05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਡਿਪਟੀ ਕਮਿਸ਼ਨਰ ਵਲੋਂ ਵੋਟਰ ਸੂਚੀ ਸੁਧਾਈ ਤਹਿਤ ਐਨੂਮਰੇਸ਼ਨ ਫਾਰਮ ਵੰਡ ਮੁਹਿੰਮ ਦਾ ਨਿਰੀਖਣ

Ad Position 21
No active advertisement
ਅਜੀਤ ਡੈਸਕ 27-06-2026
ਰੂਪਨਗਰ, 26 ਜੂਨ (ਗੁਰਪ੍ਰੀਤ ਸਿੰਘ ਹੁੰਦਲ)- ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਮੁਹਿੰਮ ਦੇ ਪਹਿਲੇ ਪੜਾਅ ਤਹਿਤ ਅੱਜ ਤੋਂ ਰੂਪਨਗਰ ਵਿਚ ਬੀ.ਐਲ.ਓਜ਼ ਵਲੋਂ ਘਰ-ਘਰ ਜਾ ਕੇ ਐਨੂਮਰੇਸ਼ਨ (ਗਿਣਤੀ) ਫਾਰਮ ਵੰਡਣ ਦਾ ਕੰਮ ‘ਤੇ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਦਾ ਨਿਰੀਖਣ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਵਲੋਂ ਵੱਖ-ਵੱਖ ਥਾਵਾਂ ਉੱਤੇ ਜਾ ਕੇ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀ.ਐਲ.ਓਜ਼ ਵਲੋਂ ਆਪਣੇ-ਆਪਣੇ ਪੋਲਿੰਗ ਖੇਤਰਾਂ ਵਿਚ ਯੋਗ ਵੋਟਰਾਂ ਨੂੰ ਐਨੂਮਰੇਸ਼ਨ ਫਾਰਮ ਵੰਡੇ ਜਾ ਰਹੇ ਹਨ। ਇਸ ਦੇ ਨਾਲ ਹੀ ਵੋਟਰਾਂ ਨੂੰ ਐੱਸ.ਆਈ.ਆਰ. ਮੁਹਿੰਮ ਦੀ ਮਹੱਤਤਾ, ਫਾਰਮ ਭਰਨ ਦੀ ਪ੍ਰਕਿਰਿਆ ਅਤੇ ਲੋੜੀਂਦੇ ਦਸਤਾਵੇਜ਼ਾਂ ਸਬੰਧੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ, ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿਚ ਸਹੀ ਢੰਗ ਨਾਲ ਦਰਜ ਹੋ ਸਕੇ। ਉਨ੍ਹਾਂ ਦੱਸਿਆ ਕਿ ਮੁਹਿੰਮ ਦੇ ਪਹਿਲੇ ਹੀ ਦਿਨ ਵੋਟਰਾਂ ਵਲੋਂ ਵੀ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ, ਜਿਸ ਨਾਲ ਵੋਟਰ ਸੂਚੀ ਨੂੰ ਹੋਰ ਸ਼ੁੱਧ, ਸਹੀ ਅਤੇ ਅੱਪਡੇਟ ਬਣਾਉਣ ਦੇ ਮੰਤਵ ਨੂੰ ਸਫਲਤਾ ਮਿਲਣ ਦੀ ਉਮੀਦ ਹੈ। ਉਨਾਂ ਦੱਸਿਆ ਕਿ ਐਸ.ਆਈ.ਆਰ. ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਲੋਕ-ਕੇਂਦਰਿਤ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਅਤੇ ਸਬ-ਡਿਵੀਜ਼ਨ ਪੱਧਰ ‘ਤੇ ਗ੍ਰੀਵੈਂਸ/ਸ਼ਿਕਾਇਤ ਨਿਵਾਰਨ ਸੈੱਲ ਕਾਰਜਸ਼ੀਲ ਕੀਤੇ ਗਏ ਹਨ ਤਾਂ ਜੋ ਨਾਗਰਿਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਐੱਸ.ਆਈ.ਆਰ. ਨਾਲ ਸਬੰਧਿਤ ਕਿਸੇ ਵੀ ਕਿਸਮ ਦੀ ਸ਼ਿਕਾਇਤ, ਸੁਝਾਅ ਜਾਂ ਜਾਣਕਾਰੀ ਲਈ ਨਾਗਰਿਕ ਭਾਰਤ ਚੋਣ ਕਮਿਸ਼ਨ ਦੇ ਹੈਲਪ ਲਾਈਨ ਨੰਬਰ 1950 ‘ਤੇ ਵੀ ਸੰਪਰਕ ਕਰ ਸਕਦੇ ਹਨ। ਐਸ.ਡੀ.ਐਮ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਹ ਮੁਹਿੰਮ 25 ਜੂਨ ਤੋਂ 24 ਜੁਲਾਈ ਤੱਕ ਚਲਾਈ ਜਾਵੇਗੀ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਜਦੋਂ ਬੀ.ਐਲ.ਓ. ਉਨ੍ਹਾਂ ਦੇ ਘਰ ਪਹੁੰਚਣ ਤਾਂ ਉਹ ਲੋੜੀਂਦੇ ਦਸਤਾਵੇਜ਼ਾਂ ਸਮੇਤ ਪੂਰਾ ਸਹਿਯੋਗ ਦੇਣ, ਤਾਂ ਜੋ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ ਅਤੇ ਵੋਟਰ ਸੂਚੀ ਨੂੰ ਹੋਰ ਵੀ ਸਹੀ ਅਤੇ ਭਰੋਸੇਯੋਗ ਬਣਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਡਾ. ਸਵਰਨਜੀਤ ਬੈਂਸ ਐਮ.ਪੀ.ਏ.ਪੀ. ਬਲਾਕ ਨੂਰਪੁਰ ਬੇਦੀ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਵਿਕਾਸ ਕਾਰਜਾਂ ਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ’ਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡਿਪਟੀ...
Ad Position 24
No active advertisement