ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਸ੍ਰੀ ਚਮਕੌਰ ਸਾਹਿਬ ਦੇ ਖ਼ਾਲਸਾ ਕਾਲਜ ’ਚ ਸੀ.ਸੀ.ਪੀ.ਐਲ. ਵਿਆਪਕ ਪ੍ਰਤੀਯੋਗੀ ਸਿਖਲਾਈ ਪ੍ਰੋਗਰਾਮ ਹੋਵੇਗਾ ਲਾਗੂ-ਪ੍ਰਿੰਸੀਪਲ

Ad Position 21
No active advertisement
ਅਜੀਤ ਡੈਸਕ 28-06-2026
ਸ੍ਰੀ ਚਮਕੌਰ ਸਾਹਿਬ, 27 ਜੂਨ (ਜਗਮੋਹਣ ਸਿੰਘ ਨਾਰੰਗ)- ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਚ ਸੀ. ਸੀ. ਪੀ. ਐਲ. ਵਿਆਪਕ ਪ੍ਰਤੀਯੋਗੀ ਸਿਖਲਾਈ ਪ੍ਰੋਗਰਾਮ ਜਿਸ ਅਧੀਨ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸ਼ੁਰੂ ਤੋਂ ਹੀ ਤਿਆਰ ਕਰਨ ਤੇ ਉਨ੍ਹਾਂ ਨੂੰ ਸਹੀ ਕਰੀਅਰ ਦਿਸ਼ਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸੀ. ਸੀ. ਪੀ. ਐਲ. ਨੂੰ ਲਾਗੂ ਕੀਤਾ ਜਾਵੇਗਾ। ਕਾਲਜ ਪ੍ਰਿੰਸੀਪਲ ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਪਹਿਲੇ ਸਾਲ ਤੋਂ ਹੀ ਵਿਦਿਆਰਥੀਆਂ ਨੂੰ ਕਰੀਅਰ ਕਾਉਂਸਲਿੰਗ, ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ, ਨਿਯਮਿਤ ਮੁਲਾਂਕਣ ਤੇ ਮਾਰਗ ਦਰਸ਼ਨ ਮੁਹੱਈਆ ਕਰਵਾਇਆ ਜਾਵੇਗਾ। ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਸਰਕਾਰੀ ਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਸਮੇਂ ਸਿਰ ਤਿਆਰ ਕਰਨਾ ਤੇ ਉਨ੍ਹਾਂ ਦੀ ਯੋਗਤਾ ਵਿਚ ਨਿਖਾਰ ਲਿਆਉਣਾ ਹੈ। ਪ੍ਰੋਗਰਾਮ ਅਧੀਨ ਵਿਦਿਆਰਥੀਆਂ ਦੀ ਪ੍ਰਗਤੀ ਦਾ ਸਮੇਂ-ਸਮੇਂ ’ਤੇ ਮੁਲਾਂਕਣ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਦੀਆਂ ਕਮਜ਼ੋਰੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਬਿਹਤਰ ਮਾਰਗ ਦਰਸ਼ਨ ਦਿੱਤਾ ਜਾ ਸਕੇ। ਕਾਲਜ ਪੱਧਰ ’ਤੇ ਇਸ ਪਹਿਲ ਨਾਲ ਵਿਦਿਆਰਥੀਆਂ ਨੂੰ ਆਪਣੇ ਕਰੀਅਰ ਦੀ ਯੋਜਨਾਬੰਦੀ ਕਰਨ ਤੇ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਸਫ਼ਲਤਾ ਹਾਸਲ ਕਰਨ ਲਈ ਇੱਕ ਮਜ਼ਬੂਤ ਮੰਚ ਪ੍ਰਾਪਤ ਹੋਵੇਗਾ। ਉਮੀਦ ਹੈ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਰੁਜ਼ਗਾਰ ਯੋਗਤਾ ਵਿਚ ਵੀ ਮਹੱਤਵਪੂਰਨ ਵਾਧਾ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਨਵ-ਨਿਯੁਕਤ ਆਬਜ਼ਰਵਰਾਂ ਸਮੇਤ ਕਈ ਆਗੂਆਂ ਨੇ ਕੀਤੀ ਸ਼ਿਰ... ਅਗਲੀ ਖ਼ਬਰ ਗੁਰੂਆਂ ਦੇ ਪਰਵ ਮਨਾਉਣ ਨਾਲ ਉੱਤਮ ਫਲ ਤੇ ਪੁੰਨਾਂ ਦੀ ਪ੍ਰਾਪਤੀ ਹੁੰਦੀ ਹੈ-ਸਵਾਮੀ ਚੇਤਨਾ ਨੰਦ ਭੂਰੀਵਾਲੇ
Ad Position 24
No active advertisement