03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸਰਪੰਚਾਂ ਨੂੰ 10 ਹਜ਼ਾਰ ਰੁਪਏ ਮਾਣ-ਭੱਤਾ ਦੇਣ ਦਾ ਫ਼ੈਸਲਾ ਇਤਿਹਾਸਕ-ਵਿਧਾਇਕ ਦਿਨੇਸ਼ ਚੱਢਾ

Ad Position 21
No active advertisement
ਅਜੀਤ ਡੈਸਕ 27-06-2026
ਨੂਰਪੁਰ ਬੇਦੀ, 26 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੂਰਪੁਰ ਬੇਦੀ ਵਿਖੇ ਖੇਤਰ ਦੇ ਸਮੂਹ ਸਰਪੰਚਾਂ ਦੀ ਇਹ ਮੀਟਿੰਗ ਬੁਲਾਈ ਗਈ, ਜਿਸ ਵਿਚ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਸਰਪੰਚਾਂ ਨੇ ਪੰਜਾਬ ਸਰਕਾਰ ਵਲੋਂ ਸਰਪੰਚਾਂ ਲਈ 10 ਹਜ਼ਾਰ ਰੁਪਏ ਮਾਸਿਕ ਮਾਣ-ਭੱਤਾ ਦੇਣ ਦੇ ਐਲਾਨ ਦਾ ਭਰਪੂਰ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ। ਸਰਪੰਚਾਂ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਸਰਕਾਰ ਨੇ ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਦੀਆਂ ਸੇਵਾਵਾਂ ਅਤੇ ਜ਼ਿੰਮੇਵਾਰੀਆਂ ਨੂੰ ਮਾਨਤਾ ਦਿੰਦਿਆਂ ਇਹ ਮਹੱਤਵਪੂਰਨ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਰਪੰਚਾਂ ਦਾ ਮਨੋਬਲ ਹੋਰ ਉੱਚਾ ਹੋਵੇਗਾ। ਵਿਧਾਇਕ ਚੱਢਾ ਨੇ ਕਿਹਾ ਕਿ ਪੰਚਾਇਤੀ ਰਾਜ ਪ੍ਰਣਾਲੀ ਲੋਕਤੰਤਰ ਦੀ ਸਭ ਤੋਂ ਮਜ਼ਬੂਤ ਨੀਂਹ ਹੈ ਅਤੇ ਪਿੰਡਾਂ ਦੇ ਵਿਕਾਸ ਵਿਚ ਸਰਪੰਚਾਂ ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ ਕਈ ਸਰਕਾਰਾਂ ਆਈਆਂ ਅਤੇ ਗਈਆਂ ਪਰ ਕਿਸੇ ਨੇ ਵੀ ਸਰਪੰਚਾਂ ਵਲੋਂ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਕਾਸ ਲਈ ਕੀਤੀ ਜਾਂਦੀ ਦਿਨ-ਰਾਤ ਦੀ ਮਿਹਨਤ ਨੂੰ ਯੋਗ ਸਨਮਾਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਰਪੰਚ ਸਰਕਾਰ ਅਤੇ ਲੋਕਾਂ ਵਿਚਕਾਰ ਇੱਕ ਮਜ਼ਬੂਤ ਕੜੀ ਵਜੋਂ ਕੰਮ ਕਰਦੇ ਹਨ ਅਤੇ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿਚ ਅਹਿਮ ਯੋਗਦਾਨ ਪਾਉਂਦੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਸ ਫ਼ੈਸਲੇ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਦੇਸ ਰਾਜ ਸੈਣੀ, ਸੰਮਤੀ ਚੇਅਰਮੈਨ ਸੁਨੀਤਾ ਦੇਵੀ, ਜਰਨੈਲ ਸਿੰਘ ਲਾਲੀ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਮਨਜੀਤ ਸਿੰਘ ਬੂਥਗੜ੍ਹ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਰਮੀ ਕਾਰਨ 28 ਤੇ 29, ਜੂਨ ਨੂੰ ਬੰਦ ਰਹਿਣਗੀਆਂ ਬੇਲਾ ਦੀਆਂ ਦੁਕਾਨਾਂ ਅਗਲੀ ਖ਼ਬਰ ਕਬੀਰ ਜੈਅੰਤੀ ਨੂੰ ਸਮਰਪਿਤ ਤਿੰਨ ਰੋਜ਼ਾ ਵਿਸ਼ਾਲ ਸੰਤ ਸਮਾਗਮ ਅੱਜ ਹੋਵੇਗਾ ਸ਼ੁਰੂ
Ad Position 24
No active advertisement