ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

Ad Position 21
No active advertisement
ਅਜੀਤ ਡੈਸਕ 28-06-2026

ਸੁਖਸਾਲ, 27 ਜੂਨ (ਧਰਮ ਪਾਲ)-ਨੇੜਲੇ ਪਿੰਡ ਭੱਲੜੀ ਅਤੇ ਸਵਾਂ ਨਦੀ ਵਿਚ ਕਈ ਜਗਾ ਰਾਤ ਸਮੇਂ ਕਥਿਤ ਤੌਰ ‘ਤੇ ਹੋ ਰਹੀ ਨਾਜਾਇਜ਼ ਮਾਈਨਿੰਗ ਕਾਰਨ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਰਾਤ ਦੇ ਸਮੇਂ ਵੱਡੀ ਗਿਣਤੀ ਵਿਚ ਮਸ਼ੀਨਾਂ ਨਦੀ ਵਿਚ ਉਤਰ ਜਾਂਦੀਆਂ ਹਨ ਅਤੇ ਰੇਤ ਦੀ ਵੱਡੇ ਪੱਧਰ ‘ਤੇ ਖ਼ੁਦਾਈ ਕੀਤੀ ਜਾ ਰਹੀ ਹੈ, ਜਿਸ ਕਾਰਨ ਪਿੰਡ ਵਾਸੀ ਭਾਰੀ ਪ੍ਰੇਸ਼ਾਨੀ ਵਿਚ ਹਨ। ਪਿੰਡ ਭੱਲੜੀ ਦੀ ਪੰਚਾਇਤ ਅਤੇ ਪਿੰਡ ਦੇ ਮੋਹਤਵਰਾਂ ਨੇ ਰਾਤ ਸਮੇਂ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਦੱਸਿਆ ਕਿ ਵੱਡੀ ਗਿਣਤੀ ਵਿਚ ਕਿਵੇਂ ਰਾਤ ਸਮੇਂ ਮਸ਼ੀਨਾਂ ਨਾਲ ਨਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੱਲ ਰਹੀਆਂ ਮਸ਼ੀਨਾਂ ਕਾਰਨ ਉਨ੍ਹਾਂ ਨੂੰ ਡਰ ਅਤੇ ਅਸੁਰੱਖਿਆ ਦਾ ਮਾਹੌਲ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਵਾਂ ਨਦੀ ਵਿਚ ਹੋ ਰਹੀ ਇਸ ਕਥਿਤ ਗਤੀਵਿਧੀ ਕਾਰਨ ਨਾ ਸਿਰਫ਼ ਵਾਤਾਵਰਣ ਨੂੰ ਨੁਕਸਾਨ ਪਹੁੰਚ ਰਿਹਾ ਹੈ, ਸਗੋਂ ਸਰਕਾਰੀ ਖ਼ਜ਼ਾਨੇ ਨੂੰ ਵੀ ਰੋਜ਼ਾਨਾ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਇਲਾਕਾ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਖਣਨ ਵਿਭਾਗ ਤੋਂ ਮੰਗ ਕੀਤੀ ਹੈ ਕਿ ਸਵਾਂ ਨਦੀ ਵਿਚ ਹੋ ਰਹੀ ਕਥਿਤ ਨਾਜਾਇਜ਼ ਮਾਈਨਿੰਗ ਦੀ ਤੁਰੰਤ ਜਾਂਚ ਕਰਵਾਈ ਜਾਵੇ ਤੇ ਜੇਕਰ ਕੋਈ ਗੈਰ-ਕਾਨੂੰਨੀ ਗਤੀਵਿਧੀ ਸਾਹਮਣੇ ਆਉਂਦੀ ਹੈ ਤਾਂ ਸਬੰਧਿਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਸੰਬੰਧੀ ਪ੍ਰਸ਼ਾਸਨਿਕ ਅਧਿਕਾਰੀ ਐਸ.ਡੀ.ਓ. ਮਾਈਨਿੰਗ ਨਰਿੰਦਰ ਕੁਮਾਰ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਭੱਲੜੀ ਡੀ ਸਿਲਟਿੰਗ ਸਾਈਟ ਹੈ ਉਥੇ ਸਰਕਾਰੀ ਹਦਾਇਤਾਂ ਅਨੁਸਾਰ ਦਿਨ ਸਮੇਂ ਹੀ ਮਾਈਨਿੰਗ ਕੀਤੀ ਜਾ ਸਕਦੀ ਹੈ ਰਾਤ ਸਮੇਂ ਕਿਸੇ ਵੀ ਸੂਰਤ ਵਿਚ ਮਾਈਨਿੰਗ ਨਹੀਂ ਕੀਤੀ ਜਾ ਸਕਦੀ। ਜੇਕਰ ਕੋਈ ਰਾਤ ਸਮੇਂ ਮਾਈਨਿੰਗ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।­

Ad Position 22
No active advertisement
ਪਿਛਲੀ ਖ਼ਬਰ ਅੱਖਾਂ ਦੀ ਰੌਸ਼ਨੀ ਨਾ ਹੋਣ ਤੇ ਉਗਲਾਂ ਦੇ ਨਿਸ਼ਾਨ ਸਕੈਨ ਨਾ ਹੋਣ ਕਾਰਨ ਬਜ਼ੁਰਗ ਮਾਤਾ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਤੋਂ ਹ... ਅਗਲੀ ਖ਼ਬਰ ਪਿੰਡ ਬੂਰਮਾਜਰਾ ਵਿਖੇ ਕਿਸਾਨਾਂ ਨੇ ਬਿਜਲੀ ਸਪਲਾਈ ਨੂੰ ਲੈ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Ad Position 24
No active advertisement