03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦਾ ਸਮਾਂ ਤਬਦੀਲ ਦਫ਼ਤਰੀ ਸਮਾਂ 1 ਜੁਲਾਈ ਤੋਂ ਮੁੜ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 27-06-2026
ਰੂਪਨਗਰ, 26 ਜੂਨ (ਯਸ਼ਵੰਤ ਬੱਸੀ)-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦਾ ਦਫ਼ਤਰੀ ਸਮਾਂ ਮਿਤੀ 1 ਜੁਲਾਈ 2026 (ਦਿਨ ਬੁੱਧਵਾਰ) ਤੋਂ ਪਹਿਲਾਂ ਵਾਂਗ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਵੱਧ ਰਹੀ ਗਰਮੀ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਵਲੋਂ ਮਿਤੀ 25 ਮਈ 2026 ਤੋਂ ਸਮੂਹ ਸਰਕਾਰੀ ਦਫ਼ਤਰਾਂ ਅਤੇ ਵਿੱਦਿਅਕ ਅਦਾਰਿਆਂ ਦਾ ਦਫ਼ਤਰੀ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਨਿਰਧਾਰਤ ਕੀਤਾ ਗਿਆ ਸੀ। ਹੁਣ ਸਰਕਾਰ ਵਲੋਂ ਇਹ ਪ੍ਰਬੰਧ ਵਾਪਸ ਲੈਂਦਿਆਂ ਦਫ਼ਤਰੀ ਸਮਾਂ ਪਹਿਲਾਂ ਵਾਂਗ ਬਹਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੂਪਨਗਰ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਮੂਹ ਸਰਕਾਰੀ ਦਫ਼ਤਰ ਅਤੇ ਅਦਾਰੇ 1 ਜੁਲਾਈ 2026 ਤੋਂ ਨਵੇਂ ਨਿਰਧਾਰਤ ਸਮੇਂ ਅਨੁਸਾਰ ਆਪਣਾ ਕੰਮਕਾਜ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਸਰਪੰਚ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਵਲੋਂ ਮੁੱਖ ਮੰਤਰੀ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ 335 ਘਰਾਂ ਦਾ ਸਰਵੇ ਕਰ ਕੇ 954 ਵਿਅਕਤੀਆਂ ਦਾ ਸਿਹਤ ਡਾਟਾ ਇਕੱਤਰ
Ad Position 24
No active advertisement