03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਨੂਰਪੁਰ ਬੇਦੀ ਮੁੱਖ ਬਾਜ਼ਾਰ ਦੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਰਵਾਈ ਨੀਂਹ ਪੱਥਰ ਦੀ ਘੁੰਡ ਚੁਕਾਈ

Ad Position 21
No active advertisement
ਅਜੀਤ ਡੈਸਕ 27-06-2026
ਨੂਰਪੁਰ ਬੇਦੀ, 26 ਜੂਨ (ਵਿੰਦਰਪਾਲ ਝਾਂਡੀਆਂ)-ਪਿਛਲੇ ਲੰਬੇ ਸਮੇਂ ਤੋਂ ਖਸਤਾ ਹਾਲਤ ਦਾ ਸ਼ਿਕਾਰ ਨੂਰਪੁਰ ਬੇਦੀ ਦੇ ਮੁੱਖ ਬਾਜ਼ਾਰ ਨੂੰ ਜਾਂਦੀ ਸੜਕ ਦੇ ਨਿਰਮਾਣ ਦਾ ਕੰਮ ਅੱਜ ਰਸਮੀ ਤੌਰ ’ਤੇ ਸ਼ੁਰੂ ਹੋ ਗਿਆ। ਇਸ ਪ੍ਰੋਜੈਕਟ ਦੀ ਸ਼ੁਰੂਆਤ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਨੀਂਹ ਪੱਥਰ ਦੀ ਘੁੰਡ ਚੁਕਾਈ ਕਰਕੇ ਕੀਤੀ ਗਈ। ਇੱਥੇ ਦੱਸਦੀਏ ਕਿ ਸਥਾਨਕ ਦੁਕਾਨਦਾਰਾਂ ਅਤੇ ਆਮ ਲੋਕਾਂ ਵਲੋਂ ਲੰਬੇ ਸਮੇਂ ਤੋਂ ਸੜਕ ਦੀ ਮਾੜੀ ਹਾਲਤ ਕਾਰਨ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਧਾਇਕ ਦਿਨੇਸ਼ ਚੱਢਾ ਕੋਲ ਮੰਗ ਰੱਖੀ ਗਈ ਸੀ। ਲੋਕਾਂ ਦੀ ਇਸ ਜਾਇਜ਼ ਮੰਗ ਨੂੰ ਧਿਆਨ ਵਿਚ ਰੱਖਦਿਆਂ ਵਿਧਾਇਕ ਐਡਵੋਕੇਟ ਚੱਢਾ ਨੇ ਤੁਰੰਤ ਕਾਰਵਾਈ ਕਰਦਿਆਂ ਸੜਕ ਦੇ ਨਿਰਮਾਣ ਲਈ ਫੰਡ ਮਨਜ਼ੂਰ ਕਰਵਾਏ ਅਤੇ ਅੱਜ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਨੂਰਪੁਰ ਬੇਦੀ ਦਾ ਮੁੱਖ ਬਾਜ਼ਾਰ ਇਤਿਹਾਸਕ ਅਤੇ ਵਪਾਰਕ ਪੱਖੋਂ ਬਹੁਤ ਮਹੱਤਵ ਰੱਖਦਾ ਹੈ। ਉਨ੍ਹਾਂ ਕਿਹਾ ਕਿ ਬਲਾਕ ਦੇ ਕਰੀਬ 137 ਪਿੰਡਾਂ ਦੇ ਲੋਕ ਆਪਣੀਆਂ ਰੋਜ਼ਾਨਾ ਲੋੜਾਂ ਦੀ ਖਰੀਦਦਾਰੀ ਲਈ ਇਸ ਬਾਜ਼ਾਰ ਵਿਚ ਆਉਂਦੇ ਹਨ, ਪਰ ਸੜਕ ਦੀ ਮਾੜੀ ਹਾਲਤ ਕਾਰਨ ਲੋਕਾਂ ਅਤੇ ਦੁਕਾਨਦਾਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਦੱਸਿਆ ਕਿ ਲਗਭਗ 17 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਰਾਹੀਂ ਇਸ ਸੜਕ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਨਾਲ ਆਵਾਜਾਈ ਸੁਚਾਰੂ ਹੋਵੇਗੀ ਅਤੇ ਬਾਜ਼ਾਰ ਦੀ ਸੁੰਦਰਤਾ ਵਿਚ ਵੀ ਵਾਧਾ ਹੋਵੇਗਾ। ਇਸ ਮੌਕੇ ਸਰਪੰਚ ਨਿਰਮਲਾ ਦੇਵੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਦੇਸ ਰਾਜ ਸੈਣੀਮਾਜਰਾ, ਸਤਨਾਮ ਸਿੰਘ, ਹੈਪੀ ਭੱਗਲ, ਐਡਵੋਕੇਟ ਮੁਨੀਸ਼ ਪੁਰੀ, ਅੱਭੀ ਹੱਲਣ, ਹਰਬੰਸ ਸ਼ਾਹ, ਮਾਸਟਰ ਛੋਟੂ ਰਾਮ, ਰਿੰਕੂ ਚੱਢਾ, ਰਜਿੰਦਰ ਕੁਮਾਰ, ਮਨੀਸ਼ ਰੀਹਲ, ਕਪਲਦੇਵ, ਬਾਵਾ, ਸਤੀਸ਼ ਡਮਾਣਾ, ਬਲਵਿੰਦਰ ਭਾਰਦਵਾਜ, ਨਾਨਕ ਰਾਮ ਆਦਿ ਪ੍ਰਮੁੱਖ ਦੁਕਾਨਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸਰੀਰਕ ਸਿੱਖਿਆ ਲੈਕਚਰਾਰਾਂ ਦੀਆਂ ਅਸਾਮੀਆਂ ਨਾ ਕੱਢਣ ’ਤੇ ਜਥੇਬੰਦੀ ਵਲੋਂ ਰੋਸ ਅਗਲੀ ਖ਼ਬਰ ਇਕੋ ਰਾਤ ਦੋ ਪਿੰਡਾਂ ਦੇ ਗੁਰੂ ਘਰਾਂ ’ਚ ਚੋਰੀ
Ad Position 24
No active advertisement