸ ਦੀ ਬਹਾਲੀ, ਕੈਡਰ ਮਨਜ਼ੂਰੀ ਅਤੇ ਹੋਰ ਮੰਗਾਂ, ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀ ਅਣਦੇਖੀ ਕਾਰਨ ਆਯੁਸ਼ਮਾਨ ਅਰੋਗਿਆ ਕੇਂਦਰਾਂ, ਓ.ਪੀ.ਡੀ., ਐਨ.ਸੀ.ਡੀ. ਸਕ੍ਰੀਨਿੰਗ ਅਤੇ ਹੋਰ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਮੰਗਾਂ ਦਾ ਹੱਲ ਨਾ ਕੀਤਾ ਤਾਂ 2 ਜੁਲਾਈ ਨੂੰ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਸੂਬਾ ਪੱਧਰੀ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਕਮਿਊਨਿਟੀ ਹੈਲਥ ਅਫ਼ਸਰ ਅਤੇ ਐਨ.ਐਚ.ਐਮ. ਮੁਲਾਜ਼ਮ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲਾਕ ਨੂਰਪੁਰ ਬੇਦੀ ’ਚ ਡੀ.ਏ.ਪੀ. ਤੇ ਯੂਰੀਆ ਖਾਦ ਦੀ ਕਿੱਲਤ ਕਾਰਨ ਕਿਸਾਨ ਪ੍ਰੇਸ਼ਾਨ-ਧਮਾਣਾ, ਸੈਣੀਮਾਜਰਾ ਅਗਲੀ ਖ਼ਬਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
Ad Position 24
No active advertisement